ਆਸਾ ਮਹਲਾ ੫ ॥
ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥
ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥੧॥
ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥
ਹਮ ਛੂਟੇ ਅਬ ਉਨ੍ਹਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥
ਮੇਰਾ ਤੇਰਾ ਜਾਨਤਾ ਤਬ ਹੀ ਤੇ ਬੰਧਾ ॥
ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥
ਜਬ ਲਗੁ ਹੁਕਮੁ ਨ ਬੂਝਤਾ ਤਬ ਹੀ ਲਉ ਦੁਖੀਆ ॥
ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥
ਨਾ ਕੋ ਦੁਸਮਨੁ ਦੋਖੀਆ ਨਾਹੀ ਕੋ ਮੰਦਾ ॥
ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥
Sahib Singh
ਡੀਗਨ = (ਵਿਕਾਰਾਂ ਵਿਚ) ਡਿੱਗਣਾ ।
ਡੋਲਾ = (ਮਾਇਆ ਦੇ ਮੋਹ ਵਿਚ) ਡੋਲ ਜਾਣਾ, ਮੋਹ ਵਿਚ ਫਸ ਜਾਣਾ ।
ਤਊ ਲਉ = ਉਤਨਾ ਚਿਰ ਤਕ ਹੀ ।
ਭਰਮਾ = ਦੌੜ = ਭੱਜਾਂ ।
ਗੁਰਿ = ਗੁਰੂ ਨੇ ।
ਬਿਸਰਾਮਾ = ਟਿਕਾਉ ।੧ ।
ਓਇ = {ਲਫ਼ਜ਼ ‘ਓਹੁ’ ਤੋਂ ਬਹੁ-ਵਚਨ’} ।
ਬਿਖਾਦੀ = ਝਗੜਾਲੂ ।
ਦੋਖੀਆ = ਵੈਰੀ ।
ਤੇ = ਉਹ ਸਾਰੇ ।
ਗੁਰ ਤੇ = ਗੁਰੂ ਤੋਂ, ਗੁਰੂ ਦੀ ਰਾਹੀਂ ।
ਹੂਟੇ = ਹੁੱਟ ਗਏ, ਥੱਕ ਗਏ ।
ਉਨ@ਾ ਤੇ = ਉਹਨਾਂ ਪਾਸੋਂ ।
ਹਮ ਤੇ = ਸਾਡੇ ਪਾਸੋਂ ।੧।ਰਹਾਉ ।
ਮੇਰਾ ਤੇਰਾ = ਮੇਰ ਤੇਰ, ਵਿਤਕਰਾ ।
ਤਬ ਹੀ ਤੇ = ਤਦੋਂ ਹੀ ।
ਬੰਧਾ = ਮੋਹ ਦੇ ਬੰਧਨ ।
ਛੁਟਕੇ = ਖੁਲ੍ਹ ਗਏ, ਟੁੱਟ ਗਏ ।
ਫੰਧਾ = ਫਾਹੀਆਂ ।
੨ ।
ਤਬ ਹੀ ਲਉ = ਤਦ ਤਕ ਹੀ ।
ਗੁਰ ਮਿਲਿ = ਗੁਰੂ ਨੂੰ ਮਿਲ ਕੇ ।
ਤਬ ਹੀ ਤੇ = ਤਦੋਂ ਤੋਂ ਹੀ ।੩ ।
