ਮਃ ੫ ॥
ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥
ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥
ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥
ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥

Sahib Singh
ਪਰਤੇਹੁ = ਪਰੇਤ ਤੋਂ, ਭੂਤ ਤੋਂ ।
ਕੀਤੋਨੁ = ਉਸ ਨੇ ਬਣਾ ਦਿੱਤਾ ।
ਤਿਨਿ = ਉਸ ਨੇ ।
ਉਬਾਰਿਅਨੁ = ਉਸ ਨੇ ਬਚਾ ਲਏ ।
ਪ੍ਰਭਿ = ਪ੍ਰਭੂ ਨੇ ।
ਪਛਾੜਿਅਨੁ = ਧਰਤੀ ਤੇ ਪਟਕਾ ਕੇ ਮਾਰੇ ਉਸ ਨੇ ।
ਸਾਜਿ = ਪੈਦਾ ਕਰ ਕੇ ।
    
Sahib Singh
ਉਸ ਸਿਰਜਣਹਾਰ ਨੇ (ਨਾਮ ਦੀ ਦਾਤਿ ਦੇ ਕੇ ਜੀਵ ਨੂੰ) ਪ੍ਰੇਤ ਤੋਂ ਦੇਵਤਾ ਬਣਾ ਦਿੱਤਾ ਹੈ ।
ਪ੍ਰਭੂ ਨੇ ਆਪ ਕੰਮ ਸਵਾਰੇ ਹਨ ਤੇ ਸਾਰੇ ਸਿੱਖ (ਵਿਕਾਰਾਂ ਤੋਂ) ਬਚਾ ਲਏ ਹਨ ।
ਝੂਠ ਨਿੰਦਕਾਂ ਨੂੰ ਫੜ ਕੇ ਆਪਣੀ ਹਜ਼ੂਰੀ ਵਿਚ ਉਸ ਨੇ (ਮਾਨੋ) ਪਟਕਾ ਕੇ ਧਰਤੀ ਤੇ ਮਾਰਿਆ ਹੈ ।
ਨਾਨਕ ਦਾ ਪ੍ਰਭੂ ਸਭ ਤੋਂ ਵੱਡਾ ਹੈ, ਉਸ ਨੇ ਜੀਵ ਪੈਦਾ ਕਰ ਕੇ ਆਪ ਹੀ (‘ਨਾਮ’ ਵਿਚ ਜੋੜ ਕੇ) ਸੰਵਾਰ ਦਿੱਤੇ ਹਨ ।੨ ।
Follow us on Twitter Facebook Tumblr Reddit Instagram Youtube