ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥
ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥

Sahib Singh
ਸਿਉ = ਨਾਲ ।
ਕਾਜੁ = (ਅਸਲ) ਕੰਮ ।
ਸਾਧੇ = ਸਾਧਣ ਨਾਲ, ਸਾਧਿਆਂ, ਵੱਸ ਵਿਚ ਕੀਤਿਆਂ ।
ਸਿਧਿ = ਸਫਲਤਾ, ਉਸ ‘ਕਾਜ’ ਦੀ ਸਫ਼ਲਤਾ ਜਿਸ ਵਾਸਤੇ ਜੀਵ ਜਗਤ ਵਿਚ ਆਇਆ ਹੈ ।
ਮਨ ਹੀ ਮਨ ਸਿਉ = ਮਨ ਸਿਉ ਹੀ, ਮਨ ਸਿਉ ਹੀ, ਮਨ ਨਾਲ ਹੀ, ਮਨ ਨਾਲ ਹੀ; ਨਿਰੋਲ ਮਨ ਨਾਲ ਹੀ (ਕਾਜ ਹੈ) ।
ਮਨ ਸਾ = ਮਨ ਵਰਗਾ ।੩੨ ।
    
Sahib Singh
(ਹਰੇਕ ਜੀਵ ਦਾ ਜਗਤ ਵਿਚ ਆਉਣ ਦਾ ਅਸਲ) ਕੰਮ ਮਨ ਨਾਲ ਹੈ (ਉਹ ਕੰਮ ਇਹ ਹੈ ਕਿ ਜੀਵ ਆਪਣੇ ਮਨ ਨੂੰ ਕਾਬੂ ਵਿਚ ਰੱਖੇ) ।
ਮਨ ਨੂੰ ਵੱਸ ਵਿਚ ਕੀਤਿਆਂ ਹੀ (ਜੀਵ ਨੂੰ ਅਸਲ ਮਨੋਰਥ ਦੀ) ਕਾਮਯਾਬੀ ਹੁੰਦੀ ਹੈ ।
ਕਬੀਰ ਆਖਦਾ ਹੈ (ਕਿ ਜੀਵ ਦਾ ਅਸਲ ਕੰਮ) ਨਿਰੋਲ ਮਨ ਨਾਲ ਹੀ ਹੈ, ਮਨ ਵਰਗਾ (ਜੀਵ ਨੂੰ) ਹੋਰ ਕੋਈ ਨਹੀਂ ਮਿਲਿਆ (ਜਿਸ ਨਾਲ ਇਸ ਦਾ ਅਸਲ ਵਾਹ ਪੈਂਦਾ ਹੋਵੇ) ।੩੨ ।
Follow us on Twitter Facebook Tumblr Reddit Instagram Youtube