ਆਸਾ ਮਹਲਾ ੧ ॥
ਗੁਰਮਤਿ ਸਾਚੀ ਹੁਜਤਿ ਦੂਰਿ ॥
ਬਹੁਤੁ ਸਿਆਣਪ ਲਾਗੈ ਧੂਰਿ ॥
ਲਾਗੀ ਮੈਲੁ ਮਿਟੈ ਸਚ ਨਾਇ ॥
ਗੁਰ ਪਰਸਾਦਿ ਰਹੈ ਲਿਵ ਲਾਇ ॥੧॥
ਹੈ ਹਜੂਰਿ ਹਾਜਰੁ ਅਰਦਾਸਿ ॥
ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥
ਕੂੜੁ ਕਮਾਵੈ ਆਵੈ ਜਾਵੈ ॥
ਕਹਣਿ ਕਥਨਿ ਵਾਰਾ ਨਹੀ ਆਵੈ ॥
ਕਿਆ ਦੇਖਾ ਸੂਝ ਬੂਝ ਨ ਪਾਵੈ ॥
ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥
ਜੋ ਜਨਮੇ ਸੇ ਰੋਗਿ ਵਿਆਪੇ ॥
ਹਉਮੈ ਮਾਇਆ ਦੂਖਿ ਸੰਤਾਪੇ ॥
ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥
ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥
ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥
ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥
ਸਾਚੈ ਸਬਦਿ ਮੁਕਤਿ ਗਤਿ ਪਾਏ ॥
ਨਾਨਕ ਵਿਚਹੁ ਆਪੁ ਗਵਾਏ ॥੪॥੧੩॥
Sahib Singh
ਹੁਜਤਿ = ਦਲੀਲ = ਬਾਜ਼ੀ, ਅਸਰਧਾ ।
ਧੂਰਿ = ਮੈਲ ।
ਨਾਇ = ਨਾਮ ਦੀ ਰਾਹੀਂ ।
ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ ।੧ ।
ਹਜੂਰਿ = ਅੰਗ ਸੰਗ ।
ਹਾਜਰੁ = ਹਾਜ਼ਰ ਹੋ ਕੇ, ਇਕ-ਮਨ ਹੋ ਕੇ ।
ਸਾਚੁ = ਇਹ ਯਕੀਨ ਜਾਣੋ ।
ਪ੍ਰਭ ਪਾਸਿ = ਪ੍ਰਭੂ ਦੇ ਕੋਲ, ਪ੍ਰਭੂ ਜਾਣਦਾ ਹੈ ।੧।ਰਹਾਉ ।
ਕੂੜੁ = ਹੁੱਜਤ ਆਦਿਕ ਵਿਅਰਥ ਕੰਮ ।
ਵਾਰਾ = ਅੰਤ ।
ਕਹਣਿ ਕਥਨਿ = ਕਹਣ ਵਿਚ ਕਥਨ ਵਿਚ, ਵਿਅਰਥ ਗੱਲਾਂ ਵਿਚ ।
ਕਿਆ ਦੇਖਾ = ਉਸ ਨੇ ਵੇਖਿਆ ਕੁਝ ਨਹੀਂ ।
ਮਨਿ = ਮਨ ਵਿਚ ।
ਤਿ੍ਰਪਤਿ = ਸ਼ਾਂਤੀ ।੨ ।
ਰੋਗਿ = ਰੋਗ ਵਿਚ ।
ਵਿਆਪੇ = ਗ੍ਰਸੇ ਹੋਏ ।
ਹਉਮੈ = ਮੈਂ ਮੈਂ, ਅਹੰਕਾਰ, ਵਡੱਪਣ ਦੀ ਲਾਲਸਾ ।
ਬਾਚੇ = ਬਚੇ ।
ਪ੍ਰਭਿ = ਪ੍ਰਭੂ ਨੇ ।੩ ।
ਚਲਤਉ = ਚੰਚਲ ।
ਸੇਵਿ = ਸੇਵ ਕੇ, ਹੁਕਮ ਵਿਚ ਤੁਰ ਕੇ ।
ਭਾਖੈ = ਉਚਾਰਦਾ ਹੈ ।
ਸਬਦਿ = ਸ਼ਬਦ ਦੀ ਰਾਹੀਂ ।
ਵਿਚਹੁ = ਆਪਣੇ ਅੰਦਰੋਂ ।
ਆਪੁ = ਆਪਾ = ਭਾਵ, ਸੁਆਰਥ ।੪ ।

(ਹੇ ਭਾਈ!) ਪਰਮਾਤਮਾ ਹਰ ਵੇਲੇ ਸਾਡੇ ਅੰਗ-ਸੰਗ ਹੈ, ਇਕ-ਮਨ ਹੋ ਕੇ ਉਸ ਦੇ ਅੱਗੇ ਅਰਦਾਸ ਕਰੋ ।
ਇਹ ਯਕੀਨ ਜਾਣੋ ਕਿ ਹਰੇਕ ਜੀਵ ਦਾ ਦੁੱਖ-ਸੁਖ ਉਹ ਕਰਤਾਰ ਪ੍ਰਭੂ ਜਾਣਦਾ ਹੈ ।੧।ਰਹਾਉ ।
