ਆਸਾ ਮਹਲਾ ੫ ॥
ਜਿਨ੍ਹਾ ਨ ਵਿਸਰੈ ਨਾਮੁ ਸੇ ਕਿਨੇਹਿਆ ॥
ਭੇਦੁ ਨ ਜਾਣਹੁ ਮੂਲਿ ਸਾਂਈ ਜੇਹਿਆ ॥੧॥
ਮਨੁ ਤਨੁ ਹੋਇ ਨਿਹਾਲੁ ਤੁਮ੍ਹ ਸੰਗਿ ਭੇਟਿਆ ॥
ਸੁਖੁ ਪਾਇਆ ਜਨ ਪਰਸਾਦਿ ਦੁਖੁ ਸਭੁ ਮੇਟਿਆ ॥੧॥ ਰਹਾਉ ॥
ਜੇਤੇ ਖੰਡ ਬ੍ਰਹਮੰਡ ਉਧਾਰੇ ਤਿੰਨ੍ਹ ਖੇ ॥
ਜਿਨ੍ਹ ਮਨਿ ਵੁਠਾ ਆਪਿ ਪੂਰੇ ਭਗਤ ਸੇ ॥੨॥
ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥
ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥
ਦਿਨਸੁ ਰੈਣਿ ਆਰਾਧਿ ਸਮ੍ਹਾਲੇ ਸਾਹ ਸਾਹ ॥
ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