ਇਹੁ ਮਨੁ ਸਕਤੀ ਇਹੁ ਮਨੁ ਸੀਉ ॥
ਇਹੁ ਮਨੁ ਪੰਚ ਤਤ ਕੋ ਜੀਉ ॥
ਇਹੁ ਮਨੁ ਲੇ ਜਉ ਉਨਮਨਿ ਰਹੈ ॥
ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥

Sahib Singh
ਸਕਤੀ = ਮਾਇਆ ।
ਸਿਉ = ਸ਼ਿਵ, ਆਨੰਦ = ਸਰੂਪ ਪ੍ਰਭੂ ।
ਪੰਚ ਤਤ ਕੋ ਜੀਉ = ਪੰਜ ਤੱਤਾਂ ਦਾ ਜੀਵ, ਪੰਜ ਤੱਤਾਂ ਦਾ ਬਣਿਆ ਹੋਇਆ ਸਰੀਰ ।
ਲੇ = ਲੈ ਕੇ, ਵੱਸ ਵਿਚ ਕਰ ਕੇ ।
ਜਉ = ਜਦੋਂ ।ਉਨਮਨਿ—ਉਨਮਨ ਵਿਚ, ਖਿੜਾਉ ਵਿਚ ।
ਰਹੈ = ਟਿਕਦਾ ਹੈ ।
ਤਉ = ਤਦੋਂ ।
ਤੀਨਿ ਲੋਕ ਕੀ ਬਾਤੈ = ਸਾਰੇ ਜਗਤ ਵਿਚ ਵਿਆਪਕ ਪ੍ਰਭੂ ਦੀਆਂ ਗੱਲਾਂ ।
ਕਹੈ = ਆਖਦਾ ਹੈ ।੩੩ ।
    
Sahib Singh
(ਮਾਇਆ ਨਾਲ ਮਿਲ ਕੇ) ਇਹ ਮਨ ਮਾਇਆ (ਦਾ ਰੂਪ) ਹੋ ਜਾਂਦਾ ਹੈ ।
(ਅਨੰਦ-ਸਰੂਪ ਹਰੀ ਨਾਲ ਮਿਲ ਕੇ) ਇਹ ਮਨ ਅਨੰਦ-ਸਰੂਪ ਹਰੀ ਬਣ ਜਾਂਦਾ ਹੈ ।
(ਸਰੀਰ ਨਾਲ ਜੁੜ ਕੇ) ਇਹ ਮਨ ਸਰੀਰ-ਰੂਪ ਹੀ ਹੋ ਜਾਂਦਾ ਹੈ (ਭਾਵ, ਆਪਣੇ ਆਪ ਨੂੰ ਸਰੀਰ ਨਾਲੋਂ ਵੱਖਰਾ ਨਹੀਂ ਸਮਝਦਾ, ਆਪਣੇ ਕਰਤੱਬ ਖਾਣਾ-ਪੀਣਾ ਹੀ ਸਮਝਦਾ ਹੈ) ।
ਪਰ ਜਦੋਂ ਮਨੁੱਖ ਇਸ ਮਨ ਨੂੰ ਵੱਸ ਵਿਚ ਕਰ ਕੇ ਪੂਰਨ ਖਿੜਾਉ ਵਿਚ ਟਿਕਦਾ ਹੈ, ਤਦੋਂ ਉਹ ਸਾਰੇ ਜਗਤ ਵਿਚ ਵਿਆਪਕ ਪ੍ਰਭੂ ਦੀਆਂ ਹੀ ਗੱਲਾਂ ਕਰਦਾ ਹੈ ।੩੩ ।
Follow us on Twitter Facebook Tumblr Reddit Instagram Youtube