ਆਸਾ ਮਹਲਾ ੫ ॥
ਦਾਨੁ ਦੇਇ ਕਰਿ ਪੂਜਾ ਕਰਨਾ ॥
ਲੈਤ ਦੇਤ ਉਨ੍ਹ ਮੂਕਰਿ ਪਰਨਾ ॥
ਜਿਤੁ ਦਰਿ ਤੁਮ੍ਹ ਹੈ ਬ੍ਰਾਹਮਣ ਜਾਣਾ ॥
ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥
ਐਸੇ ਬ੍ਰਾਹਮਣ ਡੂਬੇ ਭਾਈ ॥
ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥
ਅੰਤਰਿ ਲੋਭੁ ਫਿਰਹਿ ਹਲਕਾਏ ॥
ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥
ਮਾਇਆ ਮੂਠਾ ਚੇਤੈ ਨਾਹੀ ॥
ਭਰਮੇ ਭੂਲਾ ਬਹੁਤੀ ਰਾਹੀ ॥੨॥
ਬਾਹਰਿ ਭੇਖ ਕਰਹਿ ਘਨੇਰੇ ॥
ਅੰਤਰਿ ਬਿਖਿਆ ਉਤਰੀ ਘੇਰੇ ॥
ਅਵਰ ਉਪਦੇਸੈ ਆਪਿ ਨ ਬੂਝੈ ॥
ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥
ਮੂਰਖ ਬਾਮਣ ਪ੍ਰਭੂ ਸਮਾਲਿ ॥
ਦੇਖਤ ਸੁਨਤ ਤੇਰੈ ਹੈ ਨਾਲਿ ॥
ਕਹੁ ਨਾਨਕ ਜੇ ਹੋਵੀ ਭਾਗੁ ॥
ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥
Sahib Singh
ਦੇਇ ਕਰਿ = ਦੇ ਕੇ ।
ਲੈਤ ਦੇਤ = ਲੈਂਦਿਆਂ ਦੇਂਦਿਆਂ ।
ਉਨ@ = ਉਹਨਾਂ (ਬ੍ਰਾਹਮਣਾਂ) ਨੇ ।
ਮੂਕਰਿ ਪਰਨਾ = ਮੁੱਕਰ ਜਾਣਾ, ਜਜਮਾਨਾਂ ਦੇ ਦਿੱਤੇ ਦਾਨ ਤੇ ਜਜਮਾਨਾਂ ਦਾ ਕਦੇ ਅਹਸਾਨ ਨਾਹ ਮੰਨਣਾ ।
ਜਿਤੁ ਦਰਿ = ਜਿਸ (ਪ੍ਰਭੂ = ) ਦਰ ਤੇ ।
ਬ੍ਰਾਹਮਣ = ਹੇ ਬ੍ਰਾਹਮਣ !
ਤਿਤੁ ਦਰਿ = ਉਸ ਦਰ ਤੇ ।੧ ।
ਡੂਬੇ = (ਮਾਇਆ ਦੇ ਮੋਹ ਵਿਚ) ਡੁੱਬੇ ਹੋਏ ।
ਭਾਈ = ਹੇ ਭਾਈ !
ਨਿਰਾਪਰਾਧ = ਨਿਰ = ਅਪਰਾਧ, ਨਿਦੋਸਿਆਂ ਦੀ ।
ਚਿਤਵਹਿ ਬੁਰਿਆਈ = ਨੁਕਸਾਨ ਕਰਨ ਦੀਆਂ ਸੋਚਾਂ ਸੋਚਦੇ ਰਹਿੰਦੇ ਹਨ ।੧।ਰਹਾਉ ।
ਅੰਤਰਿ = ਅੰਦਰ, ਮਨ ਵਿਚ ।
ਹਲਕਾਏ = ਹਲਕੇ ਹੋਏ ਹੋਏ ।
ਸਿਰਿ = ਸਿਰ ਉਤੇ ।
ਉਠਾਏ = ਉਠਾਇ, ਚੁੱਕ ਕੇ ।
ਮੂਠਾ = ਠੱਗਿਆ ਹੋਇਆ, ਆਤਮਕ ਜੀਵਨ ਦਾ ਸਰਮਾਇਆ ਲੁਟਾ ਚੁੱਕਿਆ ਹੈ ।
ਭਰਮੇ = ਭਟਕਣਾਵਿਚ ।੨ ।
ਕਰਹਿ = ਕਰਦੇ ਹਨ ।
ਘਨੇਰੇ = ਬਹੁਤ ।
ਬਿਖਿਆ = ਮਾਇਆ ।
ਘੇਰੇ = ਘੇਰਿ, ਘੇਰ ਕੇ ।
ਉਤਰੀ = ਡੇਰਾ ਪਾਈ ਬੈਠੀ ਹੈ ।
ਅਵਰ = ਹੋਰਨਾਂ ਨੂੰ ।
ਨ ਸੀਝੈ = ਕਾਮਯਾਬ ਨਹੀਂ ਹੁੰਦਾ ।
ਕਹੀ = ਕਿਤੇ ਭੀ, ਕਹੀਂ ।੩ ।
ਬਾਮਣ = ਹੇ ਬ੍ਰਾਹਮਣ !
