ਆਸਾ ਮਹਲਾ ੫ ॥
ਮਨੁ ਤ੍ਰਿਪਤਾਨੋ ਮਿਟੇ ਜੰਜਾਲ ॥
ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥
ਸੰਤ ਪ੍ਰਸਾਦਿ ਭਲੀ ਬਨੀ ॥
ਜਾ ਕੈ ਗ੍ਰਿਹਿ ਸਭੁ ਕਿਛੁ ਹੈ ਪੂਰਨੁ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥
ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥
ਮਿਟਿ ਗਈ ਭੂਖ ਮਹਾ ਬਿਕਰਾਲ ॥੨॥
ਠਾਕੁਰਿ ਅਪੁਨੈ ਕੀਨੀ ਦਾਤਿ ॥
ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥
ਮਿਟਿ ਗਈ ਭਾਲ ਮਨੁ ਸਹਜਿ ਸਮਾਨਾ ॥
ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥
Sahib Singh
ਤਿ੍ਰਪਤਾਨੋ = ਰੱਜ ਗਿਆ ।
ਜੰਜਾਲ = ਮਾਇਆ ਦੇ ਮੋਹ ਦੇ ਬੰਧਨ ।
ਕਿਰਪਾਲ = ਦਇਆਵਾਨ ।੧ ।
ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ ।
ਪੂਰਨ = ਮੁਕੰਮਲ ।
ਭੇਟਿਆ = ਮਿਲਿਆ ।
ਧਨੀ = ਮਾਲਕ ।੧।ਰਹਾਉ ।
ਸਾਧ = ਗੁਰੂ ।
ਦਿ੍ਰੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ।
ਬਿਕਰਾਲ = ਡਰਾਉਣੀ, ਭਿਆਨਕ ।੨ ।
ਠਾਕੁਰਿ = ਠਾਕੁਰ ਨੇ ।
ਜਲਨਿ = ਸੜਨ ।
ਮਨਿ = ਮਨ ਵਿਚ ।੩ ।
ਭਾਲ = (ਦੁਨੀਆ ਦੇ ਧਨ = ਪਦਾਰਥ ਦੀ) ਢੂੰਢ ।
ਸਹਜਿ = ਆਤਮਕ ਅਡੋਲਤਾ ਵਿਚ ।੪ ।
ਜੰਜਾਲ = ਮਾਇਆ ਦੇ ਮੋਹ ਦੇ ਬੰਧਨ ।
ਕਿਰਪਾਲ = ਦਇਆਵਾਨ ।੧ ।
ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ ।
ਪੂਰਨ = ਮੁਕੰਮਲ ।
ਭੇਟਿਆ = ਮਿਲਿਆ ।
ਧਨੀ = ਮਾਲਕ ।੧।ਰਹਾਉ ।
ਸਾਧ = ਗੁਰੂ ।
ਦਿ੍ਰੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ ।
ਬਿਕਰਾਲ = ਡਰਾਉਣੀ, ਭਿਆਨਕ ।੨ ।
ਠਾਕੁਰਿ = ਠਾਕੁਰ ਨੇ ।
ਜਲਨਿ = ਸੜਨ ।
ਮਨਿ = ਮਨ ਵਿਚ ।੩ ।
ਭਾਲ = (ਦੁਨੀਆ ਦੇ ਧਨ = ਪਦਾਰਥ ਦੀ) ਢੂੰਢ ।
ਸਹਜਿ = ਆਤਮਕ ਅਡੋਲਤਾ ਵਿਚ ।੪ ।
Sahib Singh
(ਹੇ ਭਾਈ!) ਗੁਰੂ ਦੀ ਕਿਰਪਾ ਨਾਲ ਮੇਰਾ ਭਾਗ ਜਾਗ ਪਿਆ ਹੈ ਮੈਨੂੰ ਉਹ ਮਾਲਕ ਮਿਲ ਪਿਆ ਹੈ ਜਿਸ ਨੂੰ ਕਿਸੇ ਪਾਸੋਂ ਕੋਈ ਡਰ ਨਹੀਂ ਤੇ ਜਿਸ ਦੇ ਘਰ ਵਿਚ ਹਰੇਕ ਚੀਜ਼ ਅਮੁੱਕ ਹੈ ।੧।ਰਹਾਉ ।
(ਹੇ ਭਾਈ! ਜਿਸ ਮਨੁੱਖ ਉੱਤੇ) ਪਿਆਰਾ ਪ੍ਰਭੂ ਦਇਆਵਾਨ ਹੋ ਜਾਂਦਾ ਹੈ ਉਸ ਦਾ ਮਨ ਮਾਇਆ ਦੀ ਤ੍ਰਿਸ਼ਨਾ ਵਲੋਂ ਰੱਜ ਜਾਂਦਾ ਹੈ ਉਸ ਦੇ ਮਾਇਆ ਦੇ ਮੋਹ ਦੇ ਸਾਰੇ ਬੰਧਨ ਟੁੱਟ ਜਾਂਦੇ ਹਨ ।੧ ।
(ਹੇ ਭਾਈ!) ਦਇਆ-ਸਰੂਪ ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ) ਨਾਮ ਪੱਕਾ ਕਰ ਦਿੱਤਾ (ਉਸ ਦੇ ਅੰਦਰੋਂ) ਬੜੀ ਡਰਾਉਣੀ (ਮਾਇਆ ਦੀ) ਭੁੱਖ ਦੂਰ ਹੋ ਗਈ ।੨ ।
(ਹੇ ਭਾਈ!) ਠਾਕੁਰ-ਪ੍ਰਭੂ ਨੇ ਜਿਸ ਨੂੰ ਆਪਣੇ ਸੇਵਕ ਨਾਮ ਦੀ ਦਾਤਿ ਬਖ਼ਸ਼ੀ (ਉਸ ਦੇ ਮਨ ਵਿਚੋਂ ਤ੍ਰਿਸ਼ਨਾ ਦੀ) ਸੜਨ ਬੁੱਝ ਗਈ ਉਸ ਦੇ ਮਨ ਵਿਚ ਠੰਢ ਪੈ ਗਈ ।੩ ।
ਹੇ ਨਾਨਕ! (ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ ਦਾ ਖ਼ਜ਼ਾਨਾ ਲੱਭ ਲਿਆ (ਦੁਨੀਆ ਦੇ ਖ਼ਜ਼ਾਨਿਆਂ ਵਾਸਤੇ ਉਸ ਦੀ) ਢੂੰਢ ਦੂਰ ਹੋ ਗਈ, ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕ ਗਿਆ ।੪।੨੭।੭੮ ।