ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
Sahib Singh
ਬਾਵਨ = ਬਵੰਜਾ ।
ਅਖਰੀ = ਅੱਖਰਾਂ ਵਾਲੀ ।
ਬਾਵਨ ਅਖਰੀ = ਬਵੰਜਾ ਅੱਖਰਾਂ ਵਾਲੀ ਬਾਣੀ ।
ਅਛਰ = ਅੱਖਰ ।
ਲੋਕ ਤ੍ਰੈ = ਤਿੰਨਾਂ ਲੋਕਾਂ ਵਿਚ, ਸਾਰੇ ਜਗਤ (ਵਰਤੇ ਜਾ ਰਹੇ ਹਨ) ।
ਸਭੁ ਕਛੁ = (ਜਗਤ ਦਾ) ਸਾਰਾ ਵਰਤਾਰਾ ।
ਇਨ ਹੀ ਮਾਹਿ = ਇਹਨਾਂ (ਬਵੰਜਾ ਅੱਖਰਾਂ) ਵਿਚ ਹੀ ।
ਏ ਅੱਖਰ = ਇਹ ਬਵੰਜਾ ਅੱਖਰ (ਜਿਨ੍ਹਾਂ ਦੀ ਰਾਹੀਂ ਜਗਤ ਦਾ ਵਰਤਾਰਾ ਨਿਭ ਰਿਹਾ ਹੈ) ।
ਖਿਰਿ ਜਾਹਿਗੇ = ਨਾਸ ਹੋ ਜਾਣਗੇ ।
ਓਇ ਅਖਰ = ਉਹ ਅੱਖਰ (ਜੋ ‘ਅਨੁਭਵ’ ਅਵਸਥਾ ਬਿਆਨ ਕਰ ਸਕਣ, ਜੋ ਪਰਾਮਤਮਾ ਦੇ ਮਿਲਾਪ ਦੀ ਅਵਸਥਾ ਦੱਸ ਸਕਣ) ।੧ ।

ਬਵੰਜਾ ਅੱਖਰ (ਭਾਵ, ਲਿਪੀਆਂ ਦੇ ਅੱਖਰ) ਸਾਰੇ ਜਗਤ ਵਿਚ (ਵਰਤੇ ਜਾ ਰਹੇ ਹਨ), ਜਗਤ ਦਾ ਸਾਰਾ ਵਰਤਾਰਾ ਇਹਨਾਂ (ਲਿਪੀਆਂ ਦੇ) ਅੱਖਰਾਂ ਦੀ ਰਾਹੀਂ ਚੱਲ ਰਿਹਾ ਹੈ ।
ਪਰ ਇਹ ਅੱਖਰ ਨਾਸ ਹੋ ਜਾਣਗੇ (ਭਾਵ, ਜਿਵੇਂ ਜਗਤ ਨਾਸਵੰਤ ਹੈ, ਜਗਤ ਵਿਚ ਵਰਤੀ ਜਾਣ ਵਾਲੀ ਹਰੇਕ ਚੀਜ਼ ਭੀ ਨਾਸਵੰਤ ਹੈ, ਬੋਲੀਆਂ ਭੀ ਨਾਸਵੰਤ ਹਨ, ਤੇ ਬੋਲੀਆਂ ਵਿਚ ਵਰਤੇ ਜਾਣ ਵਾਲੇ ਅੱਖਰ ਭੀ ਨਾਸਵੰਤ ਹਨ) ।
ਅਕਾਲ ਪੁਰਖ ਨਾਲ ਮਿਲਾਪ ਜਿਸ ਸ਼ਕਲ ਵਿਚ ਅਨੁਭਵ ਹੁੰਦਾ ਹੈ, ਉਹਦੇ ਬਿਆਨ ਕਰਨ ਲਈ ਕੋਈ ਅੱਖਰ ਅਜਿਹੇ ਨਹੀਂ ਹਨ ਜੋ ਇਹਨਾਂ ਅੱਖਰਾਂ ਵਿਚ ਆ ਸਕਣ ।੧ ।
ਭਾਵ—ਜਗਤ ਦੇ ਮੇਲ-ਮਿਲਾਪ ਤੇ ਵਰਤਾਰੇ ਨੂੰ ਤਾਂ ਅੱਖਰਾਂ ਦੀ ਰਾਹੀਂ ਬਿਆਨ ਕੀਤਾ ਜਾ ਸਕਦਾ ਹੈ, ਪਰ ਅਕਾਲ ਪੁਰਖ ਦਾ ਮਿਲਾਪ ਵਰਨਣ ਤੋਂ ਪਰੇ ਹੈ ।