ਮਮਾ ਮੂਲ ਗਹਿਆ ਮਨੁ ਮਾਨੈ ॥
ਮਰਮੀ ਹੋਇ ਸੁ ਮਨ ਕਉ ਜਾਨੈ ॥
ਮਤ ਕੋਈ ਮਨ ਮਿਲਤਾ ਬਿਲਮਾਵੈ ॥
ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥
Sahib Singh
ਮੂਲ = ਮੁੱਢ, ਜਗਤ ਦਾ ਮੂਲ, ਸਾਰੇ ਜਗਤ ਨੂੰ ਪੈਦਾ ਕਰਨ ਵਾਲਾ ।
ਗਹਿਆ = ਪਕੜਿਆਂ, ਮਨ ਵਿਚ ਵਸਾਇਆਂ ।
ਮਾਨੈ = ਮੰਨਦਾ ਹੈ, ਪਤੀਜਦਾ ਹੈ, ਟਿਕ ਜਾਂਦਾ ਹੈ, ਭਟਕਣੋਂ ਹਟ ਜਾਂਦਾ ਹੈ ।
ਮਰਮ = ਭੇਤ ।
ਮਰਮੀ = ਭੇਤੀ, ਵਾਕਫ਼ ।
ਮਰਮੀ ਹੋਇ = ਜੋ ਕੋਈ ਭੇਤੀ ਹੋ ਜਾਂਦਾ ਹੈ, ਜੋ ਜੀਵ ਇਹ ਭੇਤ ਪਾ ਲੈਂਦਾ ਹੈ (ਕਿ ਪ੍ਰਭੂ-ਚਰਨਾਂ ਵਿਚ ਜੁੜਿਆਂ ਮਨ ਭਟਕਣੋਂ ਹਟ ਜਾਂਦਾ ਹੈ) ।
ਸੁ = ਉਹ ਜੀਵ ।
ਮਨ ਕਉ = ਮਨ ਨੂੰ, ਮਨ ਦੀ ਦੌੜ-ਭੱਜ ਨੂੰ ।
ਮਤ ਕੋਈ ਬਿਲਮਾਵੈ = ਮਤਾਂ ਕੋਈ ਦੇਰ ਲਾਏ ।
ਮਗਨ = ਮਸਤ ।
ਸਚੁ = ਸਦਾ = ਥਿਰ ਰਹਿਣ ਵਾਲਾ ਪ੍ਰਭੂ ।
ਪਾਵੈ = ਲੱਭ ਲੈਂਦਾ ਹੈ ।
ਤੈ = ਅਤੇ ।੩੧ ।

ਜੇ ਜਗਤ ਦੇ ਮੂਲ-ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲਈਏ, ਤਾਂ ਮਨ ਭਟਕਣੋਂ ਹਟ ਜਾਂਦਾ ਹੈ ।
ਜੋ ਜੀਵ ਇਹ ਭੇਤ ਪਾ ਲੈਂਦਾ ਹੈ (ਕਿ ਪ੍ਰਭੂ-ਚਰਨਾਂ ਵਿਚ ਜੁੜਿਆਂ ਮਨ ਟਿਕ ਜਾਂਦਾ ਹੈ) ਉਹ ਜੀਵ ਮਨ (ਦੀ ਦੌੜ-ਭੱਜ) ਨੂੰ ਸਮਝ ਲੈਂਦਾ ਹੈ ।
(ਸੋ,) ਜੇ ਮਨ (ਪ੍ਰਭੂ-ਚਰਨਾਂ ਵਿਚ) ਜੁੜਨ ਲੱਗੇ ਤਾਂ ਮਤਾਂ ਕੋਈ (ਇਸ ਕੰਮ ਵਿਚ) ਢਿੱਲ ਕਰੇ; (ਕਿਉਂਕਿ ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਮਨ (ਪ੍ਰਭੂ ਵਿਚ) ਲੀਨ ਹੋ ਜਾਂਦਾ ਹੈ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ ।੩੧ ।