ੴ ਸਤਿਗੁਰ ਪ੍ਰਸਾਦਿ ॥
ਗਉੜੀ ਬੈਰਾਗਣਿ ਰਵਿਦਾਸ ਜੀਉ ॥
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥

ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥

ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯਾਪਾਰੁ ॥
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥

ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥

ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥

Sahib Singh
ਘਟ = ਰਸਤੇ ।
ਅਵਘਟ = ਅੌਖੇ ।
ਡੂਗਰ = ਪਹਾੜੀ, ਪਹਾੜ ਦਾ ।
ਘਣਾ = ਬਹੁਤਾ ।
ਨਿਰਗੁਨੁ = ਗੁਣ = ਹੀਨ, ਮਾੜਾ ਜਿਹਾ ।
ਹਮਾਰ = ਅਸਾਡਾ, ਮੇਰਾ ।
ਰਮਈਆ = ਸੋਹਣਾ ਰਾਮ ।
ਮੁਰਾਰੀ = ਹੇ ਮੁਰਾਰੀ !
    ਹੇ ਪ੍ਰਭੂ !
    ।੧ ।
ਕੋ = ਕੋਈ ।
ਬਨਜਾਰੋ = ਵਣਜ ਕਰਨ ਵਾਲਾ, ਵਪਾਰੀ ।
ਟਾਂਡਾ = ਬਲਦਾਂ ਜਾਂ ਗੱਡਿਆਂ ਰੇੜਿ੍ਹਆਂ ਦਾ ਸਮੂੰਹ ਜਿਨ੍ਹਾਂ ਉਤੇ ਵਪਾਰ-ਸੌਦਾਗਰੀ ਦਾ ਮਾਲ ਲੱਦਿਆ ਹੋਇਆ ਹੋਵੇ, ਕਾਫ਼ਲਾ ।
ਰੇ = ਹੇ ਭਾਈ !
ਲਾਦਿਆ ਜਾਇ = ਲੱਦਿਆ ਜਾ ਸਕੇ ।੧।ਰਹਾਉ ।
ਸਹਜ ਬ´ਾਪਾਰੁ = ਸਹਜ ਦਾ ਵਾਪਾਰ, ਅਡੋਲਤਾ ਦਾ ਵਣਜ, ਉਹ ਵਣਜ ਜਿਸ ਵਿਚੋਂ ਸ਼ਾਂਤੀ-ਰੂਪ ਖੱਟੀ ਹਾਸਲ ਹੋਵੇ ।
ਕਰਉ = ਕਰਉਂ, ਮੈਂ ਕਰਦਾ ਹਾਂ ।
ਹਉ = ਮੈਂ ।
ਬਿਖੁ = ਜ਼ਹਿਰ, ਆਤਮਕ ਜੀਵਨ ਨੂੰ ਮਾਰ ਦੇਣ ਵਾਲੀ ਵਸਤ ।
ਸੰਸਾਰਿ = ਸੰਸਾਰ ਨੇ, ਦੁਨੀਆ-ਦਾਰਾਂ ਨੇ ।੨ ।
ਦਾਨੀਆ = ਜਾਣਨ ਵਾਲਿਓ !
ਉਰਵਾਰ ਪਾਰ ਕੇ ਦਾਨੀਆ = ਉਰਲੇ ਤੇ ਪਾਰਲੇ ਪਾਸੇ ਦੀਆਂ ਜਾਣਨ ਵਾਲਿਓ !
    ਜੀਵਾਂ ਦੇ ਲੋਕ ਪਰਲੋਕ ਵਿਚ ਕੀਤੇ ਕੰਮਾਂ ਨੂੰ ਜਾਣਨ ਵਾਲਿਓ !
ਆਲ ਪਤਾਲੁ = ਊਲ ਜਲੂਲ, ਮਨ-ਮਰਜ਼ੀ ਦੀਆਂ ਗੱਲਾਂ ।
ਮੋਹਿ = ਮੈਨੂੰ ।
ਡੰਡੁ = ਡੰਨ ।
ਤਜੀਲੇ = ਛੱਡ ਦਿੱਤੇ ਹਨ ।੩ ।
ਰਮਈਏ ਰੰਗੁ = ਸੋਹਣੇ ਰਾਮ (ਦੇ ਨਾਮ) ਦਾ ਰੰਗ ।
ਮਜੀਨ ਰੰਗੁ = ਮਜੀਠ ਦਾ ਰੰਗ, ਪੱਕਾ ਰੰਗ ਜਿਵੇਂ ਮਜੀਠ ਦਾ ਰੰਗ ਹੁੰਦਾ ਹੈ, ਕਦੇ ਨਾਹ ਉਤਰਨ ਵਾਲਾ ਰੰਗ ।੪ ।
    
Sahib Singh
ਹੇ ਭਾਈ! (ਜੇ ਸੋਹਣੇ ਪ੍ਰਭੂ ਦੀ ਕਿਰਪਾ ਨਾਲ) ਪ੍ਰਭੂ ਦੇ ਨਾਮ ਦਾ ਵਣਜ ਕਰਨ ਵਾਲਾ ਕੋਈ ਬੰਦਾ ਮੈਨੂੰ ਮਿਲ ਪਏ ਤਾਂ ਮੇਰਾ ਮਾਲ ਭੀ ਲੱਦਿਆ ਜਾ ਸਕੇ (ਭਾਵ, ਤਾਂ ਉਸ ਗੁਰਮੁਖਿ ਦੀ ਸਹਾਇਤਾ ਨਾਲ ਮੈਂ ਭੀ ਹਰਿ-ਨਾਮ-ਰੂਪ ਦਾ ਵਣਜ ਕਰ ਸਕਾਂ) ।੧।ਰਹਾਉ ।
(ਜਿਨਹੀਂ ਰਾਹੀਂ ਪ੍ਰਭੂ ਦੇ ਨਾਮ ਦਾ ਸੌਦਾ ਲੱਦ ਕੇ ਲੈ ਜਾਣ ਵਾਲਾ ਮੇਰਾ ਟਾਂਡਾ ਲੰਘਣਾ ਹੈ, ਉਹ) ਰਸਤੇ ਬੜੇ ਅੌਖੇ ਪਹਾੜੀ ਰਸਤੇ ਹਨ, ਤੇ ਮੇਰਾ (ਮਨ-) ਬਲਦ ਮਾੜਾ ਜਿਹਾ ਹੈ; ਪਿਆਰੇ ਪ੍ਰਭੂ ਅੱਗੇ ਹੀ ਮੇਰੀ ਅਰਜ਼ੋਈ ਹੈ—ਹੇ ਪ੍ਰਭੂ! ਮੇਰੀ ਰਾਸਿ-ਪੂੰਜੀ ਦੀ ਤੂੰ ਆਪ ਰੱਖਿਆ ਕਰੀਂ ।੧ ।
Follow us on Twitter Facebook Tumblr Reddit Instagram Youtube