ਆਸਾ ਮਹਲਾ ੪ ॥
ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥
ਨਾਮਿ ਸੁਨਿਐ ਮਨੁ ਤ੍ਰਿਪਤੈ ਮੇਰੇ ਭਾਈ ॥੧॥
ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥
ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਮਨਿ ਚੀਤਾ ॥੧॥ ਰਹਾਉ ॥
ਨਾਮੋ ਨਾਮੁ ਸੁਣੀ ਮਨੁ ਸਰਸਾ ॥
ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥
ਨਾਮ ਬਿਨਾ ਕੁਸਟੀ ਮੋਹ ਅੰਧਾ ॥
ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥
ਹਰਿ ਹਰਿ ਹਰਿ ਜਸੁ ਜਪੈ ਵਡਭਾਗੀ ॥
ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