ਆਸਾ ਮਹਲਾ ੫ ॥
ਅਨਿਕ ਭਾਂਤਿ ਕਰਿ ਸੇਵਾ ਕਰੀਐ ॥
ਜੀਉ ਪ੍ਰਾਨ ਧਨੁ ਆਗੈ ਧਰੀਐ ॥
ਪਾਨੀ ਪਖਾ ਕਰਉ ਤਜਿ ਅਭਿਮਾਨੁ ॥
ਅਨਿਕ ਬਾਰ ਜਾਈਐ ਕੁਰਬਾਨੁ ॥੧॥
ਸਾਈ ਸੁਹਾਗਣਿ ਜੋ ਪ੍ਰਭ ਭਾਈ ॥
ਤਿਸ ਕੈ ਸੰਗਿ ਮਿਲਉ ਮੇਰੀ ਮਾਈ ॥੧॥ ਰਹਾਉ ॥
ਦਾਸਨਿ ਦਾਸੀ ਕੀ ਪਨਿਹਾਰਿ ॥
ਉਨ੍ਹ ਕੀ ਰੇਣੁ ਬਸੈ ਜੀਅ ਨਾਲਿ ॥
ਮਾਥੈ ਭਾਗੁ ਤ ਪਾਵਉ ਸੰਗੁ ॥
ਮਿਲੈ ਸੁਆਮੀ ਅਪੁਨੈ ਰੰਗਿ ॥੨॥
ਜਾਪ ਤਾਪ ਦੇਵਉ ਸਭ ਨੇਮਾ ॥
ਕਰਮ ਧਰਮ ਅਰਪਉ ਸਭ ਹੋਮਾ ॥
ਗਰਬੁ ਮੋਹੁ ਤਜਿ ਹੋਵਉ ਰੇਨ ॥
ਉਨ੍ਹ ਕੈ ਸੰਗਿ ਦੇਖਉ ਪ੍ਰਭੁ ਨੈਨ ॥੩॥
ਨਿਮਖ ਨਿਮਖ ਏਹੀ ਆਰਾਧਉ ॥
ਦਿਨਸੁ ਰੈਣਿ ਏਹ ਸੇਵਾ ਸਾਧਉ ॥
ਭਏ ਕ੍ਰਿਪਾਲ ਗੁਪਾਲ ਗੋਬਿੰਦ ॥
ਸਾਧਸੰਗਿ ਨਾਨਕ ਬਖਸਿੰਦ ॥੪॥੩੩॥੮੪॥