ਥਿਤੀੰ ॥
ਅੰਮਾਵਸ ਮਹਿ ਆਸ ਨਿਵਾਰਹੁ ॥
ਅੰਤਰਜਾਮੀ ਰਾਮੁ ਸਮਾਰਹੁ ॥
ਜੀਵਤ ਪਾਵਹੁ ਮੋਖ ਦੁਆਰ ॥
ਅਨਭਉ ਸਬਦੁ ਤਤੁ ਨਿਜੁ ਸਾਰ ॥੧॥

Sahib Singh
ਨਿਵਾਰਹੁ = ਦੂਰ ਕਰੋ ।
ਅੰਮਾਵਸ ਮਹਿ = ਮੱਸਿਆ ਵਾਲੇ ਦਿਨ ।
ਸਮ੍ਹਾਰਹੁ = ਚੇਤੇ ਕਰੋ, ਸਿਮਰੋ ।
ਮੋਖ = ਮੁਕਤੀ, ਭਰਮਾਂ ਤੋਂ ਖ਼ਲਾਸੀ ।
ਅਨਭਉ = {ਸ਼ਕਟ. ਅਨੁਭਵ—ਧਰਿੲਚਟ ਪੲਰਚੲਪਟੋਿਨ ੋਰ ਚੋਗਨਟਿੋਿਨ, ਕਨੋਾਲੲਦਗੲ ਦੲਰਵਿੲਦ ਡਰੋਮ ਪੲਰਸੋਨੳਲ ੋਬਸੲਰਵੳਟੋਿਨ} ਉਹ ਸੂਝ ਜੋ ਧਾਰਮਿਕ ਪੁਸਤਕਾਂ ਨੂੰ ਪੜ੍ਹਨ ਦੇ ਥਾਂ ਸਿੱਧਾ ਪ੍ਰਭੂ-ਚਰਨਾਂ ਵਿਚ ਜੁੜਿਆਂ ਹਾਸਲ ਹੁੰਦੀ ਹੈ ।
ਸਬਦੁ = ਸਤਿਗੁਰੂ ਦਾ ਸ਼ਬਦ ।
ਤਤੁ = ਅਸਲਾ ।
ਨਿਜੁ = ਨਿਰੋਲ ਆਪਣਾ ।
ਸਾਰੁ = ਸ੍ਰੇਸ਼ਟ ।
ਨਿਜੁ ਸਾਰੁ ਤਤੁ = ਨਿਰੋਲ ਆਪਣਾ ਸ੍ਰੇਸ਼ਟ ਅਸਲਾ ।
    
Sahib Singh
ਮੱਸਿਆ ਵਾਲੇ ਦਿਨ (ਵਰਤ-ਇਸ਼ਨਾਨ ਆਦਿਕ ਤੇ ਹੋਰ ਹੋਰ) ਆਸਾਂ ਦੂਰ ਕਰੋ, ਘਰ ਘਟ ਦੀ ਜਾਣਨ ਵਾਲੇ ਸਰਬ-ਵਿਆਪਕ ਪਰਮਾਤਮਾ ਨੂੰ ਹਿਰਦੇ ਵਿਚ ਵਸਾਓ ।
(ਤੁਸੀ ਇਹਨਾਂ ਥਿੱਤਾਂ ਨਾਲ ਜੋੜੇ ਹੋਏ ਕਰਮ-ਧਰਮ ਕਰ ਕੇ ਮਰਨ ਪਿਛੋਂ ਕਿਸੇ ਮੁਕਤੀ ਦੀ ਆਸ ਰੱਖਦੇ ਹੋ, ਪਰ ਜੇ ਪਰਮਾਤਮਾ ਦਾ ਸਿਮਰਨ ਕਰੋਗੇ, ਤਾਂ) ਇਸੇ ਜਨਮ ਵਿਚ (ਵਿਕਾਰਾਂ ਦੁੱਖਾਂ ਅਤੇ ਭਰਮਾਂ-ਵਹਿਮਾਂ ਤੋਂ) ਖ਼ਲਾਸੀ ਹਾਸਲ ਕਰ ਲਵੋਗੇ ।
(ਇਸ ਸਿਮਰਨ ਦੀ ਬਰਕਤ ਨਾਲ) ਤੁਹਾਡਾ ਨਿਰੋਲ ਆਪਣਾ ਸ੍ਰੇਸ਼ਟ ਅਸਲਾ ਮਘ ਪਏਗਾ, ਸਤਿਗੁਰੂ ਦਾ ਸ਼ਬਦ ਅਨੁਭਵੀ ਰੂਪ ਵਿਚ ਫੁਰੇਗਾ ।੧ ।
Follow us on Twitter Facebook Tumblr Reddit Instagram Youtube