ਆਸਾ ਘਰੁ ੮ ਕਾਫੀ ਮਹਲਾ ੩
ੴ ਸਤਿਗੁਰ ਪ੍ਰਸਾਦਿ ॥
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥
ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥

ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥
ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥

ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥
ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥

ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥
ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥

ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥
ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥

Sahib Singh
ਨੋਟ: = ਇਹ ਸ਼ਬਦ = ਆਸਾ ਰਾਗ ਅਤੇ ਕਾਫੀ ਰਾਗ—ਦੋਹਾਂ ਮਿਲਵੇਂ ਰਾਗਾਂ ਵਿਚ ਗਾਏ ਜਾਣ ਦੀ ਹਦਾਇਤ ਹੈ ।
ਭਾਣੈ = ਰਜ਼ਾ ਅਨੁਸਾਰ ।
ਸਚੁ = ਸਦਾ = ਥਿਰ ਪ੍ਰਭੂ ।
ਮਨਿ = ਮਨ ਵਿਚ ।
ਸੋਈ = ਉਹੀ ਮਨੁੱਖ ।੧ ।
ਮੈ = ਮੇਰਾ ।
ਸਹੁ = ਖਸਮ ।
ਦਾਤਾ = ਦਾਤਾਂ ਦੇਣ ਵਾਲਾ ।
ਤੇ = ਤੋਂ, ਨਾਲ ।੧।ਰਹਾਉ ।
ਜੁਗ ਮਹਿ = ਜਗਤ ਵਿਚ, ਜੀਵਨ ਵਿਚ ।
ਵੀਚਾਰਿ = ਵਿਚਾਰ ਦੀ ਰਾਹੀਂ ।
ਵਸਿ = ਵੱਸ ਵਿਚ ।
ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ।
ਅੰਧ = ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ।
ਗਵਾਰਿ = ਮੂਰਖ ਜੀਵ = ਇਸਤ੍ਰੀ ।੨ ।
ਹਰਿ ਕੈ ਭਾਣੈ = ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ ।