ਜੋ ਮਨੁੱਖ ਗੁਰੂ ਦੀ (ਇਸ) ਮਤਿ ਨੂੰ ਦਿ੍ਰੜ ਕਰ ਕੇ ਧਾਰਦਾ ਹੈ, (ਪਰਮਾਤਮਾ ਦੀ ਅੰਗ-ਸੰਗਤਾ ਬਾਰੇ) ਉਸ ਮਨੁੱਖ ਦੀ ਅਸਰਧਾ ਦੂਰ ਹੋ ਜਾਂਦੀ ਹੈ ।
(ਗੁਰੂ ਦੀ ਮਤਿ ਉਤੇ ਸਰਧਾ ਦੇ ਥਾਂ) ਮਨੁੱਖ ਦੀਆਂ ਆਪਣੀਆਂ ਬਹੁਤੀਆਂ ਚਤੁਰਾਈਆਂ ਨਾਲ ਮਨ ਵਿਚ (ਵਿਕਾਰਾਂ ਦੀ) ਮੈਲ ਇਕੱਠੀ ਹੁੰਦੀ ਹੈ ।
ਇਹ ਇਕੱਠੀ ਹੋਈ ਮੈਲ ਸਦਾ-ਥਿਰ ਪ੍ਰਭੂ ਦੇ ਨਾਮ ਦੀ ਰਾਹੀਂ ਹੀ ਮਿਟ ਸਕਦੀ ਹੈ, ਤੇ, ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਟਿਕਾ ਕੇ ਰੱਖ ਸਕਦਾ ਹੈ ।੧ ।
ਜੋ ਮਨੁੱਖ (ਅਸਰਧਾ-ਭਰੀਆਂ ਚਤੁਰਾਈਆਂ ਦੀ) ਵਿਅਰਥ ਕਮਾਈ ਕਰਦਾ ਹੈ ਉਹ ਜਨਮ-ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਉਸ ਦੀਆਂ ਇਹ ਵਿਅਰਥ ਗੱਲਾਂ ਕਦੇ ਮੁੱਕਦੀਆਂ ਹੀ ਨਹੀਂ ।
(ਅਗਿਆਨੀ ਅੰਨ੍ਹੇ ਨੇ ਹੁੱਦਤਾਂ ਵਿਚ ਹੀ ਰਹਿ ਕੇ) ਅਸਲੀਅਤ ਵੇਖੀ ਨਹੀਂ, ਇਸ ਵਾਸਤੇ ਉਸ ਨੂੰ ਕੋਈ ਸਮਝ ਨਹੀਂ ਆਉਂਦੀ, ਤੇ, ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ ।੨ ।
ਜੋ ਭੀ ਜੀਵ ਜਗਤ ਵਿਚ ਜਨਮ ਲੈਂਦੇ ਹਨ (ਪਰਮਾਤਮਾ ਦੀ ਹਸਤੀ ਵਲੋਂ ਅਸਰਧਾ ਦੇ ਕਾਰਨ) ਆਤਮਕ ਰੋਗ ਵਿਚ ਦਬੇ ਰਹਿੰਦੇ ਹਨ, ਤੇ, ਹਉਮੈ ਦੇ ਦੁੱਖ ਵਿਚ, ਮਾਇਆ ਦੇ ਮੋਹ ਦੇ ਦੁੱਖ ਵਿਚ ਉਹ ਕਲੇਸ਼ ਪਾਂਦੇ ਰਹਿੰਦੇ ਹਨ ।
ਇਸ ਰੋਗ ਤੋਂ ਇਸ ਦੁੱਖ ਤੋਂ ਉਹੀ ਮਨੁੱਖ ਬਚਦੇ ਹਨ, ਜਿਨ੍ਹਾਂ ਦੀ ਪ੍ਰਭੂ ਨੇ ਆਪ ਰਾਖੀ ਕੀਤੀ; ਜਿਨ੍ਹਾਂ ਨੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਅੰਮਿ੍ਰਤ-ਨਾਮ ਚੱਖਿਆ ।੩ ।
ਜੋ ਮਨੁੱਖ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਰਸ ਚੱਖਦਾ ਹੈ, ਤੇ ਚੰਚਲ ਮਨ ਨੂੰ ਕਾਬੂ ਵਿਚ ਰੱਖਦਾ ਹੈ, ਜੋ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਟੱਲ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਉਹ ਮਨੁੱਖ ਇਸ ਸੱਚੀ ਬਾਣੀ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ,ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ, ਤੇ, ਹੇ ਨਾਨਕ! ਉਹ ਆਪਣੇ ਅੰਦਰੋਂ (ਆਪਣੀ ਸਿਆਣਪ ਦਾ) ਅਹੰਕਾਰ ਦੂਰ ਕਰ ਲੈਂਦਾ ਹੈ ।੪।੧੩ ।