ਆਸਾ ਮਹਲਾ ੫ ॥
ਹਰਿ ਹਰਿ ਨਾਮੁ ਅਮੋਲਾ ॥
ਓਹੁ ਸਹਜਿ ਸੁਹੇਲਾ ॥੧॥ ਰਹਾਉ ॥
ਸੰਗਿ ਸਹਾਈ ਛੋਡਿ ਨ ਜਾਈ ਓਹੁ ਅਗਹ ਅਤੋਲਾ ॥੧॥
ਪ੍ਰੀਤਮੁ ਭਾਈ ਬਾਪੁ ਮੋਰੋ ਮਾਈ ਭਗਤਨ ਕਾ ਓਲ੍ਹਾ ॥੨॥
ਅਲਖੁ ਲਖਾਇਆ ਗੁਰ ਤੇ ਪਾਇਆ ਨਾਨਕ ਇਹੁ ਹਰਿ ਕਾ ਚੋਲ੍ਹਾ ॥੩॥੫॥੧੪੫॥
Sahib Singh
ਅਮੋਲਾ = ਜੇਹੜਾ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕੇ ।
ਓਹੁ = ਉਹ (ਮਨੁੱਖ) ।
ਸਹਜਿ = ਆਤਮਕ ਅਡੋਲਤਾ ਵਿਚ ।
ਸੁਹੇਲਾ = ਸੌਖਾ ।੧।ਰਹਾਉ ।
ਸੰਗਿ = ਨਾਲ ।
ਸਹਾਈ = ਸਾਥੀ ।
ਓਹੁ = ਉਹ (ਪਰਮਾਤਮਾ) ।
ਅਗਾਹ = ਜੋ ਪਕੜਿਆ ਨਾਹ ਜਾ ਸਕੇ ।੧।ਮੋਰੋ—ਮੇਰਾ ।
ਓਲ@ਾ = ਸਹਾਰਾ ।੨ ।
ਅਲਖੁ = ਜਿਸ ਦਾ ਸਹੀ ਸਰੂਪ ਸਮਝ ਵਿਚ ਨਾਹ ਆ ਸਕੇ ।
ਗੁਰ ਤੇ = ਗੁਰੂ ਪਾਸੋਂ ।
ਚੋਲ@ਾ = ਚੋਹਲ, ਅਜਬ ਕੌਤਕ ।੩ ।

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਦਾ ਅਮੋਲਕ ਨਾਮ ਪ੍ਰਾਪਤ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ਉਹ ਮਨੁੱਖ ਸੌਖਾ ਜੀਵਨ ਬਿਤੀਤ ਕਰਦਾ ਹੈ ।੧।ਰਹਾਉ ।
ਹੇ ਭਾਈ! ਪਰਮਾਤਮਾ ਹੀ ਸਦਾ ਨਾਲ ਰਹਿਣ ਵਾਲਾ ਸਾਥੀ ਹੈ, ਉਹ ਕਦੇ ਛੱਡ ਨਹੀਂ ਜਾਂਦਾ, ਪਰ ਉਹ (ਕਿਸੇ ਚਤੁਰਾਈ ਸਿਆਣਪ ਨਾਲ) ਵੱਸ ਵਿਚ ਨਹੀਂ ਆਉਂਦਾ ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੧ ।
ਹੇ ਭਾਈ! ਉਹ ਪਰਮਾਤਮਾ ਹੀ ਮੇਰਾ ਪ੍ਰੀਤਮ ਹੈ ਮੇਰਾ ਭਰਾ ਹੈ ਮੇਰਾ ਪਿਉ ਹੈ ਤੇ ਮੇਰੀ ਮਾਂ ਹੈ, ਉਹ ਪਰਮਾਤਮਾ ਹੀ ਆਪਣੇ ਭਗਤਾਂ (ਦੀ ਜ਼ਿੰਦਗੀ) ਦਾ ਸਹਾਰਾ ਹੈ ।੨ ।
ਹੇ ਨਾਨਕ! (ਆਖ—ਹੇ ਭਾਈ!) ਉਸ ਪਰਮਾਤਮਾ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਗੁਰੂ ਨੇ ਮੈਨੂੰ ਉਸ ਦੀ ਸਮਝ ਬਖ਼ਸ਼ ਦਿੱਤੀ ਹੈ, ਗੁਰੂ ਪਾਸੋਂ ਮੈਂ ਉਸ ਦਾ ਮਿਲਾਪ ਹਾਸਲ ਕੀਤਾ ਹੈ ।
ਇਹ ਉਸ ਪਰਮਾਤਮਾ ਦਾ ਇਕ ਅਜਬ ਤਮਾਸ਼ਾ ਹੈ (ਕਿ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ) ।੩।੪।੧੪੫ ।