ਆਸਾ ਮਹਲਾ ੫ ॥
ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥
ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥
ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥
ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥
ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥
ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥
ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥
ਸੇਵਹੁ ਸਾਧੂ ਭਾਉ ਕਰਿ ਤਉ ਨਿਧਿ ਹਰਿ ਪਾਵਉ ॥੩॥
ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥
ਜਿਸਹਿ ਸੀਗਾਰੇ ਨਾਨਕਾ ਤਿਸੁ ਸੁਖਹਿ ਬਸੇਰਾ ॥੪॥੧੫॥੧੧੭॥
Sahib Singh
ਹਉ = ਮੈਂ ।
ਚੇਰੀ = ਦਾਸੀ ।
ਚੇਰੁਲੀ = ਨਿਮਾਣੀ ਜਿਹੀ ਦਾਸੀ ।
ਤੇ = ਤੋਂ, ਨਾਲੋਂ ।
ਤਾ ਕਾ = ਉਸ (ਪ੍ਰਭੂ) ਦਾ ।
ਕਾਂਢੀਐ = ਆਖਿਆ ਜਾਂਦਾ ਹੈ ।
ਮੂਚਾ = ਬਹੁਤਾ ।
ਥੋਰਾ ਅਰੁ ਮੂਚਾ = ਥੋੜਾ ਅਤੇ ਬਹੁਤਾ, ਨਿੱਕੀ ਵੱਡੀ ਹਰੇਕ ਚੀਜ਼ ।੧ ।
ਧਨੋ = ਧਨੁ ।
ਜੀਅ = ਜਿੰਦ ।
ਮਨੀਆ = ਮੰਨਦੀ ਹਾਂ ।
ਨਾਮਿ = ਨਾਮ ਦੀ ਰਾਹੀਂ ।
ਊਜਲੀ = ਸੁਰਖ਼ = ਰੂ, ਇੱਜ਼ਤ ਵਾਲੀ ।
ਤਿਸੁ = ਉਸ (ਪ੍ਰਭੂ) ਦੀ ।
ਗਨੀਆ = ਗਿਣਦੀ ਹਾਂ ।੧।ਰਹਾਉ ।
ਵੇਪਰਵਾਹੁ = ਬੇ = ਮੁਥਾਜ ।
ਅਨੰਦ ਮੈ = ਆਨੰਦ = ਸਰੂਪ ।
ਮਾਣਕ = ਮੋਤੀ ।
ਧਾਈ = ਧ੍ਰਾਪੀ, ਰੱਜੀ ਹੋਈ, ਤਿ੍ਰਪਤ ।
ਮੀਰਾ = ਪਾਤਿਸ਼ਾਹ ।੨ ।
ਸੰਗ ਕੀ = ਨਾਲ ਦੀ ।
ਸਹੇਰੀ = ਹੇ ਸਹੇਲੀਹੋ !
ਸੁਮਤਿ = ਚੰਗੀ ਮਤਿ ।
ਦਿ੍ਰੜਾਵਉ = ਦਿ੍ਰੜਾਵਉਂ, ਮੈਂ ਨਿਸ਼ਚੇ ਕਰਾਂਦੀ ਹਾਂ ।
ਸਾਧੂ = ਗੁਰੂ ।
ਭਾਉ = ਪ੍ਰੇਮ ।
ਕਰਿ = ਕਰ ਕੇ ।
ਨਿਧਿ = ਖ਼ਜ਼ਾਨਾ ।
ਪਾਵਉ = ਮੈਂ ਹਾਸਲ ਕਰਦੀ ਹਾਂ, ਪਾਵਉਂ {ਨੋਟ:- ਲਫ਼ਜ਼ ‘ਸੇਵਹੁ’ ਅਤੇ ‘ਪਾਵਉ’ ਦੀ ਵਿਆਕਰਨਿਕ ਸ਼ਕਲ ਖ਼ਾਸ ਧਿਆਨ ਨਾਲ ਵੇਖਣ-ਜੋਗ ਹੈ} ।੩ ।
ਸਗਲੀ = ਸਾਰੀ, ਹਰੇਕ ਜੀਵ = ਇਸਤ੍ਰੀ ।
