ਆਸਾ ਮਹਲਾ ੧ ॥
ਜੇ ਦਰਿ ਮਾਂਗਤੁ ਕੂਕ ਕਰੇ ਮਹਲੀ ਖਸਮੁ ਸੁਣੇ ॥
ਭਾਵੈ ਧੀਰਕ ਭਾਵੈ ਧਕੇ ਏਕ ਵਡਾਈ ਦੇਇ ॥੧॥

ਜਾਣਹੁ ਜੋਤਿ ਨ ਪੂਛਹੁ ਜਾਤੀ ਆਗੈ ਜਾਤਿ ਨ ਹੇ ॥੧॥ ਰਹਾਉ ॥

ਆਪਿ ਕਰਾਏ ਆਪਿ ਕਰੇਇ ॥
ਆਪਿ ਉਲਾਮ੍ਹੇ ਚਿਤਿ ਧਰੇਇ ॥
ਜਾ ਤੂੰ ਕਰਣਹਾਰੁ ਕਰਤਾਰੁ ॥
ਕਿਆ ਮੁਹਤਾਜੀ ਕਿਆ ਸੰਸਾਰੁ ॥੨॥

ਆਪਿ ਉਪਾਏ ਆਪੇ ਦੇਇ ॥
ਆਪੇ ਦੁਰਮਤਿ ਮਨਹਿ ਕਰੇਇ ॥
ਗੁਰ ਪਰਸਾਦਿ ਵਸੈ ਮਨਿ ਆਇ ॥
ਦੁਖੁ ਅਨ੍ਹੇਰਾ ਵਿਚਹੁ ਜਾਇ ॥੩॥

ਸਾਚੁ ਪਿਆਰਾ ਆਪਿ ਕਰੇਇ ॥
ਅਵਰੀ ਕਉ ਸਾਚੁ ਨ ਦੇਇ ॥
ਜੇ ਕਿਸੈ ਦੇਇ ਵਖਾਣੈ ਨਾਨਕੁ ਆਗੈ ਪੂਛ ਨ ਲੇਇ ॥੪॥੩॥

Follow us on Twitter Facebook Tumblr Reddit Instagram Youtube