ਜਜਾ ਜਉ ਤਨ ਜੀਵਤ ਜਰਾਵੈ ॥
ਜੋਬਨ ਜਾਰਿ ਜੁਗਤਿ ਸੋ ਪਾਵੈ ॥
ਅਸ ਜਰਿ ਪਰ ਜਰਿ ਜਰਿ ਜਬ ਰਹੈ ॥
ਤਬ ਜਾਇ ਜੋਤਿ ਉਜਾਰਉ ਲਹੈ ॥੧੪॥
Sahib Singh
ਜਉ = ਜਦੋਂ, ਜੇ ।
ਜਰਾਵੈ = ਜਲਾਵੈ, ਜਲਾਉਂਦਾ ਹੈ, ਸਾੜਦਾ ਹੈ ।
ਜੀਵਤ = ਜੀਊਂਦਾ ਹੀ, ਮਾਇਆ ਵਿਚ ਰਹਿੰਦਾ ਹੋਇਆ ਹੀ ।
ਜਾਰਿ = ਜਾਲਿ, ਜਲਾ ਕੇ, ਸਾੜ ਕੇ ।
ਜੁਗਤਿ = ਜੀਊਣ ਦੀ ਜਾਚ ।
ਅਸ ਪਰ = ਅਸਾਡਾ ਤੇ ਪਰਾਇਆ, ਆਪਣਾ ਪਰਾਇਆ ।
ਜਰਿ = ਜਾਰਿ, ਸਾੜ ਕੇ ।
ਜਾਇ = ਜਾ ਕੇ, ਅੱਪੜ ਕੇ, ਉੱਚੀ ਅਵਸਥਾ ਤੇ ਪਹੁੰਚ ਕੇ ।
ਉਜਾਰਉ = ਉਜਾਲਾ, ਚਾਨਣ, ਪ੍ਰਕਾਸ਼ ।
ਲਹੈ = ਲੱਭ ਲੈਂਦਾ ਹੈ, ਪ੍ਰਾਪਤ ਕਰਦਾ ਹੈ ।
ਜਰਿ ਰਹੈ = ਜਰ ਕੇ ਰਹਿੰਦਾ ਹੈ, ਆਪਣੇ ਵਿਤ ਵਿਚ ਰਹਿੰਦਾ ਹੈ ।੧੪ ।

ਜਦੋਂ (ਕੋਈ ਜੀਵ) ਮਾਇਆ ਵਿਚ ਰਹਿੰਦਾ ਹੋਇਆ ਹੀ ਸਰੀਰ (ਦੀਆਂ ਵਾਸ਼ਨਾਂ) ਸਾੜ ਲੈਂਦਾ ਹੈ, ਉਹ ਮਨੁੱਖ ਜੁਆਨੀ (ਦਾ ਮਦ) ਸਾੜ ਕੇ ਜੀਊਣ ਦੀ (ਸਹੀ) ਜਾਚ ਸਿੱਖ ਲੈਂਦਾ ਹੈ ।
ਜਦੋਂ ਮਨੁੱਖ ਆਪਣੇ (ਧਨ ਦੇ ਅਹੰਕਾਰ) ਨੂੰ ਤੇ ਪਰਾਈ (ਦੌਲਤ ਦੀ ਆਸ) ਨੂੰ ਸਾੜ ਕੇ ਆਪਣੇ ਵਿਤ ਵਿਚ ਰਹਿੰਦਾ ਹੈ, ਤਦੋਂ ਉੱਚੀ ਆਤਮਕ ਅਵਸਥਾ ਵਿਚ ਅੱਪੜ ਕੇ ਪ੍ਰਭੂ ਦੀ ਜੋਤ ਦਾ ਪ੍ਰਕਾਸ਼ ਪ੍ਰਾਪਤ ਕਰਦਾ ਹੈ ।੧੪ ।
ਜਦੋਂ ਮਨੁੱਖ ਆਪਣੇ (ਧਨ ਦੇ ਅਹੰਕਾਰ) ਨੂੰ ਤੇ ਪਰਾਈ (ਦੌਲਤ ਦੀ ਆਸ) ਨੂੰ ਸਾੜ ਕੇ ਆਪਣੇ ਵਿਤ ਵਿਚ ਰਹਿੰਦਾ ਹੈ, ਤਦੋਂ ਉੱਚੀ ਆਤਮਕ ਅਵਸਥਾ ਵਿਚ ਅੱਪੜ ਕੇ ਪ੍ਰਭੂ ਦੀ ਜੋਤ ਦਾ ਪ੍ਰਕਾਸ਼ ਪ੍ਰਾਪਤ ਕਰਦਾ ਹੈ ।੧੪ ।