ਹਾਹਾ ਹੋਤ ਹੋਇ ਨਹੀ ਜਾਨਾ ॥
ਜਬ ਹੀ ਹੋਇ ਤਬਹਿ ਮਨੁ ਮਾਨਾ ॥
ਹੈ ਤਉ ਸਹੀ ਲਖੈ ਜਉ ਕੋਈ ॥
ਤਬ ਓਹੀ ਉਹੁ ਏਹੁ ਨ ਹੋਈ ॥੪੨॥

Sahib Singh
ਹੋਇ = ਹੋ ਕੇ, ਜਨਮ ਲੈ ਕੇ, ਮਨੁੱਖਾ-ਜਨਮ ਹਾਸਲ ਕਰ ਕੇ ।
ਹੋਤ = ਹੁੰਦਾ ਹੋਇਆ (ਪ੍ਰਭੂ), ਹੋਂਦ ਵਾਲੇ ਪ੍ਰਭੂ ਨੂੰ, ਪ੍ਰਭੂ ਨੂੰ ਜੋ ਸੱਚ-ਮੁੱਚ ਹਸਤੀ ਵਾਲਾ ਹੈ ।
ਹੋਇ = (ਪ੍ਰਭੂ ਦੀ ਹੋਂਦ ਦਾ ਨਿਸ਼ਚਾ) ਹੋ ਜਾਏ ।
ਮਾਨਾ = ਮੰਨ ਜਾਂਦਾ ਹੈ, ਪਤੀਜ ਜਾਂਦਾ ਹੈ ।
ਸਹੀ = ਸੱਚ = ਮੁੱਚ, ਜ਼ਰੂਰ ।
ਹੈ ਤਉ ਸਹੀ = ਹੈ ਤਾਂ ਸੱਚ-ਮੁੱਚ ।
ਜਉ = ਜੇ ।
ਓਹੀ ਉਹੁ = ਉਹ ਪ੍ਰਭੂ ਹੀ ਪ੍ਰਭੂ ।
ਏਹੁ = ਇਹ ਜੀਵ ।੪੨ ।
    
Sahib Singh
ਜੀਵ ਨੇ ਮਨੁੱਖਾ-ਜਨਮ ਹਾਸਲ ਕਰ ਕੇ ਉਸ ਪ੍ਰਭੂ ਨੂੰ ਨਹੀਂ ਪਛਾਤਾ, ਜੋ ਸੱਚ-ਮੁੱਚ ਹਸਤੀ ਵਾਲਾ ਹੈ ।
ਜਦੋਂ ਜੀਵ ਨੂੰ ਪ੍ਰਭੂ ਦੀ ਹਸਤੀ ਦਾ ਨਿਸ਼ਚਾ ਹੋ ਜਾਂਦਾ ਹੈ, ਤਦੋਂ ਹੀ ਇਸ ਦਾ ਮਨ (ਪ੍ਰਭੂ ਵਿਚ) ਪਤੀਜ ਜਾਂਦਾ ਹੈ ।
(ਪਰਮਾਤਮਾ) ਹੈ ਤਾਂ ਜ਼ਰੂਰ (ਪਰ ਇਸ ਵਿਸ਼ਵਾਸ ਦਾ ਲਾਭ ਤਦੋਂ ਹੀ ਹੁੰਦਾ ਹੈ) ਜਦੋਂ ਕੋਈ ਜੀਵ (ਇਸ ਗੱਲ ਨੂੰ) ਸਮਝ ਲਏ ।
ਤਦੋਂ ਇਹ ਜੀਵ ਉਸ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ, ਇਹ (ਵੱਖਰੀ ਹਸਤੀ ਵਾਲਾ) ਨਹੀਂ ਰਹਿ ਜਾਂਦਾ ।੪੨ ।
Follow us on Twitter Facebook Tumblr Reddit Instagram Youtube