ਤਤਾ ਅਤਰ ਤਰਿਓ ਨਹ ਜਾਈ ॥
ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥
ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥
ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥

Sahib Singh
ਅਤਰ = {ਅ = ਤਰ} ਜੋ ਤਾਰਿਆ ਨਾਹ ਜਾ ਸਕੇ, ਜਿਸ ਵਿਚੋਂ ਪਾਰ ਲੰਘਣਾ ਬਹੁਤ ਅੌਖਾ ਹੈ {ਸੰਸਾਰ ਇਕ ਐਸਾ ਬੇਅੰਤ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦੀਆਂ ਠਾਠਾਂ ਪੈ ਰਹੀਆਂ ਹਨ ਤੇ ਮਨੁੱਖਾ ਜੀਵਨ ਦੀ ਕਮਜ਼ੋਰ ਜਿਹੀ ਬੇੜੀ ਨੂੰ ਹਰ ਵੇਲੇ ਇਹਨਾਂ ਲਹਿਰਾਂ ਵਿਚ ਡੁੱਬਣ ਦਾ ਖ਼ਤਰਾ ਰਹਿੰਦਾ ਹੈ} ।
ਤਨ = ਸਰੀਰ, ਗਿਆਨ = ਇੰਦਰੇ ।
ਤਿ੍ਰਭਵਣ ਮਾਹਿ = ਤਿੰਨਾਂ ਭਵਨਾਂ ਵਿਚ, ਸਾਰੇ ਜਗਤ ਵਿਚ, ਦੁਨੀਆ ਦੇ ਪਦਾਰਥਾਂ ਵਿਚ ।੨੨ ।
    
Sahib Singh
ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਨੂੰ ਤਰਨਾ ਅੌਖਾ ਹੈ, ਜਿਸ ਵਿਚੋਂ ਪਾਰ ਲੰਘਿਆ ਨਹੀਂ ਜਾ ਸਕਦਾ (ਤਦ ਤਕ ਜਦ ਤਕ) ਅੱਖਾਂ ਕੰਨ ਨੱਕ ਆਦਿ ਗਿਆਨ-ਇੰਦਰੇ ਦੁਨੀਆ (ਦੇ ਰਸਾਂ) ਵਿਚ ਡੁੱਬੇ ਰਹਿੰਦੇ ਹਨ; ਪਰ ਜਦੋਂ ਸੰਸਾਰ (ਦੇ ਰਸ) ਸਰੀਰ ਦੇ ਅੰਦਰ ਹੀ ਮਿਟ ਜਾਂਦੇ ਹਨ (ਭਾਵ ਮਨੁੱਖ ਦੇ ਇੰਦਿ੍ਰਆਂ ਨੂੰ ਖਿੱਚ ਨਹੀਂ ਪਾ ਸਕਦੇ), ਤਦੋਂ (ਜੀਵ ਦੀ) ਆਤਮਾ (ਪ੍ਰਭੂ ਦੀ) ਜੋਤ ਵਿਚ ਮਿਲ ਜਾਂਦੀ ਹੈ, ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਲੱਭ ਪੈਂਦਾ ਹੈ ।੨੨ ।
Follow us on Twitter Facebook Tumblr Reddit Instagram Youtube