ਆਸਾ ਮਹਲਾ ੫ ॥
ਲਾਖ ਭਗਤ ਆਰਾਧਹਿ ਜਪਤੇ ਪੀਉ ਪੀਉ ॥
ਕਵਨ ਜੁਗਤਿ ਮੇਲਾਵਉ ਨਿਰਗੁਣ ਬਿਖਈ ਜੀਉ ॥੧॥
ਤੇਰੀ ਟੇਕ ਗੋਵਿੰਦ ਗੁਪਾਲ ਦਇਆਲ ਪ੍ਰਭ ॥
ਤੂੰ ਸਭਨਾ ਕੇ ਨਾਥ ਤੇਰੀ ਸ੍ਰਿਸਟਿ ਸਭ ॥੧॥ ਰਹਾਉ ॥
ਸਦਾ ਸਹਾਈ ਸੰਤ ਪੇਖਹਿ ਸਦਾ ਹਜੂਰਿ ॥
ਨਾਮ ਬਿਹੂਨੜਿਆ ਸੇ ਮਰਨ੍ਹਿ ਵਿਸੂਰਿ ਵਿਸੂਰਿ ॥੨॥
ਦਾਸ ਦਾਸਤਣ ਭਾਇ ਮਿਟਿਆ ਤਿਨਾ ਗਉਣੁ ॥
ਵਿਸਰਿਆ ਜਿਨ੍ਹਾ ਨਾਮੁ ਤਿਨਾੜਾ ਹਾਲੁ ਕਉਣੁ ॥੩॥
ਜੈਸੇ ਪਸੁ ਹਰ੍ਹਿਆਉ ਤੈਸਾ ਸੰਸਾਰੁ ਸਭ ॥
ਨਾਨਕ ਬੰਧਨ ਕਾਟਿ ਮਿਲਾਵਹੁ ਆਪਿ ਪ੍ਰਭ ॥੪॥੪॥੧੦੬॥
Sahib Singh
ਆਰਾਧਹਿ = ਆਰਾਧਦੇ ਹਨ ।
ਪੀਉ = ਪਿਆਰਾ ।
ਜੁਗਤਿ = ਤਰੀਕਾ ।
ਮੇਲਾਵਉ = ਮਿਲਉ, ਮੈਂ ਮਿਲਾਂ, ਮਿਲਉਂ ।
ਬਿਖਈ = ਵਿਕਾਰੀ ।
ਜੀਉ = ਜੀਵ ।੧ ।
ਗੋਵਿੰਦ = ਹੇ ਗੋਵਿੰਦ !
ਪ੍ਰਭ = ਹੇ ਪ੍ਰਭੂ !
ਨਾਥ = ਖਸਮ ।੧।ਰਹਾਉ ।
ਸਹਾਈ ਸੰਤ = ਸੰਤਾਂ ਦੀ ਸਹਾਇਤਾ ਕਰਨ ਵਾਲਾ ।
ਪੇਖਹਿ = ਸੰਤ ਵੇਖਦੇ ਹਨ ।
ਹਜੂਰਿ = ਅੰਗ ਸੰਗ ਵੱਸਦਾ ।
ਬਿਹੂਨੜਿਆ = ਸੱਖਣੇ ।
ਮਰਨਿ@ = ਆਤਮਕ ਮੌਤ ਸਹੇੜਦੇ ਹਨ ।
ਵਿਸੂਰਿ = ਝੂਰ ਕੇ ।੨ ।
ਭਾਇ = ਭਾਵ ਵਿਚ (ਰਹਿ ਕੇ) ।
ਦਾਸਤਣ = ਦਾਸ = ਪਣ ।
ਦਾਸ ਦਾਸਤਣ ਭਾਇ = ਪਰਮਾਤਮਾ ਦੇ ਦਾਸਾਂ ਦਾਦਾਸ ਹੋਣ ਦੇ ਭਾਵ ਦੀ ਰਾਹੀਂ ।
ਗਉਣੁ = ਭਟਕਣਾ, ਜਨਮ ਮਰਨ ਦਾ ਗੇੜ ।
ਤਿਨਾੜਾ = ਉਹਨਾਂ ਦਾ ।
ਹਾਲੁ ਕਉਣੁ = ਕੇਹੜਾ ਹਾਲ ?
