ਜਹਾ ਬੋਲ ਤਹ ਅਛਰ ਆਵਾ ॥
ਜਹ ਅਬੋਲ ਤਹ ਮਨੁ ਨ ਰਹਾਵਾ ॥
ਬੋਲ ਅਬੋਲ ਮਧਿ ਹੈ ਸੋਈ ॥
ਜਸ ਓਹੁ ਹੈ ਤਸ ਲਖੈ ਨ ਕੋਈ ॥੨॥
Sahib Singh
ਆਵਾ = ਆਉਂਦੇ ਹਨ, ਵਰਤੇ ਜਾਂਦੇ ਹਨ ।
ਜਹਾ ਬੋਲ = ਜਿਥੇ ਬਚਨ ਹਨ, ਜੋ ਅਵਸਥਾ ਬਿਆਨ ਕੀਤੀ ਜਾ ਸਕਦੀ ਹੈ ।
ਤਹ = ਉਸ ਅਵਸਥਾ ਵਿਚ ।
ਅਬੋਲ = {ਅ = ਬੋਲ} ਉਹ ਅਵਸਥਾ ਜੋ ਬਿਆਨ ਨਹੀਂ ਹੋ ਸਕਦੀ ।
ਨ ਰਹਾਵਾ = ਨਹੀਂ ਰਹਿੰਦਾ, ਹਸਤੀ ਮਿਟ ਜਾਂਦੀ ਹੈ ।
ਮਧਿ = ਵਿਚ ।
ਸੋਈ = ਉਹੀ ਅਕਾਲ ਪੁਰਖ ।
ਜਸ = ਜੈਸਾ, ਜਿਹੋ ਜਿਹਾ ।
ਤਸ = ਤੈਸਾ, ਤਿਹੋ ਜਿਹਾ ।
ਲਖੈ = ਬਿਆਨ ਕਰਦਾ ਹੈ ।
ਓਹੁ = ਪਰਮਾਤਮਾ ।੨ ।

ਜੋ ਵਰਤਾਰਾ ਬਿਆਨ ਕੀਤਾ ਜਾ ਸਕਦਾ ਹੈ, ਅੱਖਰ (ਕੇਵਲ) ਉਥੇ (ਹੀ) ਵਰਤੇ ਜਾਂਦੇ ਹਨ; ਜੋ ਅਵਸਥਾ ਬਿਆਨ ਤੋਂ ਪਰੇ ਹੈ (ਭਾਵ, ਜਦੋਂ ਅਕਾਲ ਪੁਰਖ ਵਿਚ ਲੀਨਤਾ ਹੁੰਦੀ ਹੈ) ਉਥੇ (ਬਿਆਨ ਕਰਨ ਵਾਲਾ) ਮਨ (ਆਪ ਹੀ) ਨਹੀਂ ਰਹਿ ਜਾਂਦਾ ।
ਜਿਥੇ ਅੱਖਰ ਵਰਤੇ ਜਾ ਸਕਦੇ ਹਨ (ਭਾਵ, ਜੋ ਅਵਸਥਾ ਬਿਆਨ ਕੀਤੀ ਜਾ ਸਕਦੀ ਹੈ) ਤੇ ਜਿਸ ਹਾਲਤ ਦਾ ਬਿਆਨ ਨਹੀਂ ਹੋ ਸਕਦਾ (ਭਾਵ, ਪਰਮਾਤਮਾ ਵਿਚ ਲੀਨਤਾ ਦੀ ਅਵਸਥਾ)—ਇਹਨੀਂ (ਦੋਹੀਂ) ਥਾਈਂ ਪਰਮਾਤਮਾ ਆਪ ਹੀ ਹੈ ਅਤੇ ਜਿਹੋ ਜਿਹਾ ਉਹ (ਪਰਮਾਤਮਾ) ਹੈ ਤਿਹੋ ਜਿਹਾ (ਹੂ-ਬ-ਹੂ) ਕੋਈ ਬਿਆਨ ਨਹੀਂ ਕਰ ਸਕਦਾ ।੨ ।