ਸਲੋਕ ਮਃ ੫ ॥
ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥
ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥

Sahib Singh
ਕਾ = ਕੋਈ, ਕਿਸੇ ਤ੍ਰਹਾਂ ਦੀ ।
ਸਭੋ ਕੋਇ = ਹਰੇਕ ਜੀਵ ।
    
Sahib Singh
ਜਿਸ ਜਿਸ ਮਨੁੱਖ ਦੇ ਸਿਰ ਤੇ ਰਾਖਾ ਉਹ ਪ੍ਰਭੂ ਹੈ ਉਹਨਾਂ ਨੂੰ (ਮਾਇਆ ਦੀ) ਕੋਈ ਭੁੱਖ ਨਹੀਂ ਰਹਿ ਜਾਂਦੀ ।
ਹੇ ਨਾਨਕ! ਪਰਮਾਤਮਾ ਦੀ ਚਰਨੀਂ ਲੱਗਿਆਂ ਹਰੇਕ ਜੀਵ ਮਾਇਆ ਦੀ ਭੁੱਖ ਤੋਂ ਬਚ ਜਾਂਦਾ ਹੈ ।੧ ।
Follow us on Twitter Facebook Tumblr Reddit Instagram Youtube