ਪਉੜੀ ॥
ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥
ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥
ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥
ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥
ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥

Sahib Singh
ਅਗਮੁ = ਪਹੁੰਚ ਤੋਂ ਪਰੇ ।
ਅਗੋਚਰੁ = ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ।
ਪਰਣਾ = ਆਸਰਾ ।
ਹਸਤ = ਹੱਥ ।
ਦੇਇ = ਦੇ ਕੇ ।
ਭਰਣ ਪੋਖਣੁ = ਪਾਲਣਾ ।
    
Sahib Singh
ਪਰਮਾਤਮਾ ਬੇਅੰਤ ਹੈ, ਉਸ ਦਾ ਕੋਈ ਅੰਤ ਨਹੀਂ ਪੈ ਸਕਦਾ, ਸਾਰਾ ਜਗਤ ਉਸੇ ਨੇ ਬਣਾਇਆ ਹੈ ।
ਉਹ ਮਾਲਕ ਅਪਹੁੰਚ ਹੈ, ਜੀਵਾਂ ਦੇ ਇੰਦਿ੍ਰਆਂ ਦੀ ਪਹੁੰਚ ਤੋਂ ਪਰੇ ਹੈ, ਸਭ ਜੀਵਾਂ ਦਾ ਆਸਰਾ ਹੈ ।
ਹੱਥ ਦੇ ਕੇ ਸਭ ਦੀ ਰੱਖਿਆ ਕਰਦਾ ਹੈ, ਸਭ ਨੂੰ ਪਾਲਦਾ ਹੈ ।
ਉਹ ਪ੍ਰਭੂ ਮਿਹਰ ਕਰਨ ਵਾਲਾ ਹੈ, ਬਖ਼ਸ਼ਸ਼ ਕਰਨ ਵਾਲਾ ਹੈ, ਜੀਵ ਉਸ ਨੂੰ ਸਿਮਰ ਕੇ ਤਰਦੇ ਹਨ ।
ਹੇ ਦਾਸ ਨਾਨਕ! (ਆਖ—) ‘ਜੋ ਕੁਝ ਤੇਰੀ ਰਜ਼ਾ ਵਿਚ ਹੋ ਰਿਹਾ ਹੈ ਉਹ ਠੀਕ ਹੈ, ਅਸੀ ਜੀਵ ਤੇਰੀ ਸ਼ਰਨ ਹਾਂ’ ।੨੦ ।
Follow us on Twitter Facebook Tumblr Reddit Instagram Youtube