ਪਉੜੀ ॥
ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥
ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥
ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥
ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥
ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥੧੮॥
Sahib Singh
ਸਭਿ = ਸਾਰੇ ।
ਜਿਸ ਦੈ ਘਰਿ = ਜਿਸ ਦੇ ਘਰ ਵਿਚ {‘ਦੇ’ ਦੇ ਥਾਂ ‘ਦੈ’ ਦੀ ਵਰਤੋਂ ਚੇਤੇ ਰੱਖਣ-ਜੋਗ ਹੈ, ਵੇਖੋ ਪਉੜੀ ਨੰ: ੮} ।
ਸੰਕਟ = ਕਲੇਸ਼ ।
ਭੇਟੀਐ = ਮਿਲੇ ।
ਘਣੀ = ਬਹੁਤ, ਤੀਬਰ ।

ਜਿਸ ਪਰਮਾਤਮਾ ਦੇ ਘਰ ਵਿਚ ਸਾਰੇ ਖ਼ਜ਼ਾਨੇ ਹਨ ਉਹ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ ।
ਉਸ ਦੇ ਸੰਤ ਜਨ ਉਸ ਨੂੰ ਸਿਮਰ ਸਿਮਰ ਕੇ ਜੀਊਂਦੇ ਹਨ (ਭਾਵ, ਉਸ ਦੇ ਸਿਮਰਨ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਂਦੇ ਹਨ, ਕਿਉਂਕਿ ਪ੍ਰਭੂ ਉਹਨਾਂ ਦੇ) ਪਾਪਾਂ ਦੀ ਸਾਰੀ ਮੈਲ ਧੋ ਦੇਂਦਾ ਹੈ, ਪ੍ਰਭੂ ਦੇ ਸੋਹਣੇ ਚਰਨ ਉਹਨਾਂ ਦੇਮਨ ਵਿਚ ਵੱਸਦੇ ਹਨ, ਪ੍ਰਭੂ ਉਹਨਾਂ ਦੇ ਸਾਰੇ ਕਲੇਸ਼ ਨਾਸ ਕਰ ਦੇਂਦਾ ਹੈ ।
(ਪਰ ਇਹ ਦਾਤਿ ਗੁਰੂ ਦੀ ਰਾਹੀਂ ਮਿਲਦੀ ਹੈ) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲਦਾ ਹੈ ਉਹ ਨਾਹ ਜਨਮ ਮਰਨ ਦੇ ਗੇੜ ਵਿਚ ਪੈਂਦਾ ਹੈ ਤੇ ਨਾਹ ਦੁਖੀ ਹੁੰਦਾ ਹੈ ।
ਪ੍ਰਭੂ ਦੇ ਦਰਸ਼ਨ ਦੀ ਤਾਂਘ ਨਾਨਕ ਨੂੰ ਭੀ ਬੜੀ ਤੀਬਰ ਹੈ, ਪਰ ਉਹ ਆਪਣਾ ਦਰਸ਼ਨ ਆਪ ਹੀ ਮਿਹਰ ਕਰ ਕੇ ਦੇਂਦਾ ਹੈ ।੧੮ ।