ਸਾਲਾਹੀਐ = ਸਿਫ਼ਿਤਿ = ਸਾਲਾਹ ਕੀਤੀ ਜਾ ਸਕਦੀ ਹੈ ।
ਭਾਣੈ ਮੰਨਿਐ = ਜੇ ਪ੍ਰਭੂ ਦੇ ਹੁਕਮ ਵਿਚ ਤੁਰਿਆ ਜਾਏ ।੩ ।
ਮਤਿ = ਅਕਲ ।
ਗੁਰਮੁਖਿ = ਗੁਰੂ ਦੀ ਸਰਨ ਪਿਆਂ ।
ਗਤਿ = ਉੱਚੀ ਆਤਮਕ ਅਵਸਥਾ ।੪ ।
ਸਚਿਆਰੁ = ਸਦਾ ਕਾਇਮ ਰਹਿਣ ਵਾਲਾ ।
ਮੈਡਾ = ਮੇਰਾ ।
ਸਾਂਈ = ਖਸਮ ।
ਤਉ = ਤੈਨੂੰ ।
ਥੀਸੀ = ਹੋਵੇਗਾ ।
ਹਉ = ਮੈਂ ।
ਪਾਈ = ਪਾਈਂ, ਪ੍ਰਾਪਤ ਕਰਦਾ ਹਾਂ ।੧।ਰਹਾਉ ।
ਸਭ = ਸਾਰੀ ਲੁਕਾਈ ।
ਤੂੰ = ਤੈਨੂੰ ।
ਤਿਨਿ = ਉਸ (ਮਨੁੱਖ) ਨੇ ।
ਲਾਧਾ = ਲੱਭਾ ।
ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ।
ਤੁਧੁ = ਤੂੰ ।੧ ।
ਮਾਹਿ = ਵਿਚ ।
ਸਭਿ = ਸਾਰੇ ।
ਵਿਜੋਗਿ = (ਧੁਰ ਦੇ) ਵਿਜੋਗ ਦੇ ਕਾਰਨ ।
ਮਿਲਿ = ਮਿਲ ਕੇ (ਭੀ) ।
ਸੰਜੋਗੀ = (ਧੁਰ ਦੇ) ਸੰਜੋਗ ਦੇ ਕਾਰਨ ।
ਮੇਲੁ = ਮਿਲਾਪ ।੨ ।
ਜਾਣਾਇਹਿ = ਤੂੰ ਸਮਝ ਬਖ਼ਸ਼ਦਾ ਹੈਂ ।
ਸਦ ਹੀ = ਸਦਾ ਹੀ ।
ਸਹਜੇ = ਆਤਮਕ ਅਡੋਲਤਾ ਵਿਚ ।
ਨਾਮਿ = ਨਾਮ ਵਿਚ ।੩ ।
ਵੇਖਹਿ = ਤੂੰ ਵੇਖਦਾ ਹੈਂ ।
ਜਾਣਹਿ = ਤੂੰ ਜਾਣਦਾ ਹੈਂ ।
ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ।੪ ।
ਕਿਸ ਹੀ = ਕਿਸਹਿ, ਕਿਸੇ ਨੇ ।
ਸੁਤ = ਪੁੱਤਰ ।
ਸਿਕਦਾਰ = ਸਰਦਾਰ ।
ਸੁਆਈ = ਸੁਆਇ,ਸੁਆਰਥ ਵਾਸਤੇ ।੧ ।
ਟੇਕ = ਆਸਰਾ ।
ਅਸੰਖ = ਅਣਗਿਣਤ ।੧।ਰਹਾਉ ।
ਮਨਿ = ਮਨ ਵਿਚ ।
ਖੋਟੁ = ਠੱਗੀ ।
ਜਿਸ ਕਾ ਸਮਰਥੁ = ਜਿਸ ਦੇ ਬਰਾਬਰ ਦਾ ।੨ ।
ਪਸਾਰੀ = ਖਿਲਾਰਾ ।
ਲੂਝਹਿ = ਝਗੜਦੇ ਹਨ ।
ਜਿ = ਜਿਹੜਾ ।
ਹਲਤੁ ਪਲਤੁ = ਇਹ ਲੋਕ ਤੇ ਪਰਲੋਕ ।੩ ।
ਕਲਿਜੁਗ ਮਹਿ = ਪਰਮਾਤਮਾ ਤੋਂ ਵਿਛੜ ਕੇ ।
ਜਿਨਿ = ਜਿਸ ਨੇ ।
ਸਭਿ = ਸਾਰੇ ।੪ ।
ਮਿਥਿਆ = ਝੂਠਾ, ਵਿਅਰਥ ।