ਹੋਵੀ = ਹੋਵੇ ।
ਛੋਡਿ = ਛੱਡ ਕੇ ।੪ ।

ਹੇ ਭਾਈ! ਇਹੋ ਜਿਹੇ ਬ੍ਰਾਹਮਣਾਂ ਨੂੰ (ਮਾਇਆ ਦੇ ਮੋਹ ਵਿਚ) ਡੁੱਬੇ ਹੋਏ ਜਾਣੋ ਜੇਹੜੇ ਨਿਦੋਸੇ ਬੰਦਿਆਂ ਨੂੰ ਭੀ ਨੁਕਸਾਨ ਅਪੜਾਨ ਦੀਆਂ ਸੋਚਾਂ ਸੋਚਦੇ ਰਹਿੰਦੇ ਹਨ (ਉਚੀ ਜਾਤਿ ਦਾ ਹੋਣਾ, ਜਾਂ ਵੇਦ ਸ਼ਾਸਤ੍ਰ ਪੜ੍ਹੇ ਹੋਣਾ ਭੀ ਉਹਨਾਂ ਦੇ ਆਤਮਕ ਜੀਵਨ ਨੂੰ ਗ਼ਰਕ ਹੋਣੋਂ ਨਹੀਂ ਬਚਾ ਸਕਦਾ, ਜੇ ਉਹ ਦੂਜਿਆਂ ਦਾ ਬੁਰਾ ਤੱਕਦੇ ਰਹਿੰਦੇ ਹਨ) ।੧।ਰਹਾਉ ।
(ਹੇ ਭਾਈ! ਵੇਖੋ ਅਜੇਹੇ ਬ੍ਰਾਹਮਣਾਂ ਦਾ ਹਾਲ! ਜਜਮਾਨ ਤਾਂ) ਉਹਨਾਂ ਨੂੰ ਦਾਨ ਦੇ ਕੇ ਉਹਨਾਂ ਦੀ ਪੂਜਾ-ਮਾਨਤਾ ਕਰਦੇ ਹਨ, ਪਰ ਉਹ ਬ੍ਰਾਹਮਣ ਲੈਂਦੇ ਦੇਂਦੇ ਭੀ (ਸਭ ਕੁਝ ਹਾਸਲ ਕਰਦੇ ਹੋਏ ਭੀ) ਸਦਾ ਮੁੱਕਰੇ ਰਹਿੰਦੇ ਹਨ (ਕਦੇ ਆਪਣੇ ਜਜਮਾਨਾਂ ਦਾ ਧੰਨਵਾਦ ਤਕ ਨਹੀਂ ਕਰਦੇ ।
ਸਗੋਂ ਦਾਨ ਲੈ ਕੇ ਭੀ ਇਹੀ ਜ਼ਾਹਰ ਕਰਦੇ ਹਨ ਕਿ ਅਸੀ ਜਜਮਾਨਾਂ ਦਾ ਪਰਲੋਕ ਸਵਾਰ ਰਹੇ ਹਾਂ) ।
ਪਰ, ਹੇ ਬ੍ਰਾਹਮਣ! (ਇਹ ਚੇਤਾ ਰੱਖ) ਜਿਸ ਪ੍ਰਭੂ-ਦਰ ਤੇ (ਆਖਿ਼ਰ) ਤੂੰ ਪਹੁੰਚਣਾ ਹੈ ਉਸ ਦਰ ਤੇ ਤੂੰ ਹੀ (ਆਪਣੀਆਂ ਇਹਨਾਂ ਕਰਤੂਤਾਂ ਦੇ ਕਾਰਨ) ਪਛੁਤਾਵੇਂਗਾ ।੧ ।
ਹੇ ਭਾਈ! ਉਂਞ ਤਾਂ ਇਹ ਬ੍ਰਾਹਮਣ ਆਪਣੇ ਆਪ ਨੂੰ ਵੇਦ ਆਦਿਕ ਧਰਮ-ਪੁਸਤਕਾਂ ਦੇ ਗਿਆਤਾ ਜ਼ਾਹਰ ਕਰਦੇ ਹਨ, ਪਰ ਇਹਨਾਂ ਦੇ ਮਨ ਵਿਚ ਲੋਭ (ਠਾਠਾਂ ਮਾਰ ਰਿਹਾ ਹੈ, ਇਹ ਲੋਭ ਨਾਲ) ਹਲਕੇ ਹੋਏ ਫਿਰਦੇ ਹਨ ।
