ਚਰਨ ਕਮਲ ਗੋਬਿੰਦ ਰੰਗੁ ਲਾਗਾ ॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥

Sahib Singh
ਰੰਗੁ = ਪਿਆਰ ।
ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ ।
ਅਨਦਿਨੁ = ਹਰ ਰੋਜ਼, ਹਰ ਵੇਲੇ ।
ਜਾਗਾ = ਜਾਗਦਾ ਰਹਿੰਦਾ ਹੈ, ਵਿਕਾਰਾਂ ਵਲੋਂ ਸੁਚੇਤ ਰਹਿੰਦਾ ਹੈ ।
    
Sahib Singh
ਜਿਸ ਮਨੁੱਖ ਦਾ ਪਿਆਰ ਗੋਬਿੰਦ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ, ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ ।
ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਹ ਮਨੁੱਖ ਵਿਕਾਰਾਂ ਵਲੋਂ ਹਰ ਵੇਲੇ ਸੁਚੇਤ ਰਹਿੰਦਾ ਹੈ ।੧।ਰਹਾਉ ।
Follow us on Twitter Facebook Tumblr Reddit Instagram Youtube