ਠਾਕੁਰੈ = ਠਾਕੁਰ ਦੀ ।
ਜਿਸਹਿ = ਜਿਸ ਨੂੰ ।
ਸੀਗਾਰੇ = ਸੁੰਦਰ ਬਣਾਂਦਾ ਹੈ ।
ਸੁਖਹਿ = ਸੁਖ ਵਿਚ ।
ਬਸੇਰਾ = ਵਾਸ ।੪ ।

ਹੇ ਸਹੇਲੀਹੋ! ਮੇਰੀ ਜਿੰਦ ਮੇਰੇ ਪ੍ਰਾਣ ਮੇਰਾ ਧਨ-ਪਦਾਰਥ—ਇਹ ਸਭ ਕੁਝ ਮੈਂ ਆਪਣੇ ਮਾਲਕ-ਪ੍ਰਭੂ ਦੀ ਦਿੱਤੀ ਹੋਈ ਦਾਤਿ ਮੰਨਦੀ ਹਾਂ ।
ਜਿਸ ਮਾਲਕ-ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਮੈਂ ਇੱਜ਼ਤ ਵਾਲੀ ਹੋ ਗਈ ਹਾਂ ਮੈਂ ਆਪਣੇ ਆਪ ਨੂੰ ਉਸ ਦੀ ਦਾਸੀ ਗਿਣਤੀ ਹਾਂ ।੧।ਰਹਾਉ ।
ਹੇ ਸਹੇਲੀਹੋ! ਮੈਂ ਜਿਸ ਪ੍ਰਭੂ ਦੀ ਨਿਮਾਣੀ ਜਿਹੀ ਦਾਸੀ ਹਾਂ ਮੇਰਾ ਉਹ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ, ਮੇਰੇ ਪਾਸ ਜੋ ਕੁਝ ਭੀ ਨਿੱਕੀ ਵੱਡੀ ਚੀਜ਼ ਹੈ ਉਸ ਮਾਲਕ ਦੀ ਹੀ ਅਖਵਾਂਦੀ ਹੈ ।੧ ।
(ਹੇ ਮੇਰੇ ਮਾਲਕ-ਪ੍ਰਭੂ!) ਤੈਨੂੰ ਕਿਸੇ ਦੀ ਮੁਥਾਜੀ ਨਹੀਂ, ਤੂੰ ਸਦਾ ਆਨੰਦ-ਸਰੂਪ ਹੈਂ, ਤੇਰਾ ਨਾਮ ਮੇਰੇ ਵਾਸਤੇ ਮੋਤੀ ਹੈ ਹੀਰਾ ਹੈ ।
ਹੇ ਪ੍ਰਭੂ! ਜਿਸ ਜੀਵ-ਇਸਤ੍ਰੀ ਦਾ (ਜਿਸ ਜੀਵ-ਇਸਤ੍ਰੀ ਦੇ ਸਿਰ ਉਤੇ) ਤੂੰ ਪਾਤਿਸ਼ਾਹ (ਬਣਦਾ) ਹੈਂ ਉਹ (ਮਾਇਆ ਵਲੋਂ) ਰੱਜੀ ਰਹਿੰਦੀ ਹੈ ਤਿ੍ਰਪਤ ਹੋਈ ਰਹਿੰਦੀ ਹੈ ਉਹ ਸਦਾ ਆਨੰਦ ਮਾਣਦੀ ਹੈ ।੨ ।
ਹੇ ਮੇਰੇ ਨਾਲ ਦੀਓ ਸਹੇਲੀਹੋ! ਮੈਂ ਤੁਹਾਨੂੰ ਇਹ ਭਲੀ ਸਲਾਹ ਮੁੜ ਮੁੜ ਚੇਤੇ ਕਰਾਂਦੀ ਹਾਂ (ਜੋ ਮੈਨੂੰ ਗੁਰੂ ਪਾਸੋਂ ਮਿਲੀ ਹੋਈ ਹੈ), ਤੁਸੀ ਸਰਧਾ-ਪ੍ਰੇਮ ਧਾਰ ਕੇ ਗੁਰੂ ਦੀ ਸਰਨ ਪਵੋ ।
(ਮੈਂ ਜਦੋਂ ਦੀ ਗੁਰੂ ਦੀ ਸਰਨ ਪਈ ਹਾਂ) ਤਦੋਂ ਤੋਂ ਮੈਂ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਰਹੀ ਹਾਂ ।੩।ਹੇ ਮੇਰੀ ਸਹੇਲੀਹੋ! ਹਰੇਕ ਜੀਵ-ਇਸਤ੍ਰੀ ਹੀ ਮਾਲਕ-ਪ੍ਰਭੂ ਦੀ ਦਾਸੀ ਹੈ, ਹਰੇਕ ਜੀਵ-ਇਸਤ੍ਰੀ ਆਖਦੀ ਹੈ ਕਿ ਪਰਮਾਤਮਾ ਮੇਰਾ ਮਾਲਕ ਹੈ ।
ਪਰ, ਹੇ ਨਾਨਕ! (ਆਖ—ਹੇ ਸਹੇਲੀਹੋ!) ਜੀਵ-ਇਸਤ੍ਰੀ (ਦੇ ਜੀਵਨ) ਨੂੰ (ਮਾਲਕ-ਪ੍ਰਭੂ ਆਪ) ਸੋਹਣਾ ਬਣਾਂਦਾ ਹੈ ਉਸ ਦਾ ਨਿਵਾਸ ਸੁਖ-ਆਨੰਦ ਵਿਚ ਹੋਇਆ ਰਹਿੰਦਾ ਹੈ ।੪।੧੫।੧੧੭ ।