ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥
ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥
Sahib Singh
ਅਲਹ = ਅਲੱਭ, ਜੋ ਵੇਖਿਆ ਨਹੀਂ ਜਾ ਸਕਦਾ ।
ਲਹਉ = (ਜੇ) ਮੈਂ ਲੱਭ ਲਵਾਂ ।
ਕਿਆ ਕਹਉ = ਮੈਂ ਕੀਹ ਆਖਾਂ ?
ਮੈਥੋਂ ਬਿਆਨ ਨਹੀਂ ਹੋ ਸਕਦਾ ।
ਕੋ = ਕੀਹ ?
ਉਪਕਾਰ = ਭਲਾਈ ।
ਬਟਕ = ਬੋਹੜ ।
ਜਾ ਕੋ = ਜਿਸ (ਅਕਾਲ ਪੁਰਖ) ਦਾ ।੩ ।
ਲਹਉ = (ਜੇ) ਮੈਂ ਲੱਭ ਲਵਾਂ ।
ਕਿਆ ਕਹਉ = ਮੈਂ ਕੀਹ ਆਖਾਂ ?
ਮੈਥੋਂ ਬਿਆਨ ਨਹੀਂ ਹੋ ਸਕਦਾ ।
ਕੋ = ਕੀਹ ?
ਉਪਕਾਰ = ਭਲਾਈ ।
ਬਟਕ = ਬੋਹੜ ।
ਜਾ ਕੋ = ਜਿਸ (ਅਕਾਲ ਪੁਰਖ) ਦਾ ।੩ ।
Sahib Singh
ਜੇ ਉਸ ਅਲੱਭ (ਪਰਮਾਤਮਾ) ਨੂੰ ਮੈਂ ਲੱਭ (ਭੀ) ਲਵਾਂ ਤਾਂ ਮੈਂ (ਉਸ ਦਾ ਸਹੀ ਸਰੂਪ) ਬਿਆਨ ਨਹੀਂ ਕਰ ਸਕਦਾ; ਜੇ (ਕੁਝ) ਬਿਆਨ ਕਰਾਂ ਭੀ ਤਾਂ ਉਸ ਦਾ ਕਿਸੇ ਨੂੰ ਲਾਭ ਨਹੀਂ ਹੋ ਸਕਦਾ ।
(ਉਂਞ) ਜਿਸ ਪਰਮਾਤਮਾ ਦਾ ਇਹ ਤਿੰਨੇ ਲੋਕ (ਭਾਵ, ਸਾਰਾ ਜਗਤ) ਪਸਾਰਾ ਹਨ, ਉਹ ਇਸ ਵਿਚ ਇਉਂ ਵਿਆਪਕ ਹੈ ਜਿਵੇਂ ਬੋਹੜ (ਦਾ ਰੁੱਖ) ਬੀਜ ਵਿਚ (ਅਤੇ ਬੀਜ, ਬੋਹੜ ਵਿਚ) ਹੈ ।੩ ।
(ਉਂਞ) ਜਿਸ ਪਰਮਾਤਮਾ ਦਾ ਇਹ ਤਿੰਨੇ ਲੋਕ (ਭਾਵ, ਸਾਰਾ ਜਗਤ) ਪਸਾਰਾ ਹਨ, ਉਹ ਇਸ ਵਿਚ ਇਉਂ ਵਿਆਪਕ ਹੈ ਜਿਵੇਂ ਬੋਹੜ (ਦਾ ਰੁੱਖ) ਬੀਜ ਵਿਚ (ਅਤੇ ਬੀਜ, ਬੋਹੜ ਵਿਚ) ਹੈ ।੩ ।