ਆਸਾ ਮਹਲਾ ੧ ॥
ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥
ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥

ਲੋਕਾ ਮਤ ਕੋ ਫਕੜਿ ਪਾਇ ॥
ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥

ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥
ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥

ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥
ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥

ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥
ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥

Sahib Singh
ਨੋਟ: = ਹਿੰਦੂ-ਮਰਯਾਦਾ ਅਨੁਸਾਰ ਜਦੋਂ ਕੋਈ ਪ੍ਰਾਣੀ ਮਰਨ ਲੱਗਦਾ ਹੈ ਤਾਂ ਉਸ ਨੂੰ ਮੰਜੇ ਤੋਂ ਹੇਠਾਂ ਲਾਹ ਲੈਂਦੇ ਹਨ ।
    ਉਸ ਦੇ ਹੱਥ ਦੀ ਤਲੀ ਉਤੇ ਆਟੇ ਦਾ ਦੀਵਾ ਰੱਖ ਕੇ ਜਗਾ ਦੇਂਦੇ ਹਨ, ਤਾ ਕਿ ਜਿਸ ਅਣਡਿੱਠੇ ਹਨੇਰੇ ਰਸਤੇ ਉਸ ਦੀ ਆਤਮਾ ਨੇ ਜਾਣਾ ਹੈ, ਇਹ ਦੀਵਾ ਰਸਤੇ ਵਿਚ ਚਾਨਣ ਕਰੇ ।
    ਉਸ ਦੇ ਮਰਨ ਪਿਛੋਂ ਜਵਾਂ ਜਾਂ ਚੌਲਾਂ ਦੇ ਆਟੇ ਦੇ ਪੇੜੇ (ਪਿੰਨ) ਪੱਤਰਾਂ ਦੀ ਥਾਲੀ (ਪੱਤਲ) ਉਤੇ ਰੱਖ ਕੇ ਮਣਸੇ ਜਾਂਦੇ ਹਨ ।
    ਇਹ ਮਰੇ ਪ੍ਰਾਣੀ ਲਈ ਰਸਤੇ ਦੀ ਖ਼ੁਰਾਕ ਹੁੰਦੀ ਹੈ ।
    ਮੌਤ ਤੋਂ ੧੩ ਦਿਨ ਪਿਛੋਂ ‘ਕਿਰਿਆ’ ਕੀਤੀ ਜਾਂਦੀ ਹੈ ।
    ਆਚਰਜ (ਕਿਰਿਆ ਕਰਾਣ ਵਾਲਾ ਬ੍ਰਾਹਮਣ) ਵੇਦ-ਮੰਤ੍ਰ ਆਦਿਕ ਪੜ੍ਹਦਾ ਹੈ, ਮਰੇ ਪ੍ਰਾਣੀ ਨਮਿਤ ਇਕ ਲੰਮੀ ਮਰਯਾਦਾ ਕੀਤੀ ਜਾਂਦੀ ਹੈ ।
    ੩੬੦ ਦੀਵੇ ਤੇ ਇਤਨੀਆਂ ਹੀ ਵੱਟੀਆਂ ਅਤੇ ਤੇਲ ਰੱਖਿਆ ਜਾਂਦਾ ਹੈ ।
