ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਥਿਤੀੰ ਕਬੀਰ ਜੀ ਕੀੰ ॥
ਸਲੋਕੁ ॥
ਪੰਦ੍ਰਹ ਥਿਤੀੰ ਸਾਤ ਵਾਰ ॥
ਕਹਿ ਕਬੀਰ ਉਰਵਾਰ ਨ ਪਾਰ ॥
ਸਾਧਿਕ ਸਿਧ ਲਖੈ ਜਉ ਭੇਉ ॥
ਆਪੇ ਕਰਤਾ ਆਪੇ ਦੇਉ ॥੧॥