ਆਸਾ ਮਹਲਾ ੪ ॥
ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥
ਨਾਮੁ ਜਪੀ ਨਾਮੋ ਸੁਖ ਸਾਰੁ ॥੧॥
ਨਾਮੁ ਜਪਹੁ ਮੇਰੇ ਸਾਜਨ ਸੈਨਾ ॥
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥
ਨਾਮ ਬਿਨਾ ਨਹੀ ਜੀਵਿਆ ਜਾਇ ॥
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥
ਨਾਮਹੀਨ ਕਾਲਖ ਮੁਖਿ ਮਾਇਆ ॥
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥
ਵਡਾ ਵਡਾ ਹਰਿ ਭਾਗ ਕਰਿ ਪਾਇਆ ॥
ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥
Sahib Singh
ਮਨਿ = ਮਨ ਵਿਚ ।
ਤਨਿ = ਤਨ ਵਿਚ, ਹਿਰਦੇ ਵਿਚ ।
ਅਧਾਰੁ = ਆਸਰਾ ।
ਜਪੀ = ਜਪੀਂ, ਮੈਂ ਜਪਦਾ ਹਾਂ ।
ਨਾਮੋ = ਨਾਮ ਹੀ ।
ਸੁਖ ਸਾਰੁ = ਸੁਖਾਂ ਦਾ ਤੱਤ ।੧ ।
ਸਾਜਨ ਸੈਨਾ = ਸੱਜਣੋਂ ਮਿੱਤਰੋ !
ਮੈ = ਮੈਨੂੰ ।
ਭਾਗਿ = ਕਿਸਮਤ ਨਾਲ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।੧।ਰਹਾਉ ।
ਪਾਇ = ਮਿਲਦਾ ਹੈ ।੨ ।
ਮੁਖਿ = ਮੂੰਹ ਉਤੇ ।
ਧਿ੍ਰਗੁ = ਫਿਟਕਾਰ = ਜੋਗ ।੩ ।
ਭਾਗ ਕਰਿ = ਕਿਸਮਤਿ ਨਾਲ ।
ਗੁਰਮੁਖਿ = ਗੁਰੂ ਦੀ ਰਾਹੀਂ ।੪ ।
ਤਨਿ = ਤਨ ਵਿਚ, ਹਿਰਦੇ ਵਿਚ ।
ਅਧਾਰੁ = ਆਸਰਾ ।
ਜਪੀ = ਜਪੀਂ, ਮੈਂ ਜਪਦਾ ਹਾਂ ।
ਨਾਮੋ = ਨਾਮ ਹੀ ।
ਸੁਖ ਸਾਰੁ = ਸੁਖਾਂ ਦਾ ਤੱਤ ।੧ ।
ਸਾਜਨ ਸੈਨਾ = ਸੱਜਣੋਂ ਮਿੱਤਰੋ !
ਮੈ = ਮੈਨੂੰ ।
ਭਾਗਿ = ਕਿਸਮਤ ਨਾਲ ।
ਗੁਰਮੁਖਿ = ਗੁਰੂ ਦੀ ਸਰਨ ਪੈ ਕੇ ।੧।ਰਹਾਉ ।
ਪਾਇ = ਮਿਲਦਾ ਹੈ ।੨ ।
ਮੁਖਿ = ਮੂੰਹ ਉਤੇ ।
ਧਿ੍ਰਗੁ = ਫਿਟਕਾਰ = ਜੋਗ ।੩ ।
ਭਾਗ ਕਰਿ = ਕਿਸਮਤਿ ਨਾਲ ।
ਗੁਰਮੁਖਿ = ਗੁਰੂ ਦੀ ਰਾਹੀਂ ।੪ ।
Sahib Singh
ਹੇ ਮੇਰੇ ਸਜਣੋਂ! ਹੇ ਮੇਰੇ ਮਿੱਤਰੋ! ਪਰਮਾਤਮਾ ਦਾ ਨਾਮ ਜਪਿਆ ਕਰੋ ।
ਪਰਮਾਤਮਾ ਦੇ ਨਾਮ ਤੋਂ ਬਿਨਾ ਮੈਨੂੰ (ਤਾਂ ਜ਼ਿੰਦਗੀ ਦਾ) ਹੋਰ ਕੋਈ (ਆਸਰਾ) ਨਹੀਂ ਦਿੱਸਦਾ ।
ਇਹ ਹਰਿ-ਨਾਮ ਵੱਡੀ ਕਿਸਮਤਿ ਨਾਲ ਗੁਰੂ ਦੀ ਰਾਹੀਂ ਹੀ ਮਿਲ ਸਕਦਾ ਹੈ ।੧।ਰਹਾਉ ।
(ਹੇ ਮੇਰੇ ਸੱਜਣੋਂ ਮਿੱਤਰੋ!) ਪਰਮਾਤਮਾ ਦਾ ਪਿਆਰ ਤੇ ਪਰਮਾਤਮਾ ਦਾ ਨਾਮ (ਹੀ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਆਸਰਾ ਹੈ ।
ਮੈਂ (ਸਦਾ ਪ੍ਰਭੂ ਦਾ) ਨਾਮ ਜਪਦਾ ਰਹਿੰਦਾ ਹਾਂ, ਨਾਮ ਹੀ (ਮੇਰੇ ਵਾਸਤੇ ਸਾਰੇ) ਸੁਖਾਂ ਦਾ ਨਿਚੋੜ ਹੈ ।੧ ।
(ਹੇ ਮੇਰੇ ਮਿੱਤਰੋ!) ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਆਤਮਕ ਜੀਵਨ ਨਹੀਂ ਮਿਲ ਸਕਦਾ ।
ਇਹ ਹਰਿ-ਨਾਮ ਵੱਡੀ ਕਿਸਮਤਿ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ ।੨ ।
(ਹੇ ਮੇਰੇ ਮਿੱਤਰੋ!) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜੀਊਣਾ ਫਿਟਕਾਰ-ਜੋਗ ਹੈ ।
ਪਰਮਾਤਮਾ ਦੇ ਨਾਮ ਤੋਂ ਵਾਂਜੇ ਰਿਹਾਂ ਮਾਇਆ ਦੇ (ਮੋਹ ਦੇ) ਕਾਰਨ ਮੂੰਹ ਉਤੇ ਕਾਲਖ ਲੱਗਦੀ ਹੈ ।੩ ।
ਹੇ ਨਾਨਕ! ਗੁਰੂ ਦੀ ਰਾਹੀਂ (ਜਿਸ ਮਨੁੱਖ ਨੂੰ ਪਰਮਾਤਮਾ) ਆਪਣੇ ਨਾਮ ਦੀ ਦਾਤਿ ਦਿਵਾਂਦਾ ਹੈ ਉਹ ਮਨੁੱਖ ਉਸ ਸਭ ਤੋਂ ਵੱਡੇ ਪਰਮਾਤਮਾ ਨੂੰ ਵੱਡੀ ਕਿਸਮਤਿ ਨਾਲ ਮਿਲ ਪੈਂਦਾ ਹੈ ।੪।੪।੫੬ ।