ਤੇਰਸਿ ਤੇਰਹ ਅਗਮ ਬਖਾਣਿ ॥
ਅਰਧ ਉਰਧ ਬਿਚਿ ਸਮ ਪਹਿਚਾਣਿ ॥
ਨੀਚ ਊਚ ਨਹੀ ਮਾਨ ਅਮਾਨ ॥
ਬਿਆਪਿਕ ਰਾਮ ਸਗਲ ਸਾਮਾਨ ॥੧੪॥

Sahib Singh
ਤੇਰਸਿ = ਤ੍ਰਯੋਦਸ਼ੀ ।
ਤੇਰਹ = ਤ੍ਰਯੋਦਸ਼ੀ ਥਿੱਤ, ਮੱਸਿਆ ਤੋਂ ਅਗਾਂਹ ਤੇਰ੍ਹਵਾਂ ਦਿਨ ।
ਅਗਮ = ਅ = ਗਮ, ਜਿਸ ਪਰਮਾਤਮਾ ਤਕ ਪਹੁੰਚ ਨਹੀਂ, ਅਪਹੁੰਚ ।
ਬਖਾਣਿ = ਬਖਾਣੇ, ਬਖਾਣੈ, ਉਚਾਰਦਾ ਹੈ, ਗੁਣ ਗਾਉਂਦਾ ਹੈ, ਸਿਫ਼ਤਿ-ਸਾਲਾਹ ਕਰਦਾ ਹੈ ।
ਅਰਧ = {ਅਧਹ} ਹੇਠਾਂ, ਪਤਾਲ ।
ਉਰਧ = ਉਤਾਂਹ, ਅਕਾਸ਼ ।
ਅਰਧ ਉਰਧ ਬਿਚਿ = ਪਤਾਲ ਤੋਂ ਅਕਾਸ਼ ਤਕ, ਸਾਰੇ ਸੰਸਾਰ ਵਿਚ ।
ਸਮ = ਬਰਾਬਰ, ਇਕੋ ਜਿਹਾ ।
ਮਾਨ = ਆਦਰ ।
ਅਮਾਨ = ਅ = ਮਾਨ, ਨਿਰਾਦਰੀ ।
ਸਗਲ = ਸਾਰਿਆਂ ਵਿਚ ।
    
Sahib Singh
(ਜਿਸ ਮਨੁੱਖ ਦਾ ਮਨ ਕੇਵਲ “ਏਕ ਦਿਸ ਧਾਵੈ”) ਉਹ ਅਗੰਮ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, (ਇਸ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਉਹ ਸਾਰੇ ਸੰਸਾਰ ਵਿਚ ਉਸ ਪ੍ਰਭੂ ਨੂੰ ਇਕ-ਸਮਾਨ ਪਛਾਣਦਾ ਹੈ (ਵੇਖਦਾ ਹੈ) ।
ਨਾਹ ਉਸ ਨੂੰ ਕੋਈ ਨੀਵਾਂ ਦਿੱਸਦਾ ਹੈ, ਨਾਹ ਉੱਚਾ; ਕਿਸੇ ਵਲੋਂ ਆਦਰ ਹੋਵੇ ਜਾਂ ਨਿਰਾਦਰੀ, ਉਸ ਲਈ ਇੱਕੋ ਜਿਹੇ ਹਨ, ਕਿਉਂਕਿ ਉਸ ਨੂੰ ਸਾਰੇ ਜੀਵਾਂ ਵਿਚ ਪਰਮਾਤਮਾ ਹੀ ਵਿਆਪਕ ਦਿੱਸਦਾਹੈ ।੧੪ ।
Follow us on Twitter Facebook Tumblr Reddit Instagram Youtube