ਛਛਾ ਇਹੈ ਛਤ੍ਰਪਤਿ ਪਾਸਾ ॥
ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥
ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥
ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥

Sahib Singh
ਛਤ੍ਰਪਤਿ = ਛੱਤ੍ਰ ਦਾ ਮਾਲਕ, ਜਿਸ ਦੇ ਸਿਰ ਉੱਤੇ ਛੱਤ੍ਰ ਝੁੱਲ ਰਿਹਾ ਹੈ, ਰਾਜਾ, ਪਾਤਸ਼ਾਹ ।
ਇਹੈ ਪਾਸਾ = ਇਸੇ ਦੇ ਪਾਸ ਹੀ ।
ਛਕਿ = {ਸੰ: ਸ਼ਕ—ਤਕੜਾ ਹੋਣਾ ।
ਸ਼ਕਤੀ = ਤਾਕਤ} ਤਕੜਾ ਹੋ ਕੇ, ਉੱਦਮ ਨਾਲ ।
ਕਿ ਨ = ਕਿਉਂ ਨਹੀਂ ?
ਤਉ = ਤੈਨੂੰ ।
ਛਿਨੁ ਛਿਨੁ = ਹਰ ਛਿਨ, ਹਰ ਵੇਲੇ ।
ਤਾਹਿ = ਉਸ ਨੂੰ ।
ਕਤ = ਕਿਥੇ ?
ਆਪੁ = ਆਪਣੇ ਆਪ ਨੂੰ ।੧੩ ।
    
Sahib Singh
(ਹੇ ਮੇਰੇ ਮਨ! ਹੋਰ) ਆਸਾਂ ਛੱਡ ਕੇ ਤਕੜਾ ਹੋ ਕੇ ਕਿਉਂ ਤੂੰ ਇਸ (ਚਿਤ੍ਰਕਾਰ ਪ੍ਰਭੂ) ਪਾਸ ਹੀ ਨਹੀਂ ਰਹਿੰਦਾ ਜੋ (ਸਭ ਦਾ) ਪਾਤਸ਼ਾਹ ਹੈ ?
ਹੇ ਮਨ! ਮੈਂ ਤੈਨੂੰ ਹਰ ਵੇਲੇ ਸਮਝਾਉਂਦਾ ਹਾਂ ਕਿ ਉਸ (ਚਿਤ੍ਰਕਾਰ) ਨੂੰ ਵਿਸਾਰ ਕੇ ਕਿਥੇ (ਉਸ ਦੇ ਬਣਾਏ ਹੋਏ ਚਿੱਤ੍ਰ ਵਿਚ) ਤੂੰ ਆਪਣੇ ਆਪ ਨੂੰ ਜਕੜ ਰਿਹਾ ਹੈਂ ।੧੩ ।
Follow us on Twitter Facebook Tumblr Reddit Instagram Youtube