ਚਚਾ ਰਚਿਤ ਚਿਤ੍ਰ ਹੈ ਭਾਰੀ ॥
ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥
ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥
ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥
Sahib Singh
ਰਚਿਤ = ਰਚਿਆ ਹੋਇਆ (ਜਗਤ), ਬਣਾਇਆ ਹੋਇਆ ।
ਚਿਤ੍ਰ = ਤਸਵੀਰ ।
ਤਜਿ = ਛੱਡ ਕੇ ।
ਚੇਤਹੁ = ਚੇਤੇ ਰੱਖੋ, ਯਾਦ ਕਰੋ ।
ਚਿਤਕਾਰੀ = ਚਿਤ੍ਰਕਾਰ, ਤਸਵੀਰ ਨੂੰ ਬਣਾਉਣ ਵਾਲਾ ।
ਬਚਿਤ੍ਰ = {ਸੰ: ਵਿਚਿਤ੍ਰ} ਰੰਗਾ-ਰੰਗ ਦੀ, ਬਹੁਤ ਸੁੰਦਰ, ਹੈਰਾਨ ਕਰ ਦੇਣ ਵਾਲੀ, ਮੋਹ ਲੈਣ ਵਾਲੀ ।
ਅਵਝੇਰਾ = ਝੰਬੇਲਾ ।
ਚਿਤੇਰਾ = ਚਿਤ੍ਰ ਬਣਾਉਣ ਵਾਲਾ ।੧੨ ।

(ਪ੍ਰਭੂ ਦਾ) ਬਣਾਇਆ ਹੋਇਆ ਇਹ ਜਗਤ (ਮਾਨੋ) ਇਕ ਬਹੁਤ ਵੱਡੀ ਤਸਵੀਰ ਹੈ ।
(ਹੇ ਭਾਈ!) ਇਸ ਤਸਵੀਰ (ਦੇ ਮੋਹ) ਨੂੰ ਛੱਡ ਕੇ ਤਸਵੀਰ ਬਣਾਉਣ ਵਾਲੇ ਨੂੰ ਚੇਤੇ ਰੱਖ; (ਕਿਉਂਕਿ ਵੱਡਾ) ਝੰਬੇਲਾ ਇਹ ਹੈ ਕਿ ਇਹ (ਸੰਸਾਰ-ਰੂਪ) ਤਸਵੀਰ ਮਨ ਨੂੰ ਮੋਹ ਲੈਣ ਵਾਲੀ ਹੈ ।
(ਸੋ, ਇਸ ਮੋਹ ਤੋਂ ਬਚਣ ਲਈ) ਤਸਵੀਰ (ਦਾ ਖਿ਼ਆਲ) ਛੱਡ ਕੇ ਤਸਵੀਰ ਬਣਾਉਣ ਵਾਲੇ ਵਿਚ ਆਪਣੇ ਚਿੱਤ ਨੂੰ ਪ੍ਰੋ ਰੱਖ ।੧੨ ।