ਆਸਾ ਮਹਲਾ ੫ ॥
ਸਾਧੂ ਸੰਗਤਿ ਤਰਿਆ ਸੰਸਾਰੁ ॥
ਹਰਿ ਕਾ ਨਾਮੁ ਮਨਹਿ ਆਧਾਰੁ ॥੧॥

ਚਰਨ ਕਮਲ ਗੁਰਦੇਵ ਪਿਆਰੇ ॥
ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥

ਜਾ ਕੈ ਮਸਤਕਿ ਲਿਖਿਆ ਭਾਗੁ ॥
ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥

Sahib Singh
ਸਾਧੂ = ਗੁਰੂ ।
ਮਨਹਿ = ਮਨ ਦਾ ।
ਆਧਾਰੁ = ਆਸਰਾ ।੧ ।
ਚਰਨ ਕਮਲ = ਕੌਲ = ਫੁੱਲਾਂ ਵਰਗੇ ਸੋਹਣੇ ਕੋਮਲ ਚਰਨ ।
ਪੂਜਹਿ = ਪੂਜਦੇ ਹਨ ।
ਪਿਆਰੇ = ਪਿਆਰਿ, ਪਿਆਰ ਨਾਲ ।੧।ਰਹਾਉ ।
ਮਸਤਕਿ = ਮੱਥੇ ਉਤੇ ।
ਸੋਹਾਗੁ = ਚੰਗਾ ਭਾਗ ।
ਥਿਰੁ = ਸਦਾ ਕਾਇਮ ਰਹਿਣ ਵਾਲਾ ।੨ ।
    
Sahib Singh
(ਹੇ ਭਾਈ!) ਹਰੀ ਦੇ ਸੰਤ ਜਨ ਪ੍ਰੀਤਿ ਨਾਲ, ਪਿਆਰ ਨਾਲ ਪਿਆਰੇ ਗੁਰਦੇਵ ਦੇ ਸੋਹਣੇ ਕੋਮਲ ਚਰਨ ਪੂਜਦੇ ਰਹਿੰਦੇ ਹਨ ।੧।ਰਹਾਉ ।
ਹੇ ਭਾਈ! (ਜੇਹੜਾ ਭੀ ਮਨੁੱਖ ਨਿਮ੍ਰਤਾ ਧਾਰ ਕੇ ਗੁਰੂ ਦੀ ਸੰਗਤਿ ਕਰਦਾ ਹੈ) ਗੁਰੂ ਦੀ ਸੰਗਤਿ ਦੀ ਬਰਕਤਿਨਾਲ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਉਸ ਦੇ ਮਨ ਦਾ ਆਸਰਾ ਬਣਿਆ ਰਹਿੰਦਾ ਹੈ ।੧ ।
ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਤੇ (ਪੂਰਬਲੇ ਜਨਮਾਂ ਦੇ ਕਰਮਾਂ ਦਾ) ਲਿਖਿਆ ਲੇਖ ਜਾਗ ਪੈਂਦਾ ਹੈ ਉਸ ਨੂੰ ਮਿਲੀ ਇਹ ਸੁਭਾਗਤਾ (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਦਾ ਲਈ ਕਾਇਮ ਰਹਿੰਦੀ ਹੈ ।੨।੪੩।੯੪ ।

ਨੋਟ: ਨੰ: ੯੨, ੯੩, ੯੪—ਇਹ ਤਿੰਨ ਸ਼ਬਦ ਦੋ ਦੋ ਬੰਦਾਂ ਵਾਲੇ ਹਨ ।
Follow us on Twitter Facebook Tumblr Reddit Instagram Youtube