ਆਸਾ ਮਹਲਾ ੫ ॥
ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥
ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ॥੧॥
ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥
ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥
ਵਜਹੁ ਸਾਹਿਬ ਕਾ ਸੇਵ ਬਿਰਾਨੀ ॥
ਐਸੇ ਗੁਨਹ ਅਛਾਦਿਓ ਪ੍ਰਾਨੀ ॥੨॥
ਤਿਸੁ ਸਿਉ ਲੂਕ ਜੋ ਸਦ ਹੀ ਸੰਗੀ ॥
ਕਾਮਿ ਨ ਆਵੈ ਸੋ ਫਿਰਿ ਫਿਰਿ ਮੰਗੀ ॥੩॥
ਕਹੁ ਨਾਨਕ ਪ੍ਰਭ ਦੀਨ ਦਇਆਲਾ ॥
ਜਿਉ ਭਾਵੈ ਤਿਉ ਕਰਿ ਪ੍ਰਤਿਪਾਲਾ ॥੪॥੨੨॥
Sahib Singh
ਛੋਡਿ = ਛੱਡ ਕੇ ।
ਹੋਛੈ ਰਸਿ = ਉਸ ਰਸ ਵਿਚ ਜੋ ਛੇਤੀ ਮੁੱਕ ਜਾਂਦਾ ਹੈ ।
ਹੋਛਾ = ਛੇਤੀ ਮੁੱਕ ਜਾਣ ਵਾਲਾ ।
ਮਾਤਾ = ਮਸਤ ।
ਵਸਤੁ = ਚੀਜ਼ ।
ਘਰ = ਹਿਰਦਾ ।
ਉਠਿ = ਉੱਠ ਕੇ ।੧ ।
ਸੁਨੀ ਨ ਜਾਈ = ਸੁਣੀ ਨਹੀਂ ਜਾ ਸਕਦੀ, ਸੁਣਨੀ ਪਸੰਦ ਨਹੀਂ ਕਰਦਾ ।
ਸਚੁ = ਸਦਾ = ਥਿਰ ਪ੍ਰਭੂ ਦਾ ਨਾਮ ।
ਅੰਮਿ੍ਰਤ ਕਾਥਾ = ਪ੍ਰਭੂ ਦੀਆਂ ਆਤਮਕ ਜੀਵਨ ਦੇਣ ਵਾਲੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ।
ਰਾਰਿ = ਝਗੜਾ ।
ਝੂਠੀ ਗਾਥਾ ਲਗਿ = ਝੂਠੀਆਂ ਗੱਲਾਂ ਵਿਚ ਲੱਗ ਕੇ ।੧।ਰਹਾਉ ।
ਵਜਹੁ = ਵਜ਼ੀਫ਼ਾ, ਰੁਜ਼ੀਨਾ, ਤਨਖ਼ਾਹ ।
ਬਿਰਾਨੀ = ਬਿਗਾਨੀ, ਕਿਸੇ ਹੋਰ ਦੀ ।
ਅਛਾਦਿਓ = ਢੱਕਿਆ ਹੋਇਆ ।੨ ।
ਲੂਕ = ਲੁਕਾਉ, ਓਹਲਾ ।
ਸੰਗੀ = ਸਾਥੀ ।
ਕਾਮਿ = ਕੰਮ ਵਿਚ ।੩ ।
ਪ੍ਰਭ = ਹੇ ਪ੍ਰਭੂ !
