ਰਾਗੁ ਆਸਾ ਮਹਲਾ ੫ ਘਰੁ ੧੩
ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਬਚਨ ਤੁਮ੍ਹਾਰੇ ॥
ਨਿਰਗੁਣ ਨਿਸਤਾਰੇ ॥੧॥ ਰਹਾਉ ॥
ਮਹਾ ਬਿਖਾਦੀ ਦੁਸਟ ਅਪਵਾਦੀ ਤੇ ਪੁਨੀਤ ਸੰਗਾਰੇ ॥੧॥
ਜਨਮ ਭਵੰਤੇ ਨਰਕਿ ਪੜੰਤੇ ਤਿਨ੍ਹ ਕੇ ਕੁਲ ਉਧਾਰੇ ॥੨॥
ਕੋਇ ਨ ਜਾਨੈ ਕੋਇ ਨ ਮਾਨੈ ਸੇ ਪਰਗਟੁ ਹਰਿ ਦੁਆਰੇ ॥੩॥
ਕਵਨ ਉਪਮਾ ਦੇਉ ਕਵਨ ਵਡਾਈ ਨਾਨਕ ਖਿਨੁ ਖਿਨੁ ਵਾਰੇ ॥੪॥੧॥੧੪੧॥