ਭਾਉ = ਪਿਆਰ ।
ਅਟਕਲੈ = ਜਾਚਦਾ ਹੈ ।
ਛਿਦ੍ਰü = ਐਬ ।
ਜਿਣਿ = ਜਿੱਤ ਕੇ ।੫ ।
    
Sahib Singh
ਅਸਾਂ ਪਰਮਾਤਮਾ ਨਾਲ ਸਾਥ ਬਣਾਇਆ ਹੈ, ਪਰਮਾਤਮਾ ਹੀ ਮੇਰਾ ਆਸਰਾ ਹੈ ।
ਪਰਮਾਤਮਾ ਤੋਂ ਬਿਨਾ ਮੇਰਾ ਹੋਰ ਕੋਈ ਪੱਖ ਨਹੀਂ ਕੋਈ ਧੜਾ ਨਹੀਂ ।
ਮੈਂ ਪਰਮਾਤਮਾ ਦੇ ਹੀ ਅਨੇਕਾਂ ਤੇ ਅਣਗਿਣਤ ਗੁਣ ਗਾਂਦਾ ਰਹਿੰਦਾ ਹਾਂ ।੧।ਰਹਾਉ ।
ਕਿਸੇ ਮਨੁੱਖ ਨੇ ਆਪਣੇ ਮਿੱਤਰ ਨਾਲ ਪੁੱਤਰ ਨਾਲ ਭਰਾ ਨਾਲ ਸਾਥ ਗੰਢਿਆ ਹੋਇਆ ਹੈ, ਕਿਸੇ ਨੇ ਆਪਣੇ ਸੱਕੇ ਕੁੜਮ ਨਾਲ ਜਵਾਈ ਨਾਲ ਧੜਾ ਬਣਾਇਆ ਹੋਇਆ ਹੈ, ਕਿਸੇ ਮਨੁੱਖ ਨੇ ਆਪਣੀ ਗ਼ਰਜ਼ ਦੀ ਖ਼ਾਤਰ (ਪਿੰਡ ਦੇ) ਸਰਦਾਰ ਨਾਲ ਚੌਧਰੀ ਨਾਲ ਧੜਾ ਬਣਾਇਆ ਹੋਇਆ ਹੈ; ਪਰ ਮੇਰਾ ਸਾਥੀ ਉਹ ਪਰਮਾਤਮਾ ਹੈ ਜੋ ਸਭ ਥਾਈਂ ਮੌਜੂਦ ਹੈ ।੧ ।
ਲੋਕ ਜਿਨ੍ਹਾਂ ਬੰਦਿਆਂ ਨਾਲ ਧੜੇ ਗੰਢਦੇ ਹਨ ਉਹ (ਆਖ਼ਰ ਜਗਤ ਤੋਂ) ਕੂਚ ਕਰ ਜਾਂਦੇ ਹਨ, (ਧੜੇ ਬਣਾਣ ਵਾਲੇ ਇਹ) ਝੂਠਾ ਅਡੰਬਰ ਕਰ ਕੇ ਇਹ ਧੜੇ ਬਣਾ ਕੇ (ਉਹਨਾਂ ਦੇ ਮਰਨ ਤੇ) ਪਛੁਤਾਂਦੇ ਹਨ ।
(ਧੜੇ ਬਣਾਣ ਵਾਲੇ ਆਪ ਭੀ) ਸਦਾ (ਦੁਨੀਆ ਵਿਚ) ਟਿਕੇ ਨਹੀਂ ਰਹਿੰਦੇ, (ਵਿਅਰਥ ਹੀ ਧੜਿਆਂ ਦੀ ਖ਼ਾਤਰ ਆਪਣੇ) ਮਨ ਵਿਚ ਠੱਗੀ-ਫ਼ਰੇਬ ਕਰਦੇ ਰਹਿੰਦੇ ਹਨ ।
ਪਰ ਮੈਂ ਤਾਂ ਉਸ ਪਰਮਾਤਮਾ ਨਾਲ ਆਪਣਾ ਸਾਥ ਬਣਾਇਆ ਹੈ ਜਿਸ ਦੇ ਬਰਾਬਰ ਦੀ ਤਾਕਤ ਰੱਖਣ ਵਾਲਾ ਹੋਰ ਕੋਈ ਨਹੀਂ ਹੈ ।੨ ।
(ਹੇ ਭਾਈ! ਦੁਨੀਆ ਦੇ) ਇਹ ਸਾਰੇ ਧੜੇ ਮਾਇਆ ਦਾ ਖਿਲਾਰਾ ਹਨ ਮੋਹ ਦਾ ਖਿਲਾਰਾ ਹਨ ।
(ਧੜੇ ਬਣਾਣ ਵਾਲੇ) ਮੂਰਖ ਲੋਕ ਮਾਇਆ ਦੀ ਖ਼ਾਤਰ ਹੀ (ਆਪੋ ਵਿਚ) ਲੜਦੇ ਰਹਿੰਦੇ ਹਨ ।
(ਇਸ ਕਾਰਨ ਉਹ ਮੁੜ ਮੁੜ) ਜੰਮਦੇ ਹਨ ਮਰਦੇ ਹਨ, ਉਹ (ਮਾਨੋ) ਜੂਏ ਵਿਚ ਹੀ (ਮਨੁੱਖਾ ਜੀਵਨ ਦੀ) ਬਾਜ਼ੀ ਹਾਰ ਕੇ ਚਲੇ ਜਾਂਦੇ ਹਨ (ਜਿਸ ਵਿਚੋਂ ਹਾਸਲ ਕੁਝ ਨਹੀਂ ਹੁੰਦਾ) ।
