ਆਸਾਵਰੀ ਮਹਲਾ ੪ ॥
ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥
ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥
ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥
ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥
ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥
ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥
Sahib Singh
ਮਾਈ = ਹੇ ਮਾਂ ।
ਰੀ ਮਾਈ = ਹੇ ਮਾਂ !
ਕਰਹਲੁ = ਊਂਠ, ਊਂਠ ਦਾ ਬੱਚਾ ।
ਰੀਝਾਈ = ਰੀਝਦਾ ਹੈ, ਖ਼ੁਸ਼ ਹੁੰਦਾ ਹੈ ।੧।ਰਹਾਉ ।
ਬੈਰਾਗ = ਵੈਰਾਗਵਾਨ ।
ਬਿਰਕਤੁ = ਉਦਾਸ, ਉਪਰਾਮ ।
ਕੈ ਤਾਈ = ਦੀ ਖ਼ਾਤਰ ।
ਅਲਿ = ਭੌਰਾ ।
ਕਮਲਾ = ਕਮਲ, ਕੌਲ = ਫੁੱਲ ।
ਮੋਹਿ = ਮੈਥੋਂ ।੧ ।
ਜਗਦੀਸੁਰ = ਹੇ ਜਗਤ ਦੇ ਈਸ਼੍ਵਰ !
ਮੋਹਿ ਸਰਧਾ = ਮੇਰੀ ਸਰਧਾ, ਮੇਰੀ ਕਾਮਨਾ ।
ਪੂਰਿ = ਪੂਰੀ ਕਰ ।
ਗੁਸਾਈ = ਹੇ ਗੁਸਾਈਂ !
ਹੇ ਧਰਤੀ ਦੇ ਖਸਮ !
ਕੈ ਮਨਿ = ਦੇ ਮਨ ਵਿਚ ।
ਨਿਮਖ = ਅੱਖ ਝਮਕਣ ਜਿਤਨਾ ਸਮਾ ।
ਦਿਖਾਈ = ਵਿਖਾਲ ।੨ ।

ਹੇ ਮਾਂ! ਮੈਨੂੰ ਦੱਸ ਪਿਆਰਾ ਰਾਮ (ਕਿਥੇ ਹੈ, ਉਸ ਨੂੰ ਵੇਖ ਕੇ ਮੇਰਾ ਮਨ ਇਉਂ ਖ਼ੁਸ਼ ਹੁੰਦਾ ਹੈ) ਜਿਵੇਂ ਊਂਠ ਦਾ ਬੱਚਾ ਵੇਲਾਂ ਵੇਖ ਵੇਖ ਕੇ ਖ਼ੁਸ਼ ਹੁੰਦਾ ਹੈ ।
ਮੈਂ ਉਸ ਹਰੀ (ਦੇ ਦਰਸਨ) ਤੋਂ ਬਿਨਾ ਇਕ ਖਿਨ ਭੀ, ਇਕ ਪਲ ਭੀ (ਸੁਖੀ) ਨਹੀਂ ਰਹਿ ਸਕਦਾ ।੧।ਰਹਾਉ ।
(ਹੇ ਮਾਂ!) ਮਿੱਤਰ ਪ੍ਰਭੂ ਦੇ ਦਰਸਨ ਦੀ ਖ਼ਾਤਰ ਮੇਰਾ ਮਨ ਉਤਾਵਲਾ ਹੋ ਰਿਹਾ ਹੈ, ਮੇਰਾ ਮਨ (ਦੁਨੀਆ ਵਲੋਂ) ਉਪਰਾਮ ਹੋਇਆ ਪਿਆ ਹੈ ।
ਜਿਵੇਂ ਭੌਰਾ ਕੌਲ-ਫੁੱਲ ਤੋਂ ਬਿਨਾ ਨਹੀਂ ਰਹਿ ਸਕਦਾ, ਤਿਵੇਂ ਮੈਥੋਂ ਭੀ ਪਰਮਾਤਮਾ (ਦੇ ਦਰਸਨ) ਤੋਂ ਬਿਨਾ ਰਿਹਾ ਨਹੀਂ ਜਾ ਸਕਦਾ ।੧ ।
ਹੇ ਜਗਤ ਦੇ ਮਾਲਕ! ਹੇ ਪਿਆਰੇ! ਹੇ ਹਰੀ! ਹੇ ਧਰਤੀ ਦੇ ਖਸਮ! ਮੈਨੂੰ ਆਪਣੀ ਸਰਨ ਵਿਚ ਰੱਖ, ਮੇਰੀ ਇਹ ਤਾਂਘ ਪੂਰੀ ਕਰ ।
(ਜਦੋਂ ਤੇਰਾ ਦਰਸਨ ਹੁੰਦਾ ਹੈ ਜਦੋਂ ਤੇਰੇ) ਦਾਸ ਨਾਨਕ ਦੇ ਮਨ ਵਿਚ ਚਾਉ ਪੈਦਾ ਹੋਜਾਂਦਾ ਹੈ, ਹੇ ਹਰੀ! (ਮੈਨੂੰ ਨਾਨਕ ਨੂੰ) ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਆਪਣਾ ਦਰਸਨ ਦੇਹ ।੨।੩੯।੧੩।੧੫।੬੭ ।
ਨੋਟ: ਸ਼ਬਦ ਮਹਲਾ ੧ — ੩੯ ਸ਼ਬਦ ਮਹਲਾ ੩— ੧੩ ਸ਼ਬਦ ਮਹਲਾ ੪ — ੧੫ . . . . . . . . —— . . . . .ਜੋੜ . . ੬੭ ਆਸਾ ਰਾਗ ਦੇ ਸ਼ੁਰੂ ਵਿਚ ਲਿਖੇ ਹੋਏ ‘ਸੋ ਦਰੁ’ ਅਤੇ ‘ਸੋ ਪੁਰਖੁ’ ਇਸ ਗਿਣਤੀ ਵਿਚ ਸ਼ਾਮਲ ਨਹੀਂ ਹਨ ।