ਕੋ = ਕੋਈ ਮਨੁੱਖ ।
ਦੋਖੀਆ = ਵੈਰੀ ।
ਖਸਮ = ਖਸਮ ਦਾ ।੪ ।

(ਹੇ ਭਾਈ!) ਇਹ ਜਿਤਨੇ ਭੀ ਕਾਮਾਦਿਕ ਝਗੜਾਲੂ ਵੈਰੀ ਹਨ ਗੁਰੂ ਦੀ ਸਰਨ ਪਿਆਂ ਇਹ ਸਾਰੇ ਹੀਥੱਕ ਗਏ ਹਨ (ਸਾਨੂੰ ਦੁਖੀ ਕਰਨੋਂ ਰਹਿ ਗਏ ਹਨ) ।
ਹੁਣ ਉਹਨਾਂ ਪਾਸੋਂ ਸਾਡੀ ਖ਼ਲਾਸੀ ਹੋ ਗਈ ਹੈ, ਉਹ ਸਾਰੇ ਸਾਡਾ ਖਹਿੜਾ ਛੱਡ ਗਏ ਹਨ ।੧।ਰਹਾਉ ।
ਹੇ ਭਾਈ! ਵਿਕਾਰਾਂ ਵਿਚ ਡਿੱਗਣ ਤੇ ਮੋਹ ਵਿਚ ਫਸਣ ਦਾ ਸਬਬ ਤਦੋਂ ਤਕ ਬਣਿਆ ਰਹਿੰਦਾ ਹੈ ਜਦੋਂ ਤਕ ਮਨੁੱਖ ਦੇ ਮਨ ਦੀਆਂ (ਮਾਇਆ ਦੀ ਖ਼ਾਤਰ) ਦੌੜਾਂ ਭੱਜਾਂ ਟਿਕੀਆਂ ਰਹਿੰਦੀਆਂ ਹਨ ।
ਪਰ ਪਿਆਰੇ ਗੁਰੂ ਨੇ ਜਿਸ ਮਨੁੱਖ ਦੀਆਂ ਭਟਕਣਾਂ ਦੂਰ ਕਰ ਦਿੱਤੀਆਂ ਉਸ ਨੇ ਮਾਨਸਕ ਟਿਕਾਉ ਪ੍ਰਾਪਤ ਕਰ ਲਿਆ ।੧ ।
ਜਦੋਂ ਤੋਂ ਮਨੁੱਖ ਵਿਤਕਰੇ ਕਰਦਾ ਚਲਿਆ ਆਉਂਦਾ ਹੈ ਤਦੋਂ ਤੋਂ ਹੀ ਇਸ ਨੂੰ ਮਾਇਆ ਦੇ ਮੋਹ ਦੇ ਬੰਧਨ ਪਏ ਹੋਏ ਹਨ ।
ਪਰ ਜਦੋਂ ਗੁਰੂ ਨੇ ਅਗਿਆਨਤਾ ਦੂਰ ਕਰ ਦਿੱਤੀ ਤਦੋਂ ਮੋਹ ਦੀਆਂ ਫਾਹੀਆਂ ਤੋਂ ਖ਼ਲਾਸੀ ਹੋ ਗਈ ।੨ ।
ਹੇ ਭਾਈ! ਜਦ ਤਕ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਉਤਨਾ ਚਿਰ ਤਕ ਹੀ ਦੁਖੀ ਰਹਿੰਦਾ ਹੈ ।
ਪਰ ਜਿਸ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਰਜ਼ਾ ਨੂੰ ਸਮਝ ਲਿਆ ਉਹ ਉਸੇ ਵੇਲੇ ਤੋਂ ਸੁਖੀ ਹੋ ਗਿਆ ।੩ ।
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਕਰ ਕੇ ਪਰਮਾਤਮਾ ਦਾ ਸੇਵਕ ਬਣ ਜਾਂਦਾ ਹੈ ਖਸਮ-ਪ੍ਰਭੂ ਦਾ ਗ਼ੁਲਾਮ ਬਣ ਜਾਂਦਾ ਹੈ, ਉਸ ਨੂੰ ਕੋਈ ਮਨੁੱਖ ਆਪਣਾ ਦੁਸ਼ਮਨ ਨਹੀਂ ਦਿੱਸਦਾ, ਕੋਈ ਵੈਰੀ ਨਹੀਂ ਜਾਪਦਾ, ਕੋਈ ਉਸ ਨੂੰ ਭੈੜਾ ਨਹੀਂ ਲੱਗਦਾ ।੪।੧੭।੧੧੯ ।