ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥
ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥

Sahib Singh
ਅਲਹ ਲਹੰਤਾ = ਅਲੱਭ (ਅਕਾਲ ਪੁਰਖ) ਨੂੰ ਲੱਭਦਿਆਂ ਲੱਭਦਿਆਂ ।
ਭੇਦ ਛੈ = ਭੇਦ ਦਾ ਛੈ, ਦੁਬਿਧਾ ਦਾ ਨਾਸ ।
ਕਛੁ ਕਛੁ = ਕੁਝ ਕੁਝ, ਥੋੜਾ ਥੋੜਾ ।
ਭੇਦ = ਭੇਤ, ਸੂਝ ।
ਉਲਟਿ ਭੇਦ = ਦੁਬਿਧਾ ਨੂੰ ਉਲਟਿਆਂ, ਦੁਬਿਧਾ ਦਾ ਨਾਸ ਹੋਇਆਂ ।
ਬੇਧਿਓ = ਵਿੰਨਿ੍ਹਆ ਗਿਆ ।
ਅਭੰਗ = {ਅ = ਭੰਗ} ਜਿਸ ਦਾ ਨਾਸ ਨਾਹ ਹੋ ਸਕੇ ।
ਅਛੇਦ = {ਅ = ਛੇਦ} ਜੋ ਵਿੰਨਿ੍ਹਆ ਨਾਹ ਜਾ ਸਕੇ ।੪ ।
    
Sahib Singh
ਪਰਮਾਤਮਾ ਨੂੰ ਮਿਲਣ ਦਾ ਜਤਨ ਕਰਦਿਆਂ ਕਰਦਿਆਂ (ਮੇਰੀ) ਦੁਬਿਧਾ ਦਾ ਨਾਸ ਹੋ ਗਿਆ ਹੈ, ਅਤੇ (ਦੁਬਿਧਾ ਦਾ ਨਾਸ ਹੋਇਆਂ ਮੈਂ ਪਰਮਾਤਮਾ ਦਾ) ਕੁਝ ਕੁਝ ਰਾਜ਼ ਸਮਝ ਲਿਆ ਹੈ ।
ਦੁਬਿਧਾ ਨੂੰ ਉਲਟਿਆਂ (ਮੇਰਾ) ਮਨ (ਪਰਮਾਤਮਾ ਵਿਚ) ਵਿੱਝ ਗਿਆ ਹੈ ਅਤੇ ਮੈਂ ਉਸ ਅਬਿਨਾਸ਼ੀ ਤੇ ਅਵਿੱਝ ਪ੍ਰਭੂ ਨੂੰ ਪ੍ਰਾਪਤ ਕਰ ਲਿਆ ਹੈ ।੪ ।
Follow us on Twitter Facebook Tumblr Reddit Instagram Youtube