ਆਸਾ ਮਹਲਾ ੫ ॥
ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥
ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥
ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥
ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥
ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥
ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥
ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥
ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥
ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥
ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥
Sahib Singh
ਬਾਹਰੁ = ਬਾਹਰਲਾ ਪਾਸਾ, ਪਿੰਡਾ, ਸਰੀਰ ।
ਅੰਤਰੁ = ਅੰਦਰਲਾ ।
ਖੋਏ = ਗਵਾ ਲਏ ।
ਈਹਾ = ਇਸ ਲੋਕ ਵਿਚ ।
ਕਾਮਿ = ਕਾਮ ਵਿਚ ।
ਵਿਆਪਿਆ = ਫਸਿਆ ਰਿਹਾ ।
ਆਗੈ = ਪਰਲੋਕ ਵਿਚ ।
ਮੁਸਿ ਮੁਸਿ = ਹਟਕੋਰੇ ਲੈ ਲੈ ਕੇ ।੧ ।
ਮਤਿ = ਅਕਲ ।
ਹੋਰਾ = ਹੋਰ ਕਿਸਮ ਦੀ ।
ਵਰਮੀ = ਖੁੱਡ ।
ਡੋਰਾ = ਬੋਲਾ ।੧।ਰਹਾਉ ।
ਕਿਰਤਿ = ਮੇਹਨਤ ।
ਸਾਰ = ਕਦਰ, ਸੂਝ ।
ਕਉ = ਨੂੰ ।
ਤਰਕਨ ਲਾਗਾ = ਬਹਸਣ ਲੱਗ ਪਿਆ ।
ਤਤੁ = ਅਸਲੀਅਤ ।
ਜੋਗੁ = ਮਿਲਾਪ ।੨ ।
ਢਬੂਆ = ਚਾਂਦੀ ਦਾ ਰੁਪਇਆ ।
ਤੇ = ਤੋਂ, ਪਾਸੋਂ ।੩ ।
ਕੂੜਿ = ਕੂੜ ਵਿਚ, ਮਾਇਆ ਦੇ ਮੋਹ ਵਿਚ ।
ਕਪਟਿ = ਠੱਗੀ ਵਿਚ ।
ਬੰਚਿ = ਠਗੀਜ ਕੇ ।
ਨਿੰਮੁਨੀਆਦਾ = ਬੇ = ਮੁਨਿਆਦਾ, ਜਿਸ ਦੀ ਪੱਕੀ ਨੀਂਹ ਨਹੀਂ ਹੈ ।
ਤਤਕਾਲੇ = ਤੁਰਤ ।
ਸਤਿ = ਸੱਚ ।
ਨਾਨਕਿ = ਨਾਨਕ ਨੇ ।
ਸਮਾਲੇ = ਸਮਾਲਿ, ਸੰਭਾਲ ਕੇ ।੪ ।

(ਹੇ ਭਾਈ!) ਪਰਮਾਤਮਾ ਦਾ ਭਜਨ ਕਰਨ ਵਾਲੀ ਅਕਲ ਹੋਰ ਕਿਸਮ ਦੀ ਹੁੰਦੀ ਹੈ (ਉਸ ਵਿਚ ਵਿਖਾਵਾ ਨਹੀਂ ਹੁੰਦਾ) ।
ਜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸੁਣਦਾ, ਜੇ ਨਾਮ ਵਲੋਂ ਬੋਲਾ ਰਹਿੰਦਾ ਹੈ (ਤਾਂ ਬਾਹਰਲੇ ਧਾਰਮਕ ਕਰਮ ਇਉਂ ਹੀ ਹਨ ਜਿਵੇਂ ਸੱਪ ਨੂੰ ਮਾਰਨ ਦੇ ਥਾਂ ਸੱਪ ਦੀ ਖੁੱਡ ਨੂੰ ਕੁੱਟੀ ਜਾਣਾ), ਪਰ ਜੇ ਖੁੱਡ ਨੂੰ ਕੁੱਟਦੇ ਜਾਈਏ ਤਾਂ ਇਸ ਤ੍ਰਹਾਂ ਸੱਪ ਨਹੀਂ ਮਰਦਾ (ਬਾਹਰਲੇ ਕਰਮਾਂ ਨਾਲ ਮਨ ਵੱਸ ਵਿਚ ਨਹੀਂ ਆਉਂਦਾ) ।੧।ਰਹਾਉ ।
ਜੇਹੜਾ ਮਨੁੱਖ (ਤੀਰਥ ਆਦਿਕਾਂ ਤੇ ਨਿਰਾ) ਪਿੰਡਾ ਧੋ ਕੇ ਅੰਦਰਲਾ ਮਨ (ਵਿਕਾਰਾਂ ਨਾਲ) ਮੈਲਾ ਹੀ ਰੱਖਦਾ ਹੈ ਉਹ ਲੋਕ ਪਰਲੋਕ ਆਪਣੇ ਦੋਵੇਂ ਥਾਂ ਗਵਾ ਲੈਂਦਾ ਹੈ ।
ਇਸ ਲੋਕ ਵਿਚ ਰਹਿੰਦਿਆਂ ਕਾਮ-ਵਾਸ਼ਨਾ ਵਿਚ, ਕ੍ਰੋਧ ਵਿਚ, ਮੋਹ ਵਿਚ, ਫਸਿਆ ਰਹਿੰਦਾ ਹੈ, ਅਗਾਂਹ ਪਰਲੋਕ ਵਿਚ ਜਾ ਕੇ ਹਟਕੋਰੇ ਲੈ ਲੈ ਰੋਂਦਾ ਹੈ ।੧ ।
(ਜਿਸ ਮਨੁੱਖ ਨੇ ਤਿਆਗ ਦੇ ਭੁਲੇਖੇ ਵਿਚ ਆਜੀਵਕਾ ਖ਼ਾਤਰ) ਮਾਇਆ ਕਮਾਣ ਦਾ ਉੱਦਮ ਛੱਡ ਦਿੱਤਾ ਉਹ ਭਗਤੀ ਦੀ ਕਦਰ ਭੀ ਨਹੀਂ ਜਾਣਦਾ, ਜੇਹੜਾ ਮਨੁੱਖ ਵੇਦ ਸ਼ਾਸਤਰ ਆਦਿਕ ਧਰਮ-ਪੁਸਤਕਾਂ ਨੂੰ ਸਿਰਫ਼ ਬਹਸਾਂ ਵਿਚ ਹੀ ਵਰਤਣਾ ਸ਼ੁਰੂ ਕਰ ਦੇਂਦਾ ਹੈ ਉਹ (ਆਤਮਕ ਜੀਵਨ ਦੀ) ਅਸਲੀਅਤ ਨਹੀਂ ਸਮਝਦਾ, ਉਹ ਪਰਮਾਤਮਾ ਦਾ ਮਿਲਾਪ ਨਹੀਂ ਸਮਝਦਾ ।੨ ।
ਜਿਵੇਂ ਜਦੋਂ ਕੋਈ ਖੋਟਾ ਰੁਪਇਆ ਸਰਾਫ਼ਾਂ ਦੀ ਨਜ਼ਰੇ ਪੈਂਦਾ ਹੈ ਤਾਂ ਉਸ ਦਾ ਖੋਟ ਪਰਤੱਖ ਦਿੱਸ ਪੈਂਦਾ ਹੈ;(ਤਿਵੇਂ ਜੇਹੜਾ ਮਨੁੱਖ ਅੰਦਰੋਂ ਤਾਂ ਵਿਕਾਰੀ ਹੈ, ਪਰ ਬਾਹਰੋਂ ਧਾਰਮਿਕ ਭੇਖੀ) ਉਹ ਪਰਮਾਤਮਾ ਪਾਸੋਂ (ਆਪਣਾ ਅੰਦਰਲਾ ਖੋਟ) ਲੁਕਾ ਨਹੀਂ ਸਕਦਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉਸ ਦੀ ਹਰੇਕ ਕਰਤੂਤ ਨੂੰ ਜਾਣਦਾ ਹੈ ।੩ ।
ਮਨੁੱਖ ਦੀ ਇਸ ਜਗਤ ਵਿਚ ਚਾਰ-ਰੋਜ਼ਾ ਜ਼ਿੰਦਗੀ ਹੈ ਪਰ ਇਹ ਮਾਇਆ ਦੇ ਮੋਹ ਵਿਚ ਠੱਗੀ-ਫ਼ਰੇਬ ਵਿਚ ਆਤਮਕ ਜੀਵਨ ਲੁਟਾ ਕੇ ਬੜੀ ਛੇਤੀ ਆਤਮਕ ਮੌਤੇ ਮਰ ਜਾਂਦਾ ਹੈ ।
ਹੇ ਭਾਈ! ਨਾਨਕ ਨੇ ਇਹ ਗੱਲ ਯਕੀਨੀ ਤੌਰ ਤੇ ਸੱਚ ਕਹੀ ਹੈ ਕਿ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਕੇ ਉਸ ਨੂੰ ਆਪਣੇ ਅੰਦਰ ਵੱਸਦਾ ਵੇਖ (ਇਹੀ ਆਤਮਕ ਜੀਵਨ ਹੈ, ਇਹੀ ਜੀਵਨ-ਮਨੋਰਥ ਹੈ) ।੪।੩।੪੨ ।