ਆਸਾ ਮਹਲਾ ੫ ॥
ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਰਹਾਉ ॥

ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥

ਵਰਤ ਨੇਮ ਸੰਜਮ ਕਰਿ ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥

Sahib Singh
ਰਾਮ = ਹੇ ਰਾਮ ।
ਧੀਰਜੁ = ਸ਼ਾਂਤੀ ।
ਕੋ = ਹੋਰ ਕੋਈ ਭੀ ।੧।ਰਹਾਉ ।
ਪ੍ਰਭ = ਹੇ ਪ੍ਰਭੂ !
    ।੧ ।
ਸੰਜਮ = ਇੰਦਿ੍ਰਆਂ ਨੂੰ ਕਾਬੂ ਕਰਨ ਦੇ ਸਾਧਨ ।
ਕਰਿ = ਕਰ ਕੇ ।
ਸਾਧ = ਗੁਰੂ ।
ਸੰਗਿ = ਨਾਲ ।੨ ।
    
Sahib Singh
ਹੇ ਮੇਰੇ ਪਿਆਰੇ ਰਾਮ! (ਮੈਨੂੰ) ਮਿਲ ।
ਤੇਰੇ ਮਿਲਾਪ ਤੋਂ ਬਿਨਾ ਹੋਰ ਕੋਈ ਭੀ (ਉੱਦਮ) ਮੇਰੇ ਮਨ ਵਿਚ ਸ਼ਾਂਤੀ ਪੈਦਾ ਨਹੀਂ ਕਰ ਸਕਦਾ ।੧।ਰਹਾਉ ।
ਹੇ ਪਿਆਰੇ ਰਾਮ! ਅਨੇਕਾਂ ਲੋਕਾਂ ਨੇ ਸ਼ਾਸਤ੍ਰਾਂ ਸਿਮਿ੍ਰਤੀਆਂ ਦੇ ਲਿਖੇ ਅਨੁਸਾਰ (ਮਿਥੇ ਹੋਏ ਧਾਰਮਿਕ) ਕੰਮ ਕੀਤੇ, ਪਰ, ਹੇ ਪ੍ਰਭੂ! (ਇਹਨਾਂ ਕਰਮਾਂ ਨਾਲ ਤੇਰਾ ਦਰਸਨ ਨਸੀਬ ਨਾਹ ਹੋਇਆ, ਤੇ) ਤੇਰੇ ਦਰਸਨ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲਦਾ ।੧ ।
ਹੇ ਪ੍ਰਭੂ! (ਸ਼ਾਸਤ੍ਰਾਂ ਦੇ ਕਹੇ ਅਨੁਸਾਰ) ਅਨੇਕਾਂ ਲੋਕ ਵਰਤ ਰੱਖਦੇ ਰਹੇ, ਕਈ ਨੇਮ ਨਿਬਾਹੁੰਦੇ ਰਹੇ, ਇੰਦਿ੍ਰਆਂ ਨੂੰ ਵੱਸ ਕਰਨ ਦੇ ਜਤਨ ਕਰਦੇ ਰਹੇ, ਪਰ ਇਹ ਸਭ ਕੁਝ ਕਰ ਕੇ ਥੱਕ ਗਏ (ਤੇਰਾ ਦਰਸਨ ਪ੍ਰਾਪਤ ਨਾਹ ਹੋਇਆ) ।
ਹੇ ਨਾਨਕ! ਗੁਰੂ ਦੀ ਸਰਨ ਪਿਆਂ (ਮਨੁੱਖ ਦਾ ਮਨ) ਪਰਮਾਤਮਾ (ਦੇ ਚਰਨਾਂ) ਵਿਚ ਲੀਨ ਹੋ ਜਾਂਦਾ ਹੈ (ਤੇ ਮਨ ਨੂੰ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ) ।੨।੨।੧੫੧ ।
Follow us on Twitter Facebook Tumblr Reddit Instagram Youtube