ਗਗਾ ਗੁਰ ਕੇ ਬਚਨ ਪਛਾਨਾ ॥
ਦੂਜੀ ਬਾਤ ਨ ਧਰਈ ਕਾਨਾ ॥
ਰਹੈ ਬਿਹੰਗਮ ਕਤਹਿ ਨ ਜਾਈ ॥
ਅਗਹ ਗਹੈ ਗਹਿ ਗਗਨ ਰਹਾਈ ॥੯॥
Sahib Singh
ਪਛਾਨਾ = (ਪ੍ਰਭੂ ਨੂੰ) ਪਛਾਣ ਲਿਆ ਹੈ, ਪ੍ਰਭੂ ਨਾਲ ਸਾਂਝ ਪਾ ਲਈ ਹੈ ।
ਨ ਧਰਈ ਕਾਨਾ = ਕੰਨ ਨਹੀਂ ਧਰਦਾ, ਗਹੁ ਨਾਲ ਨਹੀਂ ਸੁਣਦਾ, ਖਿੱਚ ਨਹੀਂ ਪੈਂਦੀ ।
ਬਿਹੰਗਮ = {ਸੰ: ਵਿਹੰਗਮ—ੳ ਬਰਿਦ} ਪੰਛੀ, ਉਹ ਮਨੁੱਖ ਜੋ ਜਗਤ ਵਿਚ ਆਪਣਾ ਨਿਵਾਸ ਇਉਂ ਸਮਝਦਾ ਹੈ ਜਿਵੇਂ ਪੰਛੀ ਕਿਸੇ ਰੁੱਖ ਉਤੇ ਰਾਤ ਕੱਟ ਕੇ ਸਵੇਰੇ ਉੱਡ ਜਾਂਦਾ ਹੈ, ਉਸ ਰੁੱਖ ਨਾਲ ਮੋਹ ਨਹੀਂ ਪਾ ਲੈਂਦਾ ।
ਕਤਹਿ = ਕਿਸੇ ਹੋਰ ਪਾਸੇ ।
ਅਗਹ = {ਅ = ਗਹ} ਨਾਹ ਫੜਿਆ ਜਾਣ ਵਾਲਾ, ਜਿਸ ਨੂੰ ਮਾਇਆ ਗ੍ਰਸ ਨਹੀਂ ਸਕਦੀ ।
ਗਹੈ = ਫੜ ਲੈਂਦਾ ਹੈ, ਆਪਣੇ ਅੰਦਰ ਵਸਾ ਲੈਂਦਾ ਹੈ ।
ਗਹਿ = ਫੜ ਕੇ, ਅੰਦਰ ਵਸਾ ਕੇ ।
ਗਗਨ = ਅਕਾਸ਼ ।
ਗਗਨ ਰਹਾਈ = ਅਕਾਸ਼ ਵਿਚ ਰਹਿੰਦਾ ਹੈ, ਮਨ-ਪੰਛੀ ਅਕਾਸ਼ ਵਿਚ ਉਡਾਰੀਆਂ ਲਾਉਂਦਾ ਹੈ, ਦਸਮ-ਦੁਆਰ ਵਿਚ ਟਿਕਿਆ ਰਹਿੰਦਾ ਹੈ, ਸੁਰਤ ਉੱਚੀ ਰਹਿੰਦੀ ਹੈ, ਸੁਰਤ ਪ੍ਰਭੂ-ਚਰਨਾਂ ਵਿਚ ਰਹਿੰਦੀ ਹੈ ।੯ ।

ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲਈ ਹੈ, ਉਸ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਗੱਲ ਖਿੱਚ ਨਹੀਂ ਪਾਂਦੀ ।
ਉਹ ਪੰਛੀ (ਵਾਂਗ ਸਦਾ ਨਿਰਮੋਹ) ਰਹਿੰਦਾ ਹੈ; ਕਿਤੇ ਭੀ ਭਟਕਦਾ ਨਹੀਂ; ਜਿਸ ਪ੍ਰਭੂ ਨੂੰ ਜਗਤ ਦੀ ਮਾਇਆ ਗ੍ਰਸ ਨਹੀਂ ਸਕਦੀ, ਉਸ ਨੂੰ ਉਹ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ; ਹਿਰਦੇ ਵਿਚ ਵਸਾ ਕੇ ਆਪਣੀ ਸੁਰਤ ਨੂੰ ਪ੍ਰਭੂ-ਚਰਨਾਂ ਵਿਚ ਟਿਕਾਈ ਰੱਖਦਾ ਹੈ (ਜਿਵੇਂ ਚੋਗ ਨਾਲ ਪੇਟ ਭਰ ਕੇ ਪੰਛੀ ਮੌਜ ਵਿਚ ਆ ਕੇ ਉੱਚਾ ਅਕਾਸ਼ ਵਿਚ ਤਾਰੀਆਂ ਲਾਂਦਾ ਹੈ) ।੯ ।
ਨੋਟ: ਇੱਲਾਂ ਰੱਜ ਕੇ ਦੂਰ ਉੱਚੀਆਂ ਅਕਾਸ਼ ਵਿਚ ਘੰਟਿਆਂ-ਬੱਧੀ ਇਕ-ਤਾਰ ਖੰਭ ਖਿਲਾਰ ਕੇ ਤਾਰੀਆਂ ਲਾਂਦੀਆਂ ਰਹਿੰਦੀਆਂ ਹਨ ।