ਮਃ ੫ ॥
ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥
ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥
Sahib Singh
ਜਾਚਿਕੁ = ਮੰਗਤਾ ।
ਜਜਮਾਨੁ = ਦੱਛਨਾ ਦੇਣ ਵਾਲਾ ।
ਨ ਮੂਲਿ = ਰਤਾ ਭੀ ਨਹੀਂ ।
ਜਜਮਾਨੁ = ਦੱਛਨਾ ਦੇਣ ਵਾਲਾ ।
ਨ ਮੂਲਿ = ਰਤਾ ਭੀ ਨਹੀਂ ।
Sahib Singh
(ਜੋ ਮਨੁੱਖ) ਮੰਗਤਾ (ਬਣ ਕੇ ਮਾਲਕ-ਪ੍ਰਭੂ ਤੋਂ) ਸਦਾ ਨਾਮ ਮੰਗਦਾ ਹੈ (ਉਸ ਦੀ ਅਰਜ਼) ਮਾਲਕ ਕਬੂਲ ਕਰਦਾ ਹੈ ।
ਹੇ ਨਾਨਕ! ਜਿਸ ਮਨੁੱਖ ਦਾ ਜਜਮਾਨ (ਆਪ) ਪਰਮੇਸਰ ਹੈ ਉਸ ਨੂੰ ਰਤਾ ਭੀ (ਮਾਇਆ ਦੀ) ਭੁੱਖ ਨਹੀਂ ਰਹਿੰਦੀ ।੨ ।
ਹੇ ਨਾਨਕ! ਜਿਸ ਮਨੁੱਖ ਦਾ ਜਜਮਾਨ (ਆਪ) ਪਰਮੇਸਰ ਹੈ ਉਸ ਨੂੰ ਰਤਾ ਭੀ (ਮਾਇਆ ਦੀ) ਭੁੱਖ ਨਹੀਂ ਰਹਿੰਦੀ ।੨ ।