ਪ੍ਰਤਿਪਾਲਾ = ਰਾਖੀ, ਹਿਫ਼ਾਜ਼ਤ ।੪ ।

(ਹੇ ਭਾਈ! ਜੀਵ ਅਜੇਹਾ ਵਿਕਾਰਾਂ ਹੇਠ ਦਬਿਆ ਰਹਿੰਦਾ ਹੈ ਕਿ ਇਹ) ਸਦਾ-ਥਿਰ ਪਰਮਾਤਮਾ ਦਾ ਨਾਮ ਸੁਣਨਾ ਪਸੰਦ ਨਹੀਂ ਕਰਦਾ, ਆਤਮਕ ਜੀਵਨ ਦੇਣ ਵਾਲੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਨੀਆਂ ਪਸੰਦ ਨਹੀਂ ਕਰਦਾ, ਪਰ ਝੂਠੀ (ਕਿਸੇ ਕੰਮ ਨਾਹ ਆਉਣ ਵਾਲੀ) ਕਥਾ-ਕਹਾਣੀ ਵਿਚ ਲੱਗ ਕੇ (ਹੋਰਨਾਂ ਨਾਲ) ਝਗੜਾ-ਬਖੇੜਾ ਕਰਦਾ ਰਹਿੰਦਾ ਹੈ ।੧।ਰਹਾਉ ।
(ਹੇ ਭਾਈ! ਵਿਕਾਰਾਂ ਹੇਠ ਦਬਿਆ ਮਨੁੱਖ) ਪਰਾਮਤਮਾ ਦਾ ਨਾਮ-ਰਸ ਛੱਡ ਕੇ (ਦੁਨੀਆ ਦੇ ਪਦਾਰਥਾਂ ਦੇ) ਰਸ ਵਿਚ ਮਸਤ ਰਹਿੰਦਾ ਹੈ ਜੋ ਮੁੱਕ ਭੀ ਛੇਤੀ ਹੀ ਜਾਂਦਾ ਹੈ, (ਸੁਖ ਦੇਣ ਵਾਲੀ) ਨਾਮ-ਵਸਤ (ਇਸ-ਦੇ) ਹਿਰਦੇ-ਘਰ ਵਿਚ ਮੌਜੂਦ ਹੈ (ਪਰ ਸੁਖ ਦੀ ਖ਼ਾਤਰ ਦੁਨੀਆ ਦੇ ਪਦਾਰਥਾਂ ਦੀ ਖ਼ਾਤਰ) ਬਾਹਰ ਉਠ ਉਠ ਦੌੜਦਾ ਹੈ ।੧ ।
(ਹੇ ਭਾਈ!) ਮਨੁੱਖ ਵਿਕਾਰਾਂ ਹੇਠ ਇਉਂ ਦਬਿਆ ਰਹਿੰਦਾ ਹੈ ਕਿ ਖਾਂਦਾ ਤਾਂ ਹੈ ਮਾਲਕ-ਪ੍ਰਭੂ ਦਾ ਦਿੱਤਾ ਹੋਇਆ, ਪਰ ਸੇਵਾ ਕਰਦਾ ਹੈ ਬਿਗਾਨੀ (ਮਾਲਕ-ਪ੍ਰਭੂ ਨੂੰ ਯਾਦ ਕਰਨ ਦੇ ਥਾਂ ਸਦਾ ਮਾਇਆ ਦੀਆਂ ਸੋਚਾਂ ਸੋਚਦਾ ਹੈ) ।੨ ।
ਜੇਹੜਾ ਪਰਮਾਤਮਾ ਸਦਾ ਹੀ (ਜੀਵ ਦੇ ਨਾਲ) ਸਾਥੀ ਹੈ ਉਸ ਤੋਂ ਓਹਲਾ ਕਰਦਾ ਹੈ, ਜੇਹੜੀ ਚੀਜ਼ (ਆਖਿ਼ਰ ਕਿਸੇ) ਕੰਮ ਨਹੀਂ ਆਉਣੀ, ਉਹੀ ਮੁੜ ਮੁੜ ਮੰਗਦਾ ਰਹਿੰਦਾ ਹੈ ।੩ ।
ਹੇ ਨਾਨਕ! ਆਖ—ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਜਿਵੇਂ ਹੋ ਸਕੇ (ਵਿਕਾਰਾਂ ਅਤੇ ਮਾਇਆ ਦੇ ਮੋਹਦੇ ਦਬਾਉ ਤੋਂ ਜੀਵਾਂ ਦੀ) ਰਾਖੀ ਕਰ ।੪।੨੨ ।