ਬਬਾ ਬਿੰਦਹਿ ਬਿੰਦ ਮਿਲਾਵਾ ॥
ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥
ਬੰਦਉ ਹੋਇ ਬੰਦਗੀ ਗਹੈ ॥
ਬੰਦਕ ਹੋਇ ਬੰਧ ਸੁਧਿ ਲਹੈ ॥੨੯॥
Sahib Singh
ਬਿੰਦਹਿ = (ਪਾਣੀ ਦੀ) ਬੂੰਦ ਵਿਚ ।
ਬਿੰਦ = ਪਾਣੀ ਦੀ ਬੂੰਦ ।
ਮਿਲਾਵਾ = ਮਿਲ ਗਈ ।
ਬਿੰਦਹਿ = ਬਿੰਦ = ਮਾਤ੍ਰ, ਨਿਮਖ-ਮਾਤ੍ਰ, ਥੋੜੇ ਜਿਹੇ ਸਮੇ ਲਈ ਭੀ ।
ਬਿੰਦਿ = ਬਿੰਦ ਕੇ, ਜਾਣ ਕੇ, ਸਾਂਝ ਪਾ ਕੇ {ਸੰ: ਵਿੰਦਤਿ, ਵਿਂਦਤਿ—ਜਾਣਦਾ ਹੈ} ਬੰਦਉ—ਬੰਦਾ, ਗ਼ੁਲਾਮ, ਸੇਵਕ ।
ਹੋਇ = ਹੋ ਕੇ, ਬਣ ਕੇ ।
ਗਹੈ = ਗ੍ਰਹਿਣ ਕਰਦਾ ਹੈ, ਪਕੜ ਲੈਂਦਾ ਹੈ, ਪ੍ਰੇਮ ਨਾਲ ਕਰਦਾ ਹੈ ।
ਬੰਦਕ = {ਸੰ: ਵੰਦਕ} ਉਸਤਤ ਕਰਨ ਵਾਲਾ, ਸਿਫ਼ਤਿ-ਸਾਲਾਹ ਕਰਨ ਵਾਲਾ, ਢਾਡੀ ।
ਬੰਧ = ਜਕੜ, ਜ਼ੰਜੀਰ ।
ਸੁਧਿ = ਸੂਝ, ਸਮਝ ।
ਬੰਧ ਸੁਧਿ = ਬੰਦਾਂ ਦੀ ਸੂਝ, (ਮਾਇਆ ਦੇ ਮੋਹ ਦੇ) ਜ਼ੰਜੀਰਾਂ ਦੀ ਸਮਝ ।
ਲਹੈ = ਲੱਭ ਲੈਂਦਾ ਹੈ ।੨੯ ।

(ਜਿਵੇਂ ਪਾਣੀ ਦੀ) ਬੂੰਦ ਵਿਚ (ਪਾਣੀ ਦੀ) ਬੂੰਦ ਮਿਲ ਜਾਂਦੀ ਹੈ, (ਤੇ, ਫਿਰ ਵੱਖ ਨਹੀਂ ਹੋ ਸਕਦੀ, ਤਿਵੇਂ ਪ੍ਰਭੂ ਨਾਲ) ਨਿਮਖ-ਮਾਤ੍ਰ ਭੀ ਸਾਂਝ ਪਾ ਕੇ (ਜੀਵ ਪ੍ਰਭੂ ਤੋਂ) ਵਿੱਛੁੜ ਨਹੀਂ ਸਕਦਾ (ਕਿਉਂਕਿ ਜੋ ਮਨੁੱਖ ਪ੍ਰਭੂ ਦਾ) ਸੇਵਕ ਬਣ ਕੇ ਪ੍ਰੇਮ ਨਾਲ (ਪ੍ਰਭੂ ਦੀ) ਭਗਤੀ ਕਰਦਾ ਹੈ, ਉਹ (ਪ੍ਰਭੂ ਦੇ ਦਰ ਦਾ) ਢਾਡੀ ਬਣ ਕੇ (ਮਾਇਆ ਦੇ ਮੋਹ ਦੇ) ਜ਼ੰਜੀਰਾਂ ਦਾ ਭੇਤ ਪਾ ਲੈਂਦਾ ਹੈ (ਤੇ ਇਹਨਾਂ ਦੇ ਧੋਖੇ ਵਿਚ ਨਹੀਂ ਆਉਂਦਾ) ।੨੯ ।