ਪਰਿਵਾ ਪ੍ਰੀਤਮ ਕਰਹੁ ਬੀਚਾਰ ॥
ਘਟ ਮਹਿ ਖੇਲੈ ਅਘਟ ਅਪਾਰ ॥
ਕਾਲ ਕਲਪਨਾ ਕਦੇ ਨ ਖਾਇ ॥
ਆਦਿ ਪੁਰਖ ਮਹਿ ਰਹੈ ਸਮਾਇ ॥੨॥

Sahib Singh
ਪਰਿਵਾ = {ਸ਼ਕਟ. ਪਵLਨੱ—ਟਹੲ ਦੳੇ ੋਡ ਟਹੲ ਨੲਾ ਮੋੋਨ} ਏਕਮ ਥਿੱਤ ।
ਅਘਟ = ਅ = ਘਟ, ਜੋ ਸਰੀਰ-ਰਹਿਤ ਹੈ, ਜੋ ਸਰੀਰਾਂ ਦੀ ਕੈਦ ਵਿਚ ਨਹੀਂ ਹੈ ।
ਅਪਾਰ = ਅ = ਪਾਰ, ਬੇਅੰਤ ।
ਕਲਪਨਾ = ਚਿੰਤਾ = ਫਿਕਰ ।੨ ।
ਰਹੈ ਸਮਾਇ = ਲੀਨ ਰਹਿੰਦਾ ਹੈ ।
ਅੰਗ = ਹਿੱਸੇ ।
ਦੁਹ = ਦੋ ।
ਰਮੈ = ਮੌਜੂਦ ਹੈ, ਵਿਆਪਕ ਹੈ ।
ਏਕੈ ਭਾਇ = ਇਕ = ਸਾਰ, ਇਕ-ਸਮਾਨ, ਇਕੋ ਜਿਹਾ ।੩ ।
ਸਮ ਕਰਿ = ਸਾਵੇਂ ਕਰ ਕੇ ।
ਪਦੁ = ਦਰਜਾ, ਅਵਸਥਾ ।
ਪਰਮ ਪਦੁ = ਸਭ ਤੋਂ ਉੱਚੀ ਆਤਮਕ ਅਵਸਥਾ ।
ਆਨਦ ਮੂਲ = ਆਨੰਦ ਦਾ ਸੋਮਾ ।
ਬਿਸ੍ਵਾਸ = ਯਕੀਨ, ਭਰੋਸਾ, ਸ਼ਰਧਾ ।
ਪ੍ਰਗਾਸ = ਚਾਨਣ, ਪ੍ਰਕਾਸ਼ ।੪ ।
    
Sahib Singh
ਜੋ ਪਰਮਾਤਮਾ ਸਰੀਰਾਂ ਦੀ ਕੈਦ ਵਿਚ ਨਹੀਂ ਆਉਂਦਾ, ਬੇਅੰਤ ਹੈ ਅਤੇ (ਫਿਰ ਭੀ) ਹਰੇਕ ਸਰੀਰ ਵਿਚ ਖੇਡ ਰਿਹਾ ਹੈ (ਹੇ ਭਾਈ!) ਉਸ ਪ੍ਰੀਤਮ (ਦੇ ਗੁਣਾਂ) ਦਾ ਵਿਚਾਰ ਕਰੋ (ਉਸ ਪ੍ਰੀਤਮ ਦੀ ਸਿਫ਼ਤਿ-ਸਾਲਾਹ ਕਰੋ ।
ਜੋ ਮਨੁੱਖ ਪ੍ਰੀਤਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ) ਉਸ ਨੂੰ ਕਦੇ ਮੌਤ ਦਾ ਡਰ ਨਹੀਂ ਪੁˆਹਦਾ (ਕਿਉਂਕਿ) ਉਹ ਸਦਾ ਸਭ ਦੇ ਸਿਰਜਣ ਵਾਲੇ ਅਕਾਲ ਪੁਰਖ ਵਿਚ ਜੁੜਿਆ ਰਹਿੰਦਾ ਹੈ ।੨ ।
(ਉਹ ਮਨੁੱਖ ਇਹ ਸਮਝ ਲੈਂਦਾ ਹੈ ਕਿ ਜਗਤ ਨਿਰਾ ਪ੍ਰਕਿਤੀ ਨਹੀਂ ਹੈ, ਉਹ ਇਸ ਸੰਸਾਰ ਦੇ) ਦੋ ਅੰਗ ਸਮਝਦਾ ਹੈ—ਮਾਇਆ ਅਤੇ ਬ੍ਰਹਮ ।
ਬ੍ਰਹਮ (ਇਸ ਮਾਇਆ ਦੇ ਵਿਚ) ਹਰੇਕ ਦੇ ਨਾਲ ਵੱਸ ਰਿਹਾ ਹੈ, ਉਹ ਕਦੇ ਵਧਦਾ ਘਟਦਾ ਨਹੀਂ ਹੈ, ਸਦਾ ਇਕੋ ਜਿਹਾ ਰਹਿੰਦਾ ਹੈ, ਉਸ ਦੀ ਕੋਈ ਖ਼ਾਸ ਕੁਲ ਨਹੀਂ ਹੈ, ਉਹ ਨਿਰੰਜਨ ਹੈ (ਭਾਵ, ਇਹ ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ) ।੩ ।
(ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ) ਮਾਇਆ ਦੇ ਤਿੰਨਾਂ ਗੁਣਾਂ ਨੂੰ ਸਹਿਜ ਅਵਸਥਾ ਵਿਚ ਸਾਵੇਂ ਰੱਖਦਾ ਹੈ (ਭਾਵ, ਉਹ ਇਹਨਾਂ ਗੁਣਾਂ ਵਿਚ ਕਦੇ ਨਹੀਂ ਡੋਲਦਾ), ਉਹ ਮਨੁੱਖ ਉਸ ਸਭ ਤੋਂ ਉੱਚੀ ਆਤਮਕ ਅਵਸਥਾ ਨੂੰ ਹਾਸਲ ਕਰ ਲੈਂਦਾ ਹੈ ਜੋ ਅਨੰਦ ਦਾ ਸੋਮਾ ਹੈ; ਸਤਸੰਗ ਵਿਚ ਰਹਿ ਕੇ ਉਸ ਮਨੁੱਖ ਦੇ ਅੰਦਰ ਇਹ ਯਕੀਨ ਪੈਦਾ ਹੋ ਜਾਂਦਾ ਹੈ ਕਿ ਅੰਦਰ ਬਾਹਰ ਹਰ ਥਾਂ ਸਦਾ ਪ੍ਰਭੂ ਦਾ ਹੀ ਪ੍ਰਕਾਸ਼ ਹੈ ।੪ ।
Follow us on Twitter Facebook Tumblr Reddit Instagram Youtube