ਓਅੰਕਾਰ ਆਦਿ ਮੈ ਜਾਨਾ ॥
ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥
ਓਅੰਕਾਰ ਲਖੈ ਜਉ ਕੋਈ ॥
ਸੋਈ ਲਖਿ ਮੇਟਣਾ ਨ ਹੋਈ ॥੬॥

Sahib Singh
ਓਅੰਕਾਰ = {ਓਅੰ = ਕਾਰ} ਇਕ-ਰਸ ਸਭ ਥਾਂ ਵਿਆਪਕ ਪਰਮਾਤਮਾ ।
ਆਦਿ = ਮੁੱਢ, ਮੂਲ, ਸਭ ਦਾ ਬਨਾਉਣ ਵਾਲਾ ।
ਮੈ ਜਾਨਾ = ਮੈਂ ਜਾਣਦਾ ਹਾਂ, ਮੈਂ (ਉਸ ਨੂੰ ਅਮਿਟ ਅਵਿਨਾਸ਼ੀ) ਜਾਣਦਾ ਹਾਂ ।
ਲਿਖਿ = ਲਿਖੇ, ਲਿਖਦਾ ਹੈ, ਰਚਦਾ ਹੈ, ਪੈਦਾ ਕਰਦਾ ਹੈ ।
ਅਰੁ = ਅਤੇ ।
ਮੇਟੈ = ਮਿਟਾ ਦੇਂਦਾ ਹੈ, ਨਾਸ ਕਰ ਦੇਂਦਾ ਹੈ ।
ਤਾਹਿ = ਉਸ (ਵਿਅਕਤੀ) ਨੂੰ ।
ਜਉ = ਜੇ ।
ਲਖੈ = ਸਮਝ ਲਏ ।
ਸੋਈ ਲਖਿ = ਉਸ ਪ੍ਰਭੂ ਨੂੰ ਸਮਝ ਕੇ ।
ਮੇਟਣਾ = ਨਾਸ ।੬ ।
    
Sahib Singh
ਜੋ ਇੱਕ-ਰਸ ਸਭ ਥਾਂ ਵਿਆਪਕ ਪਰਮਾਤਮਾ ਸਭ ਨੂੰ ਬਣਾਉਣ ਵਾਲਾ ਹੈ, ਮੈਂ ਉਸ ਨੂੰ ਅਬਿਨਾਸੀ ਸਮਝਦਾ ਹਾਂ; ਹੋਰ ਜਿਸ ਵਿਅੱਕਤੀ ਨੂੰ ਉਹ ਪ੍ਰਭੂ ਪੈਦਾ ਕਰਦਾ ਹੈ ਤੇ ਫਿਰ ਮਿਟਾ ਦੇਂਦਾ ਹੈ ਉਸ ਨੂੰ ਮੈਂ (ਪਰਮਾਤਮਾ ਦੇ ਤੁੱਲ) ਨਹੀਂ ਮੰਨਦਾ ।
ਜੇ ਕੋਈ ਮਨੁੱਖ ਉਸ ਸਰਬ-ਵਿਆਪਕ ਪਰਮਾਤਮਾ ਨੂੰ ਸਮਝ ਲਏ (ਭਾਵ, ਆਪਣੇ ਅੰਦਰ ਅਨੁਭਵ ਕਰ ਲਏ) ਤਾਂ ਉਸ ਨੂੰ ਸਮਝਿਆਂ (ਉਸ ਮਨੁੱਖ ਦੀ ਉਸ ਉੱਚੀ ਆਤਮਕ ਸੁਰਤ ਦਾ) ਨਾਸ ਨਹੀਂ ਹੁੰਦਾ ।੬ ।
Follow us on Twitter Facebook Tumblr Reddit Instagram Youtube