ਉਹ ਹਾਲ ਜੋ ਬਿਆਨ ਨਹੀਂ ਹੋ ਸਕਦਾ, ਭੈੜਾ ਹਾਲ ।੩ ।
ਪਸੁ = ਪਸ਼ੂ ।
ਹਰਿ@ਆਉ = ਖੁੱਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ ।
ਕਾਟਿ = ਕੱਟ ਕੇ ।੪ ।

ਹੇ ਗੋਵਿੰਦ! ਹੇ ਗੁਪਾਲ! ਹੇ ਦਇਆਲ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ ।
ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸਿ੍ਰਸ਼ਟੀ ਤੇਰੀ ਹੀ ਪੈਦਾ ਕੀਤੀ ਹੋਈ ਹੈ ।੧।ਰਹਾਉ ।
ਹੇ ਪ੍ਰਭੂ! ਤੇਰੇ ਲੱਖਾਂ ਹੀ ਭਗਤ ਤੈਨੂੰ ‘ਪਿਆਰਾ, ਪਿਆਰਾ’ ਆਖ ਕੇ ਤੇਰਾ ਨਾਮ ਜਪਦੇ ਹਨ ਤੇਰੀ ਅਰਾਧਨਾ ਕਰਦੇ ਹਨ (ਉਹਨਾਂ ਦੇ ਸਾਹਮਣੇ ਮੈਂ ਤਾਂ) ਗੁਣ-ਹੀਣ ਵਿਕਾਰੀ ਜੀਵ ਹਾਂ, (ਹੇ ਪ੍ਰਭੂ!) ਮੈਂ ਤੈਨੂੰ ਕਿਸ ਤਰੀਕੇ ਨਾਲ ਮਿਲਾਂ ?
।੧ ।
ਹੇ ਪ੍ਰਭੂ! ਤੂੰ ਆਪਣੇ ਸੰਤਾਂ ਦੀ ਸਹਾਇਤਾ ਕਰਨ ਵਾਲਾ ਹੈਂ ਤੇਰੇ ਸੰਤ ਤੈਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਵੇਖਦੇ ਹਨ, ਪਰ ਜੇਹੜੇ (ਭਾਗ-ਹੀਣ ਤੇਰੇ) ਨਾਮ ਤੋਂ ਵਾਂਜੇ ਹੋਏ ਹਨ ਉਹ (ਵਿਕਾਰਾਂ ਵਿਚ ਹੀ) ਝੁਰ ਝੁਰ ਕੇ ਆਤਮਕ ਮੌਤ ਸਹੇੜੀ ਰੱਖਦੇ ਹਨ ।੨ ।
ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਦਾਸਾਂ ਦਾ ਦਾਸ ਹੋਣ ਦੇ ਭਾਵ ਵਿਚ ਟਿਕੇ ਰਹਿੰਦੇ ਹਨ ਉਹਨਾਂ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਪਰ ਜਿਨ੍ਹਾਂ (ਮੰਦ-ਭਾਗੀਆਂ) ਨੂੰ ਤੇਰਾ ਨਾਮ ਭੁੱਲਾ ਰਹਿੰਦਾ ਹੈ ਉਹਨਾਂ ਦਾ ਹਾਲ ਭੈੜਾ ਹੀ ਟਿਕਿਆ ਰਹਿੰਦਾ ਹੈ ।੩ ।
(ਹੇ ਭਾਈ!) ਜਿਵੇਂ ਖੁਲ੍ਹਾ ਰਹਿ ਕੇ ਹਰੀਆਂ ਖੇਤੀਆਂ ਚੁਗਣ ਵਾਲਾ ਕੋਈ ਪਸ਼ੂ (ਅਵਾਰਾ ਭੌਂਦਾ ਫਿਰਦਾ) ਹੈ ਤਿਵੇਂ ਸਾਰਾ ਜਗਤ (ਵਿਕਾਰਾਂ ਪਿੱਛੇ ਭਟਕ ਰਿਹਾ ਹੈ) ।
ਹੇ ਨਾਨਕ! (ਆਖ—) ਹੇ ਪ੍ਰਭੂ! (ਮੇਰੇ ਵਿਕਾਰਾਂ ਵਾਲੇ) ਬੰਧਨ ਕੱਟ ਕੇ ਮੈਨੂੰ ਤੂੰ ਆਪ ਆਪਣੇ ਚਰਨਾਂ ਵਿਚ ਜੋੜੀ ਰੱਖ ।੪।੪।੧੦੬ ।