ਪਰ ਮੇਰੇ ਨਾਲ ਤਾਂ ਸਾਥੀ ਹੈ ਪਰਮਾਤਮਾ ਜੋ ਮੇਰਾ ਲੋਕ ਤੇ ਪਰਲੋਕ ਸਭ ਕੁਝ ਸਵਾਰਨ ਵਾਲਾ ਹੈ ।੩ ।
ਪਰਮਾਤਮਾ ਨਾਲੋਂ ਵਿਛੜ ਕੇ (ਕਲਿਜੁਗੀ ਸੁਭਾਵ ਵਿਚ ਫਸ ਕੇ) ਮਨੁੱਖਾਂ ਦੇ ਧੜੇ ਬਣਦੇ ਹਨ, ਕਾਮਾਦਿਕ ਪੰਜਾਂ ਚੋਰਾਂ ਦੇ ਕਾਰਨ ਝਗੜੇ ਪੈਦਾ ਹੁੰਦੇ ਹਨ, (ਪਰਮਾਤਮਾ ਨਾਲੋਂ ਵਿਛੋੜਾ ਮਨੁੱਖਾਂ ਦੇ ਅੰਦਰ) ਕਾਮ ਕ੍ਰੋਧ ਲੋਭ ਮੋਹ ਅਤੇ ਅਹੰਕਾਰ ਨੂੰ ਵਧਾਂਦਾ ਹੈ ।
ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਕਰਦਾ ਹੈ ਉਸ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ (ਤੇ ਉਹ ਇਹਨਾਂ ਪੰਜਾਂ ਚੋਰਾਂ ਦੀ ਮਾਰ ਤੋਂ ਬਚਦਾ ਹੈ) ।
(ਹੇ ਭਾਈ!) ਮੇਰੀ ਮਦਦ ਤੇ ਪਰਮਾਤਮਾ ਆਪ ਹੈ ਜਿਸ ਨੇ (ਮੇਰੇ ਅੰਦਰੋਂ) ਇਹ ਸਾਰੇ ਧੜੇ ਮੁਕਾ ਦਿੱਤੇ ਹੋਏ ਹਨ ।੪ ।
(ਪਰਮਾਤਮਾ ਨੂੰ ਛੱਡ ਕੇ) ਮਾਇਆ ਦਾ ਝੂਠਾ ਪਿਆਰ (ਮਨੁੱਖ ਦੇ ਅੰਦਰ) ਟਿਕ ਕੇ ਧੜੇ (-ਬਾਜ਼ੀਆਂ) ਪੈਦਾਕਰਦਾ ਹੈ (ਮਾਇਆ ਦੇ ਮੋਹ ਦੇ ਪ੍ਰਭਾਵ ਹੇਠ ਮਨੁੱਖ) ਹੋਰਨਾਂ ਦਾ ਐਬ ਜਾਚਦਾ ਫਿਰਦਾ ਹੈ ਤੇ (ਇਸ ਤ੍ਰਹਾਂ ਆਪਣੇ ਆਪ ਨੂੰ ਚੰਗਾ ਸਮਝ ਕੇ) ਆਪਣਾ ਅਹੰਕਾਰ ਵਧਾਂਦਾ ਹੈ ।
(ਹੋਰਨਾਂ ਦੇ ਐਬ ਫਰੋਲ ਕੇ ਤੇ ਆਪਣੇ ਆਪ ਨੂੰ ਨੇਕ ਮਿਥ ਮਿਥ ਕੇ ਮਨੁੱਖ ਆਪਣੇ ਆਤਮਕ ਜੀਵਨ ਵਾਸਤੇ) ਜਿਹੋ ਜਿਹਾ ਬੀ ਬੀਜਦਾ ਹੈ ਉਹੋ ਜਿਹਾ ਫਲ ਹਾਸਲ ਕਰਦਾ ਹੈ ।
ਦਾਸ ਨਾਨਕ ਦਾ ਪੱਖ ਕਰਨ ਵਾਲਾ ਸਾਥੀ ਤਾਂ ਪਰਮਾਤਮਾ ਹੈ (ਪਰਮਾਤਮਾ ਦਾ ਆਸਰਾ ਹੀ ਨਾਨਕ ਦਾ) ਧਰਮ ਹੈ (ਜਿਸ ਦੀ ਬਰਕਤਿ ਨਾਲ ਮਨੁੱਖ) ਸਾਰੀ ਸਿ੍ਰਸ਼ਟੀ ਨੂੰ ਜਿੱਤ ਕੇ ਆ ਸਕਦਾ ਹੈ ।੫।੨।੫੪ ।
Follow us on Twitter Facebook Tumblr Reddit Instagram Youtube