ਆਸਾ ਘਰੁ ੭ ਮਹਲਾ ੫ ॥
ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
ਸੰਗੀ ਸਾਥੀ ਸਗਲ ਤਰਾਂਈ ॥੧॥

ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
ਸਿਮਰਿ ਸਿਮਰਿ ਤਿਸੁ ਸਦਾ ਸਮ੍ਹਾਲੇ ॥੧॥ ਰਹਾਉ ॥

ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥

Sahib Singh
ਰਿਦੈ = ਹਿਰਦੇ ਵਿਚ ।
ਧਿਆਈ = ਧਿਆਈਂ, ਮੈਂ ਧਿਆਵਾਂ ।
ਸਗਲ = ਸਾਰੇ ।
ਤਰਾਂਈ = ਮੈਂ ਪਾਰ ਲੰਘਾ ਲਵਾਂ ।੧ ।
ਸੰਗਿ = ਨਾਲ ।
ਤਿਸੁ = ਉਸ (ਪਰਮਾਤਮਾ) ਨੂੰ ।
ਸਮ@ਾਲੇ = ਸਮ@ਾਲੀਂ, ਮੈਂ ਹਿਰਦੇ ਵਿਚ ਟਿਕਾ ਰੱਖਾਂ ।੧।ਰਹਾਉ ।
ਨਾਨਕੁ ਮਾਂਗੈ = ਨਾਨਕ ਮੰਗਦਾ ਹੈ ।੨ ।
    
Sahib Singh
(ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹੈ (ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਨੂੰ ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ।੧ ।
(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ (ਇਸ ਤ੍ਰਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ) ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦਿ੍ਰਆਂ) ਨੂੰ ਪਾਰ ਲੰਘਾਣ ਜੋਗਾ ਬਣ ਰਿਹਾ ਹਾਂ ।੧ ।
(ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈਨੂੰ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ ।੨।੪੨।੯੩ ।
Follow us on Twitter Facebook Tumblr Reddit Instagram Youtube