ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥
ਬਿਨੁ ਪਰਚੈ ਨਹੀ ਥਿਰਾ ਰਹਾਇ ॥
ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥
ਕਰਮ ਧਰਮ ਕੀ ਸੂਲ ਨ ਸਹਹੁ ॥੭॥

Sahib Singh
ਛਠਿ = ਛਟ, ਛੇਵੀਂ ਥਿੱਤ ।
ਖਟੁ ਚਕ੍ਰ = ਪੰਜ ਗਿਆਨ = ਇੰਦਰੇ ਅਤੇ ਛੇਵਾਂ ਮਨ—ਇਹਨਾਂ ਛਿਆਂ ਦਾ ਜੱਥਾ ।
ਛਹੂੰ ਦਿਸ = ਛੇ ਪਾਸੀਂ, ਚਾਰ-ਤਰਫ਼ਾਂ, ਤੇ ਹੇਠਾਂ ਉਤਾਂਹ; (ਭਾਵ) ਸਾਰੇ ਸੰਸਾਰ ਵਿਚ ।
ਧਾਇ = ਭਟਕਦਾ ਹੈ ।
ਬਿਨੁ ਪਰਚੈ = ਪ੍ਰਭੂ ਵਿਚ ਪਤੀਜਣ ਤੋਂ ਬਿਨਾ, ਪ੍ਰਭੂ ਵਿਚ ਜੁੜਨ ਤੋਂ ਬਿਨਾ ।
ਦੁਬਿਧਾ = ਦੁਚਿੱਤਾ = ਪਨ, ਭਟਕਣਾ ।
ਖਿਮਾ = ਧੀਰਜ, ਜਿਰਾਂਦ ।
ਗਹਿ ਰਹਹੁ = ਧਾਰਨ ਕਰੋ ।
ਸੂਲ = ਦੁੱਖ, ਕਜ਼ੀਆ ।
    
Sahib Singh
ਮਨੁੱਖ ਦੇ ਪੰਜੇ ਗਿਆਨ-ਇੰਦਰੇ ਅਤੇ ਛੇਵਾਂ ਮਨ—ਇਹ ਸਾਰਾ ਸਾਥ ਸੰਸਾਰ (ਦੇ ਪਦਾਰਥਾਂ ਦੀ ਲਾਲਸਾ) ਵਿਚ ਭਟਕਦਾ ਫਿਰਦਾ ਹੈ, ਜਦ ਤਕ ਮਨੁੱਖ ਪ੍ਰਭੂ ਦੀ ਯਾਦ ਵਿਚ ਨਹੀਂ ਜੁੜਦਾ, ਤਦ ਤਕ ਇਹ ਸਾਰਾ ਸਾਥ (ਇਸ ਭਟਕਣਾ ਵਿਚੋਂ ਹਟ ਕੇ) ਟਿਕਦਾ ਨਹੀਂ ।
ਹੇ ਭਾਈ! ਭਟਕਣਾ ਮਿਟਾ ਕੇ ਜਿਰਾਂਦ ਧਾਰਨ ਕਰੋ ਤੇ ਛੱਡੋ ਇਹ ਕਰਮਾਂ ਧਰਮਾਂ ਦਾ ਲੰਮਾ ਟੰਟਾ (ਜਿਸ ਵਿਚੋਂ ਕੁਝ ਭੀ ਹੱਥ ਨਹੀਂ ਆਉਣਾ) ।੭ ।
Follow us on Twitter Facebook Tumblr Reddit Instagram Youtube