ਰਾਗੁ ਆਸਾ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥
ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥
ਸੋ ਪ੍ਰਭੁ ਜਾਣੀਐ ਸਦ ਸੰਗਿ ॥
ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥
ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥
ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥
ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥
ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥
ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥
ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥
Sahib Singh
ਪਦਅਰਥ: = ਭਜੁ—ਸਿਮਰ ।
ਸਾਚੇ = ਸਦਾ = ਥਿਰ ਰਹਿਣ ਵਾਲੇ ਪਰਮਾਤਮਾ ਦੇ ।
ਬਾਝਹੁ = ਬਿਨਾ ।
ਛਾਰੁ = ਸੁਆਹ, ਨਿਕੰਮੀ ।੧ ।
ਜਾਣੀਐ = ਸਮਝਣਾ ਚਾਹੀਦਾ ਹੈ ।
ਸਦ = ਦਸਾ ।
ਸੰਗਿ = ਅੰਗ ਸੰਗ ਵੱਸਦਾ ।
ਪ੍ਰਸਾਦੀ = ਪ੍ਰਸਾਦਿ, ਕਿਰਪਾਨਾਲ ।
ਬੂਝਿਐ = ਸਮਝ ਆਉਂਦੀ ਹੈ ।
ਰੰਗਿ = ਪ੍ਰੇਮ ਵਿਚ (ਜੁੜਿਆਂ) ।੧।ਰਹਾਉ ।
ਸਮਰਥ = ਤਾਕਤ ਵਾਲੀ ।
ਸਰਣਿ = ਓਟਿ, ਆਸਰਾ ।
ਕੇਰੀ = ਦੀ ।
ਭਉਜਲੁ = ਸੰਸਾਰ = ਸਮੁੰਦਰ ।੨ ।
ਨਿਵਾਰੀਐ = ਦੂਰ ਕੀਤਾ ਜਾ ਸਕਦਾ ਹੈ ।
ਜਪਪੁਰਿ = ਜਮ ਦੀ ਪੁਰੀ ਵਿਚ ।
ਨਿਧਾਨੁ = ਖ਼ਜ਼ਾਨਾ ।੩ ।
ਅਧਾਰੁ = ਆਸਰਾ ।
ਮਨਿ = ਮਨ ਵਿਚ ।
ਜੋਰੁ = ਬਲ, ਤਾਣ, ਸਹਾਰਾ ।੪ ।
ਸਾਚੇ = ਸਦਾ = ਥਿਰ ਰਹਿਣ ਵਾਲੇ ਪਰਮਾਤਮਾ ਦੇ ।
ਬਾਝਹੁ = ਬਿਨਾ ।
ਛਾਰੁ = ਸੁਆਹ, ਨਿਕੰਮੀ ।੧ ।
ਜਾਣੀਐ = ਸਮਝਣਾ ਚਾਹੀਦਾ ਹੈ ।
ਸਦ = ਦਸਾ ।
ਸੰਗਿ = ਅੰਗ ਸੰਗ ਵੱਸਦਾ ।
ਪ੍ਰਸਾਦੀ = ਪ੍ਰਸਾਦਿ, ਕਿਰਪਾਨਾਲ ।
ਬੂਝਿਐ = ਸਮਝ ਆਉਂਦੀ ਹੈ ।
ਰੰਗਿ = ਪ੍ਰੇਮ ਵਿਚ (ਜੁੜਿਆਂ) ।੧।ਰਹਾਉ ।
ਸਮਰਥ = ਤਾਕਤ ਵਾਲੀ ।
ਸਰਣਿ = ਓਟਿ, ਆਸਰਾ ।
ਕੇਰੀ = ਦੀ ।
ਭਉਜਲੁ = ਸੰਸਾਰ = ਸਮੁੰਦਰ ।੨ ।
ਨਿਵਾਰੀਐ = ਦੂਰ ਕੀਤਾ ਜਾ ਸਕਦਾ ਹੈ ।
ਜਪਪੁਰਿ = ਜਮ ਦੀ ਪੁਰੀ ਵਿਚ ।
ਨਿਧਾਨੁ = ਖ਼ਜ਼ਾਨਾ ।੩ ।
ਅਧਾਰੁ = ਆਸਰਾ ।
ਮਨਿ = ਮਨ ਵਿਚ ।
ਜੋਰੁ = ਬਲ, ਤਾਣ, ਸਹਾਰਾ ।੪ ।
Sahib Singh
