ਆਸਾ ਮਹਲਾ ੫ ॥
ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥
ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥
ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥
ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ ਨਾਰੀ ॥੧॥ ਰਹਾਉ ॥
ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥
ਦਾਸਨ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥
ਇਹੀ ਅਚਾਰ ਇਹੀ ਬਿਉਹਾਰਾ ਆਗਿਆ ਮਾਨਿ ਭਗਤਿ ਹੋਇ ਤੁਮ੍ਹਾਰੀ ॥
ਜੋ ਇਹੁ ਮੰਤ੍ਰੁ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