    ਉਹ ਵੱਟੀਆਂ ਇਕੱਠੀਆਂ ਹੀ ਤੇਲ ਵਿਚ ਭਿਉਂ ਕੇ ਬਾਲ ਦਿੱਤੀਆਂ ਜਾਂਦੀਆਂ ਹਨ ।
    ਸ਼ਰਧਾ ਇਹ ਹੁੰਦੀ ਹੈ ਕਿ ਮਰੇ ਪ੍ਰਾਣੀ ਨੇ ਇਕ ਸਾਲ ਵਿਚ ਪਿਤਰ-ਲੋਕ ਤਕ ਪਹੁੰਚਣਾ ਹੈ, ਇਹ ੩੬੦ ਦੀਵੇ (ਇਕ ਇਕ ਦੀਵਾ ਹਰ ਰੋਜ਼) ਇਕ ਸਾਲ ਰਸਤੇ ਵਿਚ ਚਾਨਣ ਕਰਨਗੇ ।
    ਸਸਕਾਰ ਤੋਂ ਚੌਥੇ ਦਿਨ ਮੜ੍ਹੀ ਫੋਲ ਕੇ ਸੜਨ ਤੋਂ ਬਚੀਆਂ ਹੱਡੀਆਂ (ਫੁੱਲ) ਚੁਣ ਲਈਆਂ ਜਾਂਦੀਆਂ ਹਨ ।
    ਇਹ ‘ਫੁੱਲ’ ਹਰਿਦੁਆਰ ਜਾ ਕੇ ਗੰਗਾ ਵਿਚ ਪਰਵਾਹੇ ਜਾਂਦੇ ਹਨ ।
    ਆਮ ਤੌਰ ਤੇ ਕਿਰਿਆ ਤੋਂ ਪਹਿਲਾਂ ਹੀ ਫੁੱਲ ਗੰਗਾ-ਪਰਵਾਹ ਕੀਤੇ ਜਾਂਦੇ ਹਨ ।
ਉਨਿ = ਉਸ ਨਾਲ ।
ਚਾਨਣਿ = ਚਾਨਣ ਨਾਲ ।
ਉਨਿ ਚਾਨਣਿ = ਉਸ ਚਾਨਣ ਨਾਲ ।
ਓਹੁ = ਉਹ ਦੁੱਖ = ਤੇਲ ।
ਸੋਖਿਆ = ਸੁੱਕ ਜਾਂਦਾ ਹੈ, ਮੁੱਕ ਜਾਂਦਾ ਹੈ ।੧ ।
ਫਕੜਿ = ਫੱਕੜੀ, ਮਖ਼ੌਲ ।
ਮੜਿਆ = ਢੇਰ ।
ਭਾਹਿ = ਅੱਗ ।੧।ਰਹਾਉ ।
ਕੇਸਉ = {ਕੇ_ਵ—ਕੇ_: = ਪ੍ਰ_Ôਤਾ: ਸਂਿਤ ਅÔਯ, ਲੰਮੇ ਕੇਸਾਂ ਵਾਲਾ} ਪਰਮਾਤਮਾ ।
ਆਧਾਰੁ = ਆਸਰਾ ।੨ ।
ਨਾਵੈ = ਇਸ਼ਨਾਨ ਕਰਦਾ ਹੈ ।
ਆਤਮ ਰਾਉ = ਜਿੰਦ, ਜੀਵਾਤਮਾ ।
ਅਹਿ = ਦਿਨ ।
ਨਿਸਿ = ਰਾਤ ।
ਭਾਉ = ਪ੍ਰੇਮ ।੩ ।
ਲੋਕੀ = ਦੇਵ = ਲੋਕ ਦੇ ਰਹਿਣ ਵਾਲੇ, ਦੇਵਤੇ ।
ਹੋਰ = ਦੂਜਾ (ਪਿੰਡ) ।
ਛਮਿਛਰੀ = {˜ਮਾ ਚਰੀ ।
    ˜ਮਾ, (ਖÎਮਾ) ਧਰਤੀ} ਧਰਤੀ ਤੇ ਤੁਰਨ ਵਾਲੇ, ਪਿਤਰ ।
ਵਟਿ = ਵੱਟ ਕੇ ।
ਬਖਸੀਸ = ਕਿਰਪਾ, ਮੇਹਰ ।
ਨਿਖੂਟਸਿ = ਮੁੱਕਦਾ ।੪ ।
    
Sahib Singh
ਮੇਰੇ ਵਾਸਤੇ ਪਰਮਾਤਮਾ ਦਾ ਨਾਮ ਹੀ ਦੀਵਾ ਹੈ (ਜੋ ਮੇਰੀ ਜ਼ਿੰਦਗੀ ਦੇ ਰਸਤੇ ਵਿਚ ਆਤਮਕ ਰੌਸ਼ਨੀ ਕਰਦਾ ਹੈ) ਉਸ ਦੀਵੇ ਵਿਚ ਮੈਂ (ਦੁਨੀਆ ਵਿਚ ਵਿਆਪਣ ਵਾਲਾ) ਦੁੱਖ (-ਰੂਪ) ਤੇਲ ਪਾਇਆ ਹੋਇਆ ਹੈ ।
Follow us on Twitter Facebook Tumblr Reddit Instagram Youtube