(ਹੇ ਭਾਈ! ਜੇ ਸੰਸਾਰ-ਸਮੁੰਦਰ ਵਿਚੋਂ ਆਪਣੀ ਜੀਵਨ-ਬੇੜੀ ਸਹੀ-ਸਲਾਮਤ ਪਾਰ ਲੰਘਾਣੀ ਹੈ, ਤਾਂ) ਉਸ ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝਣਾ ਚਾਹੀਦਾ ਹੈ, ਇਹ ਸਮਝ ਭੀ ਤਦੋਂ ਹੀ ਪੈ ਸਕਦੀ ਹੈ ਜੇ ਗੁਰੂ ਕਿਰਪਾ ਨਾਲ ਇਕ ਪਰਮਾਤਮਾ ਦੇ ਪਿਆਰ ਵਿਚ ਹੀ ਟਿਕੇ ਰਹੀਏ ।੧।ਰਹਾਉ ।
(ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਇਸ ਸੰਬੰਧੀ ਆਪਣੀਆਂ) ਸਾਰੀਆਂ ਸਿਆਣਪਾਂ ਛੱਡ ਦੇ, ਪਰਮਾਤਮਾ ਨਿਰੰਕਾਰ ਦਾ ਸਿਮਰਨ ਕਰਿਆ ਕਰ ।
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਸੰਬੰਧੀ ਹੋਰ) ਹਰੇਕ ਸਿਆਣਪ ਨਿਕੰਮੀ (ਸਾਬਤ ਹੁੰਦੀ) ਹੈ ।੧ ।
(ਹੇ ਭਾਈ! ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕਣ ਦੀ) ਤਾਕਤ ਰੱਖਣ ਵਾਲੀ ਸਿਰਫ਼ ਇਕ ਪਰਮਾਤਮਾ ਦੀ ਓਟ ਹੈ, ਇਸ ਤੋਂ ਬਿਨਾ ਹੋਰ ਕੋਈ ਸਹਾਰਾ ਨਹੀਂ (ਇਸ ਵਾਸਤੇ, ਹੇ ਭਾਈ!) ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹੁ ਤਾਂ ਹੀ ਇਸ ਬਿਖੜੇ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕੇਗਾ ।੨ ।
(ਹੇ ਭਾਈ! ਜੇ ਪਰਮਾਤਮਾ ਨੂੰ ਸਦਾ ਅੰਗ-ਸੰਗ ਵੱਸਦਾ ਪਛਾਣ ਲਈਏ ਤਾਂ) ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਜਮਾਂ ਦੇ ਸ਼ਹਰ ਵਿਚ ਨਿਵਾਸ ਨਹੀਂ ਹੁੰਦਾ (ਆਤਮਕ ਮੌਤ ਨੇੜੇ ਨਹੀਂ ਢੁਕਦੀ) ਕੋਈ ਦੁੱਖ ਪੋਹ ਨਹੀਂ ਸਕਦਾ ।
(ਪਰ ਸਾਰੇ ਗੁਣਾਂ ਦਾ) ਖ਼ਜ਼ਾਨਾ ਇਹ ਹਰਿ-ਨਾਮ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਉਤੇ ਪ੍ਰਭੂ ਆਪ ਕਿਰਪਾ ਕਰਦਾ ਹੈ ।੩ ।
(ਹੇ ਭਾਈ!) ਇਕ ਪਰਮਾਤਮਾ ਦੀ ਹੀ ਓਟ ਇਕ ਪਰਮਾਤਮਾ ਦਾ ਹੀ ਆਸਰਾ ਇਕ ਪਰਮਾਤਮਾ ਦਾ ਹੀ ਮਨ ਵਿਚ ਤਕੀਆ (ਜਮ-ਪੁਰੀ ਤੋਂ ਬਚਾ ਸਕਦਾ) ਹੈ ।
(ਇਸ ਵਾਸਤੇ) ਹੇ ਨਾਨਕ! ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ, ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜਮਪੁਰੀ ਤੋਂ ਬਚਾ ਸਕੇ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਸਕੇ) ।੪।੧।੧੩੬ ।
ਨੋਟ: ਇਥੋਂ ਘਰੁ ੧੨ ਦੇ ਸ਼ਬਦਾਂ ਦਾ ਸੰਗ੍ਰਹ ਸ਼ੁਰੂ ਹੋਇਆ ਹੈ ।