ਆਪਣੇ ਆਪ ਨੂੰ ਵਿਦਵਾਨ ਜ਼ਾਹਰ ਕਰਦੇ ਹੋਏ ਭੀ ਇਹ (ਦੂਜਿਆਂ ਦੀ) ਨਿੰਦਾ ਕਰਦੇ ਫਿਰਦੇ ਹਨ, ਆਪਣੇ ਸਿਰ ਉਤੇ ਨਿੰਦਾ ਦਾ ਭਾਰ ਚੁੱਕੀ ਫਿਰਦੇ ਹਨ ।
(ਹੇ ਭਾਈ!) ਮਾਇਆ (ਦੇ ਮੋਹ) ਦੇ ਹੱਥੋਂ ਆਪਣੇ ਆਤਮਕ ਜੀਵਨ ਦੀ ਰਾਸਿ-ਪੂੰਜੀ ਲੁਟਾ ਬੈਠਾ ਇਹ ਬ੍ਰਾਹਮਣ ਪਰਮਾਤਮਾ ਨੂੰ ਚੇਤੇ ਨਹੀਂ ਕਰਦਾ (ਇਸ ਪਾਸੇ) ਧਿਆਨ ਨਹੀਂ ਦੇਂਦਾ ।
ਮਾਇਆ ਦੀ ਭਟਕਣਾ ਦੇ ਕਾਰਨ ਕੁਰਾਹੇ ਪਿਆ ਹੋਇਆ ਬ੍ਰਾਹਮਣ ਕਈ ਪਾਸੀਂ ਖ਼ੁਆਰ ਹੁੰਦਾ ਫਿਰਦਾ ਹੈ ।੨ ।
(ਹੇ ਭਾਈ!) ਅਜੇਹੇ ਬ੍ਰਾਹਮਣਾਂ ਦੇ ਆਪਣੇ ਅੰਦਰ ਤਾਂ ਮਾਇਆ ਘੇਰ ਕੇ ਡੇਰਾ ਪਾਈ ਬੈਠੀ ਹੈ ਪਰ ਬਾਹਰ (ਲੋਕਾਂ ਨੂੰ ਪਤਿਆਉਣ ਵਾਸਤੇ, ਆਪਣੇ ਆਪ ਨੂੰ ਲੋਕਾਂ ਦਾ ਧਾਰਮਿਕ ਆਗੂ ਜ਼ਾਹਰ ਕਰਨ ਵਾਸਤੇ) ਕਈ (ਧਾਰਮਿਕ) ਭੇਖ ਕਰਦੇ ਹਨ ।
(ਹੇ ਭਾਈ! ਜੇਹੜਾ ਬ੍ਰਾਹਮਣ) ਹੋਰਨਾਂ ਨੂੰ ਤਾਂ (ਧਰਮ ਦਾ) ਉਪਦੇਸ ਕਰਦਾ ਹੈ, ਪਰ ਆਪ (ਉਸ ਧਰਮ ਨੂੰ) ਨਹੀਂ ਸਮਝਦਾ, ਅਜੇਹਾ ਬ੍ਰਾਹਮਣ (ਲੋਕ ਪਰਲੋਕ) ਕਿਤੇ ਭੀ ਕਾਮਯਾਬ ਨਹੀਂ ਹੁੰਦਾ ।੩ ।
ਹੇ ਨਾਨਕ! (ਅਜੇਹੇ ਬ੍ਰਾਹਮਣ ਨੂੰ ਆਖ—) ਹੇ ਮੂਰਖ ਬ੍ਰਾਹਮਣ! ਪਰਮਾਤਮਾ ਨੂੰ (ਆਪਣੇ ਹਿਰਦੇ ਵਿਚ) ਯਾਦ ਕਰਿਆ ਕਰ, ਉਹ ਪਰਮਾਤਮਾ (ਤੇਰੇ ਸਾਰੇ ਕੰਮ) ਵੇਖਦਾ (ਤੇਰੀਆਂ ਸਾਰੀਆਂ ਗੱਲਾਂ) ਸੁਣਦਾ (ਸਦਾ) ਤੇਰੇ ਨਾਲ ਰਹਿੰਦਾ ਹੈ ।
ਜੇ ਤੇਰੇ ਭਾਗ ਜਾਗਣ ਤਾਂ (ਆਪਣੀ ਉੱਚੀ ਜਾਤਿ ਤੇ ਵਿੱਦਵਤਾ ਦਾ) ਮਾਣ ਛੱਡ ਕੇ ਗੁਰੂ ਦੀ ਸਰਨ ਪਉ ।੪।੮ ।